ਮੀਟਿੰਗ ਵਿੱਚ ਕਿਸਾਨਾਂ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਦੀ ਕੀਤੀ ਸਮੀਖਿਆ
ਸ਼ਾਨਦਾਰ ਕਾਰਗੁਜਾਰੀ ਲਈ ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਦਾ ਕੀਤਾ ਸਨਮਾਨ
Chandigarh News:ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਮੰਗਲਵਾਰ ਨੂੰ ਸੀਨੀਅਰ ਅਧਿਕਾਰੀਆਂ ਨੂੰ ਗੁਆਂਢੀ ਸੂਬਿਆਂ ਵਿੱਚ ਬਾਗਬਾਨੀ ਖੇਤਰ ਦਾ ਅਧਿਐਨ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਪੰਜਾਬ ਵਿੱਚ ਬਾਗਬਾਨੀ ਨੂੰ ਹੋਰ ਬਿਹਰਤ ਢੰਗ ਨਾਲ ਪ੍ਰਫੁੱਲਿਤ ਕਰਨ ਲਈ ਵਧੀਆ ਤੋਂ ਵਧੀਆ ਅਭਿਆਸ ਅਪਣਾਏ ਜਾ ਸਕਣ। ਉਹ ਚੰਡੀਗੜ੍ਹ ਵਿੱਚ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਜਾਇਜ਼ਾ ਲੈਣ ਲਈ ਕੀਤੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।ਮੀਟਿੰਗ ਦੌਰਾਨ, ਬਾਗਬਾਨੀ ਵਿਭਾਗ ਦੇ ਸਕੱਤਰ ਮੁਹੰਮਦ ਤਇਆਬ ਅਤੇ ਡਾਇਰੈਕਟਰ ਸ਼ੈਲੇਂਦਰ ਕੌਰ ਨੇ ਮੰਤਰੀ ਨੂੰ ਵੱਖ-ਵੱਖ ਯੋਜਨਾਵਾਂ ਤਹਿਤ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਅਤੇ ਪ੍ਰੋਤਸਾਹਨਾਂ ਤੋਂ ਜਾਣੂ ਕਰਵਾਇਆ।
ਇਹ ਵੀ ਪੜ੍ਹੋ 1000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਅਤੇ ਉਸਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਸ੍ਰੀ ਭਗਤ ਨੇ ਇਨ੍ਹਾਂ ਪਹਿਲਕਦਮੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਤਾਂ ਜੋ ਇਨ੍ਹਾਂ ਦੇ ਘੇਰੇ ਨੂੰ ਹੋਰ ਵਧਾਇਆ ਜਾ ਸਕੇ।ਮੰਤਰੀ ਨੇ ਪੰਚਾਇਤੀ ਜ਼ਮੀਨਾਂ ’ਤੇ ਫ਼ਲਦਾਰ ਰੁੱਖ ਲਗਾਉਣ ’ਤੇ ਵੀ ਵਿਚਾਰ -ਚਰਚਾ ਕੀਤੀ। ਉਨ੍ਹਾਂ ਬਾਗ਼ਬਾਨੀ ਨੂੰ ਹੋਰ ਉਤਸ਼ਾਹਿਤ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਤਾਂ ਜੋ ਹਰਿਆਲੀ ਵਧੇ ਅਤੇ ਕਿਸਾਨਾਂ ਦੀ ਵਾਧੂ ਆਮਦਨ ਵਿੱਚ ਵਾਧਾ ਹੋ ਸਕੇ । ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਯਤਨ ਨਾ ਸਿਰਫ਼ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਲਾਭ ਪਹੁੰਚਾਉਣਗੇ ਬਲਕਿ ਵਾਤਾਵਰਣ ਸਥਿਰਤਾ ਵਿੱਚ ਵੀ ਯੋਗਦਾਨ ਪਾਉਣਗੇ। ਮੀਟਿੰਗ ਵਿੱਚ, ਵਧੀਕ ਡਾਇਰੈਕਟਰ ਪੇਂਡੂ ਵਿਕਾਸ ਸੰਦੀਪ ਸਿੰਘ ਨੇ ਇਨ੍ਹਾਂ ਪਹਿਲਕਦਮੀਆਂ ਲਈ ਪੰਚਾਇਤੀ ਜ਼ਮੀਨਾਂ ਦੀ ਉਪਲਬਧਤਾ ਅਤੇ ਵਰਤੋਂ ਬਾਰੇ ਵੇਰਵੇ ਸਾਂਝੇ ਕੀਤੇ। ਮੀਟਿੰਗ ਵਿੱਚ ਡਿਪਟੀ ਡਾਇਰੈਕਟਰ ਹਰਮੇਲ ਸਿੰਘ ਵੀ ਮੌਜੂਦ ਰਹੇ।
ਇਹ ਵੀ ਪੜ੍ਹੋ ਨਸ਼ਾ ਤਸਕਰਾਂ ਨੂੰ ਭਗਵੰਤ ਮਾਨ ਦੀ ਚੇਤਾਵਨੀ, “ਨਸ਼ਾ ਤਸਕਰ ਇਹ ਭੁੱਲ ਜਾਣ ਕਿ ਉਨ੍ਹਾਂ ਨੂੰ ਚੈਨ ਨਾਲ ਜਿਊਣ ਦੇਵਾਂਗੇ”
ਅਧਿਕਾਰੀਆਂ ਵੱਲੋਂ ਉਨ੍ਹਾ ਦੇ ਕੰਮ ਪ੍ਰਤੀ ਸਮਰਪਣ ਨੂੰ ਮਾਨਤਾ ਦਿੰਦੇ ਹੋਏ ਸ੍ਰੀ ਭਗਤ ਨੇ ਬਾਗ਼ਬਾਨੀ ਸਕੀਮਾਂ ਨੂੰ ਲਾਗੂ ਕਰਨ ਵਿੱਚ ਸ਼ਾਨਦਾਰ ਕੰਮ ਕਰਨ ਲਈ ਵਿਭਾਗ ਦੇ ਕਈ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ। ਇਨ੍ਹਾਂ ਸਨਮਾਨਿਤ ਕੀਤੇ ਜਾਣ ਵਾਲਿਆਂ ਵਿੱਚ ਐਚ.ਡੀ.ਓ. ਬਲਵਿੰਦਰਜੀਤ ਕੌਰ, ਏ.ਸੀ.ਐਫ.ਏ. ਗੁਰਪ੍ਰੀਤ ਕੌਰ, ਸੀਨੀਅਰ ਸਹਾਇਕ ਸੁਮੀਤ ਕਪੂਰ ਅਤੇ ਰਾਜਿੰਦਰ ਕੁਮਾਰ, ਸਟੈਨੋ ਨਵਜੀਤ ਕੁਮਾਰ, ਕਲਰਕ ਹਰਪ੍ਰੀਤ ਸਿੰਘ ਰੁਪਿੰਦਰਜੀਤ ਸਿੰਘ ਅਤੇ ਹੋਰ ਸਟਾਫ ਮਹਾਦੇਵ ਗੁਪਤਾ ਤੇ ਤੁਲਾ ਰਾਮ ਸ਼ਾਮਲ ਸਨ।ਇਸ ਮੌਕੇ ਮੰਤਰੀ ਨੇ ਵਿਕਾਸਸ਼ੀਲ ਨੀਤੀਆਂ ਅਤੇ ਨਵੀਆਂ ਪਹਿਲਕਦਮੀਆਂ ਰਾਹੀਂ ਪੰਜਾਬ ਦੇ ਬਾਗਬਾਨੀ ਖੇਤਰ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਮੋਹਿੰਦਰ ਭਗਤ ਵੱਲੋਂ ਸੀਨੀਅਰ ਅਧਿਕਾਰੀਆਂ ਨੂੰ ਗੁਆਂਢੀ ਰਾਜਾਂ ਵਿੱਚ ਬਾਗਬਾਨੀ ਖੇਤਰ ਦਾ ਅਧਿਐਨ ਕਰਨ ਦੇ ਨਿਰਦੇਸ਼"