ਮੋਹਿੰਦਰ ਭਗਤ ਸਾਬਕਾ ਸੈਨਿਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਨ ਲਈ ਜ਼ਿਲ੍ਹਿਆਂ ਦਾ ਕਰਨਗੇ ਦੌਰਾ, 3-ਮਹੀਨੇ ਦੀ ਕਾਰਜ ਯੋਜਨਾ ਤਿਆਰ

Date:

spot_img

Chandigarh News:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਸਾਬਕਾ ਸੈਨਿਕਾਂ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦੀਆਂ ਜਾਇਜ਼ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਨਗੇ। ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਤਿੰਨ ਮਹੀਨਿਆਂ ਦੀ ਕਾਰਜ ਯੋਜਨਾ ਤਿਆਰ ਕੀਤੀ ਗਈ ਹੈ।ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਸਰਗਰਮੀ ਨਾਲ ਕਾਰਜਸ਼ੀਲ ਹੈ।

ਇਹ ਵੀ ਪੜ੍ਹੋ  Bhagwant Mann Govt ਦਾ ਵੱਡਾ Action; ਪੰਜਾਬ ਵਿਜੀਲੈਂਸ ਦੇ Chief ਸਹਿਤ AIG ਤੇ SSPਮੁਅੱਤਲ

ਉਨ੍ਹਾਂ ਮੀਟਿੰਗ ਦੌਰਾਨ ਵਿਭਾਗੀ ਪਹਿਲਕਦਮੀਆਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਮੰਤਰੀ ਨੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਨਾਲ ਸਬੰਧਤ ਮੁੱਦਿਆਂ ਨੂੰ ਤਰਜੀਹ ਦੇਣ ਅਤੇ ਉਨ੍ਹਾਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।ਇਸ ਮੀਟਿੰਗ ਵਿੱਚ ਰੱਖਿਆ ਸੇਵਾਵਾਂ ਭਲਾਈ ਦੇ ਵਧੀਕ ਮੁੱਖ ਸਕੱਤਰ ਸ੍ਰੀ ਜੇ.ਐਮ. ਬਾਲਾਮੁਰੂਗਨ ਅਤੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ ਨੇ ਮੰਤਰੀ ਨੂੰ ਪ੍ਰਗਤੀਸ਼ੀਲ ਯੋਜਨਾਵਾਂ ਅਤੇ ਉਨ੍ਹਾਂ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ।ਸੂਬਾ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਸ੍ਰੀ ਭਗਤ ਨੇ ਕਿਹਾ ਕਿ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਪੁਨਰਵਾਸ ਤੇ ਭਲਾਈ ਲਈ ਵਿਆਪਕ ਸਹਾਇਤਾ ਅਤੇ ਸਹੂਲਤਾਂ ਪ੍ਰਦਾਨ ਕਰਨ ਵਾਸਤੇ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Nayab Singh Saini की अध्यक्षता में स्वीडन पहुंचा हरियाणा का उच्चस्तरीय डेलीगेशन

👉स्वीडन में भारतीय राजदूत अनुराग भूषण ने मुख्यमंत्री का...

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...

Bathinda Police ਨੇ ਥਾਣਿਆਂ ‘ਚ ਕਬਾੜ ਬਣ ਰਹੇ ਵਹੀਕਲਾਂ ਦੀ ਨਿਲਾਮੀ ਕਰਕੇ 55 ਲੱਖ ‘ਵੱਟੇ’

👉335 ਫੈਸਲਾਸ਼ੁਦਾ ਮੁਕੱਦਮਿਆਂ ਵਿੱਚ ਬਰਾਮਦ 384 ਵਹੀਕਲ ਖੁੱਲੀ ਬੋਲੀ...