ਮੋਹਿੰਦਰ ਭਗਤ ਵੱਲੋਂ ਬਾਗਬਾਨੀ ਸਕੀਮਾਂ ਦਾ ਬਾਰੀਕੀ ਨਾਲ ਨਿਰੀਖਣ – ਕਿਸਾਨਾਂ ਦੀ ਆਮਦਨ ਵਧਾਉਣ ‘ਤੇ ਦਿੱਤਾ ਜ਼ੋਰ

Date:

spot_img

Chandigarh News:ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਬਾਗ਼ਬਾਨੀ ਵਿਭਾਗ ਵੱਲੋਂ ਕਿਸਾਨਾਂ ਦੀ ਭਲਾਈ ਵਾਸਤੇ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦਾ ਵਿਸਥਾਰਪੂਰਕ ਨਿਰੀਖਣ ਕੀਤਾ। ਕੈਬਨਿਟ ਮੰਤਰੀ ਅੱਜ ਬਾਗ਼ਬਾਨੀ ਅਧਿਕਾਰੀਆਂ ਨਾਲ ਪੰਜਾਬ ਸਿਵਲ ਸਕੱਤਰੇਤ ਵਿਖੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।ਮੀਟਿੰਗ ਦੌਰਾਨ ਕਿਸਾਨ ਦੀ ਭਲਾਈ ਸਬੰਧੀ ਸਕੀਮਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਦਾ ਬਾਰੀਕੀ ਨਾਲ ਨਿਰੀਖਣ ਕਰਦਿਆਂ ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਲਾਭਪਾਤਰੀਆਂ ਤੱਕ ਇਹਨਾਂ ਸਕੀਮਾਂ ਦਾ ਲਾਭ ਬਿਨਾਂ ਕਿਸੇ ਦੇਰੀ ਦੇ ਪਹੁੰਚਣਾ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ  ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਢੁਕਵੇਂ ਢੰਗ ਨਾਲ ਮਨਾਉਣ ਲਈ ਦਿੱਤੀ ਪ੍ਰਵਾਨਗੀ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫ਼ਸਲੀ ਵਿਭਿੰਨਤਾ ਅਤੇ ਆਧੁਨਿਕ ਤਕਨੀਕਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਹੋਰ ਵਧੇ ਅਤੇ ਰਵਾਇਤੀ ਖੇਤੀ ‘ਤੇ ਨਿਰਭਰਤਾ ਘਟੇ।ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਸਬੰਧੀ ਸਕੀਮਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, CM ਮਾਨ ਨੇ ਕੀਤਾ 3% DA ਵਧਾਉਣ ਦਾ ਐਲਾਨ

ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮੁੱਖ...