Chandigarh News:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ 47ਵੇਂ ਸਥਾਪਨਾ ਦਿਵਸ ਮੌਕੇ ਅਦਾਰੇ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈਆਂ ਦਿੱਤੀਆਂ ਹਨ।ਮੰਤਰੀ ਸ੍ਰੀ ਭਗਤ ਨੇ ਪੈਸਕੋ ਵੱਲੋਂ ਪਿਛਲੇ ਇੱਕ ਸਾਲ ਦੌਰਾਨ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਧੀਨ 6000 ਤੋਂ ਵੱਧ ਸਾਬਕਾ ਸੈਨਿਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਸ਼ਾਲਾਘਾ ਕੀਤੀ।
ਇਹ ਵੀ ਪੜ੍ਹੋ ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਭਲਾਈ ਤੇ ਪੁਨਰਵਾਸ ਨੀਤੀਆਂ ਅਨੁਸਾਰ ਪੈਸਕੋ ਵੱਲੋਂ ਕੀਤਾ ਗਿਆ ਇਹ ਇੱਕ ਮਹੱਤਵਪੂਰਣ ਉਪਰਾਲਾ ਹੈ ਜਿਸ ਦਾ ਮਕਸਦ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਮਾਜਿਕ ਤੇ ਆਰਥਿਕ ਤਰੱਕੀ ਨੂੰ ਯਕੀਨੀ ਬਣਾਉਣਾ ਹੈ।ਮੰਤਰੀ ਸ੍ਰੀ ਭਗਤ ਨੇ ਪੈਸਕੋ ਵੱਲੋਂ ਰਾਜ ਦੀਆਂ ਅਹਿਮ ਸੰਪਤੀਆਂ ਦੀ ਸੁਰੱਖਿਆ ਕਰਨ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਤੇ ਸੰਸਥਾਵਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਨਿਭਾਈ ਜਾ ਰਹੀ ਭੂਮਿਕਾ ਦੀ ਵੀ ਪ੍ਰਸ਼ੰਸਾ ਕੀਤੀ।
ਇਹ ਵੀ ਪੜ੍ਹੋ FM Harpal Singh Cheema ਵੱਲੋਂ ਵੇਰਕਾ ਆਊਟਸੋਰਸਡ ਯੂਨੀਅਨ ਦੇ ਮੁੱਦਿਆਂ ਦੇ ਹੱਲ ਲਈ ਉੱਚ-ਪੱਧਰੀ ਕਮੇਟੀ ਬਣਾਉਣ ਦੇ ਨਿਰਦੇਸ਼
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਸਾਬਕਾ ਸੈਨਿਕਾਂ ਨੂੰ “ਇਮਾਨਦਾਰੀ, ਨਿਸ਼ਠਾ ਅਤੇ ਮਿਹਨਤ ਦੇ ਪ੍ਰਤੀਕ” ਵਜੋਂ ਵਰਣਨ ਕੀਤਾ।ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਨਿਰੰਤਰ ਵਿਕਾਸ ਅਤੇ ਸਫਲਤਾ ਲਈ ਆਪਣੀਆਂ ਸ਼ੁਭਕਾਮਨਾਵਾਂ ਪ੍ਰਗਟਾਈਆਂ ਅਤੇ ਵਿਸ਼ਵਾਸ ਜਤਾਇਆ ਕਿ ਪੈਸਕੋ ਪੰਜਾਬ ਅਤੇ ਇਸ ਦੇ ਲੋਕਾਂ ਦੀ ਸੇਵਾ ਵਿੱਚ ਆਪਣੀ ਮਹੱਤਵਪੂਰਨ ਭੂਮਿਕਾ ਨੂੰ ਹੋਰ ਮਜ਼ਬੂਤੀ ਨਾਲ ਜਾਰੀ ਰੱਖੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।









