spot_img
spot_img

Mohinder Bhagat ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

Date:

spot_img

Chandigarh News: Mohinder Bhagat; ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਅੱਜ ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਅਤੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।

ਇਹ ਵੀ ਪੜ੍ਹੋ 👉CM Bhagwant Singh Mann ਦਾ ਵੱਡਾ ਐਲਾਨ; ਪੰਜਾਬ ‘ਚ 10 ਲੱਖ ਨਵੇਂ ਲੋਕਾਂ ਨੂੰ ਰਾਸ਼ਨ ਕਾਰਡ ਯੋਜਨਾ ‘ਚ ਕੀਤਾ ਜਾਵੇਗਾ ਸ਼ਾਮਲ

ਮੀਟਿੰਗ ਦੌਰਾਨ ਮੰਤਰੀ ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਪ੍ਰਭਾਵਸ਼ਾਲੀ ਵਿਵਸਥਾ ਬਣਾਈ ਜਾਵੇ।ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਸੁਮੇਰ ਸਿੰਘ ਗੁਰਜਰ ਅਤੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਅਤੇ ਉਨ੍ਹਾਂ ਦੀ ਪ੍ਰਗਤੀ ਬਾਰੇ ਮੰਤਰੀ ਨੂੰ ਵਿਸਥਾਰਪੂਰਵਕ ਜਾਣੂ ਕਰਵਾਇਆ।

ਇਹ ਵੀ ਪੜ੍ਹੋ 👉ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸਮਰਾਲਾ ਦੇ ਪਿੰਡ ਪੂਨੀਆ ਵਿੱਚ 1.10 ਕਰੋੜ ਰੁਪਏ ਦੀ ਲਾਗਤ ਵਾਲੀ ਲਿਫਟ ਸਿੰਚਾਈ ਸਕੀਮ ਦਾ ਉਦਘਾਟਨ

ਇਸ ਮੌਕੇ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ, ਲੋੜੀਂਦੇ ਬਜਟ, ਕਰਮਚਾਰੀਆਂ ਦੀਆਂ ਤਰੱਕੀਆਂ, ਭਰਤੀ ਪ੍ਰਕਿਰਿਆ ਅਤੇ ਸੈਨਿਕ ਸਕੂਲਾਂ ਦੇ ਵਿਕਾਸ ਨਾਲ ਸਬੰਧਤ ਮਾਮਲਿਆਂ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਗਈ।ਇਸ ਮੌਕੇ ਸ੍ਰੀ ਭਗਤ ਨੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕੰਮਕਾਜ ਦੀ ਵੀ ਸਮੀਖਿਆ ਕੀਤੀ। ਮੈਨੇਜਿੰਗ ਡਾਇਰੈਕਟਰ ਪੈਸਕੋ ਮੇਜਰ ਜਨਰਲ ਹਰਮਨਦੀਪ ਸਿੰਘ ਨੇ ਸਾਬਕਾ ਸੈਨਿਕਾਂ ਨੂੰ ਕਾਰਪੋਰੇਸ਼ਨ ਵੱਲੋਂ ਦਿੱਤੀਆਂ ਨੌਕਰੀਆਂ ਅਤੇ ਕਾਰਪੋਰੇਸ਼ਨ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਮੰਤਰੀ ਨੇ ਸਾਬਕਾ ਸੈਨਿਕਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਉਪਲਬਧ ਕਰਵਾਉਣ ਅਤੇ ਪੈਸਕੋ ਦੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਿਰਦੇਸ਼ ਦਿੱਤੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਨਿਰਵਾਣਾ ਐਸਟੇਟ ਵਿੱਚ ਨਵੀਆਂ ਸਟ੍ਰੀਟ ਲਾਈਟਾਂ ਦਾ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕੀਤਾ ਉਦਘਾਟਨ

ਸ਼ਹਿਰ ਨੂੰ ਸਮੱਸਿਆ-ਮੁਕਤ, ਸੁਰੱਖਿਅਤ ਅਤੇ ਆਧੁਨਿਕ ਬਣਾਉਣ ਦੇ ਸੰਕਲਪ...