ਮੋਹਿੰਦਰ ਭਗਤ ਵੱਲੋਂ ਮੁਹਾਲੀ ਡੰਪਿੰਗ ਗਰਾਊਂਡ ਨੂੰ ਹਟਾਉਣ ਦੇ ਕੰਮ ‘ਚ ਤੇਜ਼ੀ ਲਿਆਉਣ ਨਿਰਦੇਸ਼

0
31

👉ਉਦਯੋਗਪਤੀਆਂ ਅਤੇ ਵਸਨੀਕਾਂ ਦਾ ਵਫ਼ਦ ਸਬੰਧਤ ਮਸਲੇ ਦੇ ਹੱਲ ਲਈ ਮੰਤਰੀ ਨੂੰ ਮਿਲਿਆ
ਚੰਡੀਗੜ੍ਹ, 4 ਜਨਵਰੀ:ਕੈਬਨਿਟ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਸ਼ੁਕਰਵਾਰ ਨੂੰ ਮੁਹਾਲੀ ਦੇ ਫੇਜ਼ 8ਬੀ ਦੇ ਉਦਯੋਗਪਤੀਆਂ ਅਤੇ ਵਸਨੀਕਾਂ ਦੇ ਵਫਦ ਨਾਲ ਗਾਰਬੇਜ ਡੰਪਿੰਗ ਗਰਾਊਂਡ ਨੂੰ ਹਟਾਉਣ ਅਤੇ ਉਦਯੋਗਿਕ ਅਤੇ ਰਿਹਾਇਸ਼ੀ ਖੇਤਰਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਹੋਰ ਨਾਗਰਿਕ ਸ਼ਿਕਾਇਤਾਂ ਸਮੇਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ । ਇਸ ਮੌਕੇ ਮੰਤਰੀ ਨੇ ਵਫ਼ਦ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਜਲਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ।ਮੀਟਿੰਗ ਦੌਰਾਨ ਉਦਯੋਗਪਤੀਆਂ ਅਤੇ ਵਸਨੀਕਾਂ ਨੇ ਆਪੋ -ਆਪਣੀਆਂ ਸਮੱਸਿਆਵਾਂ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ ਅਤੇ ਕੂੜਾ ਡੰਪਿੰਗ ਗਰਾਊਂਡ ਨੂੰ ਹਟਾਉਣ ਲਈ ਇਸ ਪ੍ਰਾਜੈਕਟ ਵਿੱਚ ਤੇਜ਼ੀ ਲਿਆਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਮੋਹਾਲੀ ਦੇ ਫੇਜ਼ 8ਬੀ ਵਿੱਚ ਸਨਅਤਾਂ ਲਈ ਸਾਫ਼-ਸਫ਼ਾਈ ਰੱਖਣ ਅਤੇ ਉਦਯੋਗਾਂ ਲਈ ਸੌਖਾ ਮਾਹੌਲ ਯਕੀਨੀ ਬਣਾਉਣ ਤੇ ਵੀ ਜ਼ੋਰ ਦਿੱਤਾ।

ਇਹ ਵੀ ਪੜ੍ਹੋ Big Breaking: ਬਠਿੰਡਾ ਦੇ ਵੱਡੇ Transport ਅਧਿਕਾਰੀਆਂ ਦਾ ਚਹੇਤਾ ‘ਗੰਨਮੈਂਨ’ ਵਿਜੀਲੈਂਸ ਨੇ ਰਾਤ ਨੂੰ ਚੁੱਕਿਆ

ਮੀਟਿੰਗ ਵਿੱਚ ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਟੀ.ਬੇਨੀਥ ਅਤੇ ਐਕਸੀਅਨ ਰਜਿੰਦਰ ਕੁਮਾਰ ਨੇ ਮੰਤਰੀ ਨੂੰ ਪ੍ਰਾਜੈਕਟ ਦੀ ਪ੍ਰਗਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਇਸ ਕੰਮ ਨੂੰ ਜਲਦੀ ਹੀ ਮੁਕੰਮਲ ਕਰਨ ਦਾ ਭਰੋਸਾ ਦਿੱਤਾ।ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਤੁਰੰਤ ਮੌਕੇ ਦਾ ਦੌਰਾ ਕਰਨ ਅਤੇ ਡੰਪਿੰਗ ਗਰਾਊਂਡ ਨੂੰ ਹਟਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਬੁਨਿਆਦੀ ਢਾਂਚੇ ਸਬੰਧੀ ਚੁਣੌਤੀਆਂ ਨਾਲ ਨਜਿੱਠਣ ਅਤੇ ਵਪਾਰ ਲਈ ਅਨੁਕੂਲ ਮਾਹੌਲ ਸਿਰਜ ਕੇ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ ।ਮੀਟਿੰਗ ਵਿੱਚ ਮੌਜੂਦ ਉਦਯੋਗਪਤੀਆਂ ਵਿਚ ਤਜਿੰਦਰ ਕੁਮਾਰ ਬਾਂਸਲ, ਨਵੀਨ ਸਿੰਗਲਾ, ਆਲ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਬਲਦੇਵ ਸਿੰਘ ਨਾਗਾ ਅਤੇ ਹੋਰ ਪਤਵੰਤੇ ਹਾਜ਼ਰ ਸਨ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK

LEAVE A REPLY

Please enter your comment!
Please enter your name here