ਮੋਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਮੁਸਕਿਲਾਂ ਸੁਣੀਆਂ,ਵਾਜਿਬ ਮੰਗਾਂ ਨੂੰ ਤੁਰੰਤ ਹੱਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

Date:

spot_img

👉ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਮੁਸਕਿਲਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਉਨ੍ਹਾਂ ਨੂੰ ਮਿਲਣ ਆਏ ਵੱਖ ਵੱਖ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਿਕ ਮੈਬਰਾਂ ਨਾਲ ਮੁਲਾਕਾਤ ਕੀਤੀ ।ਇਸ ਮੌਕੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਿਕ ਮੈਬਰਾਂ ਨੇ ਮੰਤਰੀ ਸ੍ਰੀ ਭਗਤ ਨੂੰ ਆਪਣੀ ਵੱਖ ਵੱਖ ਮੁਸਕਿਲਾਂ ਬਾਰੇ ਜਾਣੂ ਕਰਵਾਇਆ।

ਇਹ ਵੀ ਪੜ੍ਹੋ  ਪੰਜਾਬ ਦੀ ਪੁਰਾਤਨ ਸ਼ਾਨ ਬਹਾਲੀ ਲਈ ਅਣਥੱਕ ਮਿਹਨਤ ਕਰ ਰਹੇ ਹਾਂ:ਮੁੱਖ ਮੰਤਰੀ

ਮੰਤਰੀ ਨੇ ਉਨ੍ਹਾਂ ਦੀਆਂ ਮੁਸਕਿਲਾਂ ਨੂੰ ਬਹੁਤ ਧਿਆਨ ਨਾਲ ਸੁਣਿਆਂ ਅਤੇ ਬਹੁਤੀਆ ਮੁਸਕਿਲਾਂ ਨੂੰ ਤੁਰੰਤ ਮੌਕੇ ਤੇ ਹੀ ਹੱਲ ਕਰ ਦਿੱਤਾ। ਸ੍ਰੀ ਭਗਤ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਿਕ ਮੈਬਰਾਂ ਦੀ ਰਹਿੰਦੀਆਂ ਵਾਜਿਬ ਮੁਸਕਿਲਾਂ ਦਾ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ। ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਆਜ਼ਾਦੀ ਘੁਲਾਟੀਆਂ ਦੀਆਂ ਮੁਸਕਿਲਾਂ ਬਿਨਾਂ ਕਿਸੇ ਦੇਰੀ ਤੋਂ ਹੱਲ ਕਰਨ ਦੇ ਨਿਰਦੇਸ਼ ਵੀ ਦਿੱਤੇ।ਇਸ ਮੌਕੇ ਬੋਲਦਿਆਂ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

ਇਹ ਵੀ ਪੜ੍ਹੋ  ਅਪਰਾਧ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾ ਰਿਹਾ ਹੈ:ਮੁੱਖ ਮੰਤਰੀ

ਉਨ੍ਹਾਂ ਦੇ ਪਰਿਵਾਰ ਬਹੁਤ ਸਤਿਕਾਰ ਅਤੇ ਦੇਖਭਾਲ ਦੇ ਹੱਕਦਾਰ ਹਨ। ਪੰਜਾਬ ਸਰਕਾਰ ਉਨ੍ਹਾਂ ਦੇ ਅਧਿਕਾਰਾਂ ਅਤੇ ਲਾਭਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਮੇਸ਼ਾ ਉਨ੍ਹਾਂ ਨਾਲ ਖੜੀ ਹੈ।ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਮਾਨਤਾ ਦਿੰਦੀ ਹੈ ਅਤੇ ਉਨ੍ਹਾਂ ਦਾ ਸਨਮਾਨ ਕਰਦੀ ਹੈ। ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕਰਨ ਲਈ ਸਮਰਪਿਤ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Nayab Singh Saini के स्वीडन दौरे में 4000 करोड़ रुपये के एलओआई साइन

👉गुरुग्राम-स्टॉकहोम सिटी-टू-सिटी सहयोग; सशक्त एवं आत्मनिर्भर भारत के क्षेत्र...

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

👉ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਖ਼ਤਮ ਕਰਨ ਲਈ ਸ੍ਰੀ...

Vigilance Bureau ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Barnala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...