ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਅਧਿਕਾਰੀਆਂ ਨੂੰ ਪ੍ਰਭਾਵਸ਼ਾਲੀ ਸੇਵਾਵਾਂ ਪ੍ਰਦਾਨ ਕਰਨ ਦੇ ਨਿਰਦੇਸ਼

0
68
+1

👉ਮੰਤਰੀ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਸਮੀਖਿਆ ਕਰਨ ਅਤੇ ਕੰਮਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਵਾਸਤੇ ਕੀਤਾ ਦੌਰਾ
Chandigarh News:ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅੱਜ ਇੱਥੇ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦਾ ਦੌਰਾ ਕੀਤਾ ਅਤੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਅਤੇ ਵੱਖ ਵੱਖ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਾ ਸਕੇ। ਇਸ ਦੌਰਾਨ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਅਤੇ ਕਰਚਾਰੀਆਂ ਨਾਲ ਗੱਲਬਾਤ ਕੀਤੀ ਅਤੇ ਦਫ਼ਤਰ ਵਿਖੇ ਕਾਰਜਸ਼ੀਲ ਪ੍ਰਕਿਰਿਆਵਾਂ ਦਾ ਨਿਰੀਖਣ ਕੀਤਾ।ਮੰਤਰੀ ਨੇ ਕੁਸ਼ਲ ਅਤੇ ਪਾਰਦਰਸ਼ੀ ਸੇਵਾਵਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਦੇ ਮਸਲਿਆਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਲਈ ਕਿਹਾ।

ਇਹ ਵੀ ਪੜ੍ਹੋ  ਲਾਲਜੀਤ ਸਿੰਘ ਭੁੱਲਰ ਨੇ PRTC ਅਤੇ Punjab Roadways ਦੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਸਬੰਧੀ ਪਾਲਿਸੀ ‘ਤੇ ਏ.ਜੀ ਪੰਜਾਬ ਨਾਲ ਕੀਤੀ ਚਰਚਾ

ਉਨ੍ਹਾ ਕਿਹਾ ਕਿ ਸਾਬਕਾ ਸੈਨਿਕਾਂ ਲਈ ਸਰਕਾਰ ਦੀਆਂ ਭਲਾਈ ਸਕੀਮਾਂ ਦੇ ਲਾਗੂ ਕਰਨ ਵਿੱਚ ਵੀ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇ। ਇਥੇ ਮੰਤਰੀ ਨੇ ਦਫ਼ਤਰੀ ਸਟਾਫ਼ ਦੇ ਕੰਮ ਪ੍ਰਤੀ ਸਮਰਪਣ ਅਤੇ ਸਖ਼ਤ ਮਿਹਨਤ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜਿਵੇਂ ਰੱਖਿਆ ਕਰਮੀ ਆਪਣੀ ਸਮਰਪਣ ਭਾਵਨਾ ਨਾਲ ਕੌਮ ਦੀ ਸੇਵਾ ਕਰਦੇ ਹਨ, ਉਹ ਵੀ ਲਗਨ ਅਤੇ ਅਟੁੱਟ ਵਚਨਬੱਧਤਾ ਨਾਲ ਕੰਮ ਕਰਨ। ਕੈਬਨਿਟ ਮੰਤਰੀ ਸ੍ਰੀ ਭਗਤ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਬਕਾ ਸੈਨਿਕਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ਸਰਕਾਰ ਵੱਲੋਂ ਦੇਸ਼ ਦੀ ਸੇਵਾ ਕਰਨ ਵਾਲੇ ਇਹਨਾਂ ਸੈਨਿਕਾਂ ਦੀਆਂ ਜ਼ਰੂਰਤਾਂ ਅਤੇ ਭਲਾਈ ਨੂੰ ਤਰਜੀਹ ਦਿੱਤੀ ਜਾਣੀ ਲਾਜਮੀ ਹੈ।

ਇਹ ਵੀ ਪੜ੍ਹੋ  ਮੰਤਰੀ ਡਾ. ਰਵਜੋਤ ਸਿੰਘ ਨੇ ਜਲੰਧਰ ਸ਼ਹਿਰ ’ਚ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ’ਤੇ ਦਿੱਤਾ ਜ਼ੋਰ

ਉਨ੍ਹਾਂ ਕਿਹਾ ਕਿ ਸੈਨਿਕਾਂ ਵਾਸਤੇ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਵਾਸਤੇ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ।ਰੱਖਿਆ ਸੇਵਾਵਾਂ ਭਲਾਈ ਮੰਤਰੀ ਦੇ ਦੌਰੇ ਦੌਰਾਨ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ, ਡਿਪਟੀ ਡਾਇਰੈਕਟਰ (ਹੈੱਡਕੁਆਰਟਰ) ਕਮਾਂਡਰ ਬਲਜਿੰਦਰ ਵਿਰਕ, ਓ.ਐਸ.ਡੀ. ਕਰਨਲ ਜਰਨੈਲ ਸਿੰਘ, ਸੁਪਰਡੈਂਟ ਸੁਖਚੈਨ ਸਿੰਘ ਖਹਿਰਾ, ਨਰੇਸ਼ ਰਤਨ, ਅਨਿਲ ਗੁਪਤਾ ਅਤੇ ਹੋਰ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here