ਬਠਿੰਡਾ, 12 ਸਤੰਬਰ : ਸਥਾਨਕ ਕਾਂਗਰਸ ਭਵਨ ਵਿੱਚ ਵੀਰਵਾਰ ਨੂੰ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਹੇਠ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਸ਼ਹਿਰੀ ਦੀ ਮਹੀਨਾਵਾਰ ਮੀਟਿੰਗ ਹੋਈ। ਮੀਟਿੰਗ ਵਿੱਚ ਅਹੁਦੇਦਾਰ, ਵੱਖ ਵੱਖ ਵਿੰਗਾਂ ਦੇ ਪ੍ਰਧਾਨ ਅਤੇ ਕੌਂਸਲਰਾਂ ਸਮੇਤ ਵੱਡੀ ਗਿਣਤੀ ਵਿਚ ਕਾਂਗਰਸ ਵਰਕਰ ਸ਼ਾਮਿਲ ਹੋਏ। ਇਸ ਮੌਕੇ ਪੰਜਾਬ ਦੇ ਮੌਜੂਦਾ ਹਾਲਾਤਾਂ ਸਬੰਧੀ ਵਿਚਾਰ ਚਰਚਾ ਕਰਦੇ ਹੋਏ ਅਮਨ ਕਾਨੂੰਨ ਦੀ ਵਿਗੜ ਰਹੀ ਸਥਿਤੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ 17 ਸਤੰਬਰ ਨੂੰ ਬਲਾਕ ਪ੍ਰਧਾਨਾਂ ਦੀ ਅਗਵਾਈ ਹੇਠ ਡੀਐਸਪੀ ਅਤੇ ਐਸਡੀਐਮ ਦਫਤਰਾਂ ਅੱਗੇ ਧਰਨੇ ਦੇਣ ਦਾ ਐਲਾਨ ਕੀਤਾ।
Exclusive : BDA ਵੱਲੋਂ ਮਨਪ੍ਰੀਤ ਬਾਦਲ ਦੇ ਵਿਵਾਦਤ ਪਲਾਟ ਦਾ ਨਕਸ਼ਾ ਰੱਦ,ਜਾਂਚ ਸ਼ੁਰੂ
ਇਸ ਮੋਕੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਾਣਕਾਰੀ ਦਿੱਤੀ ਕਿ ਮੀਟਿੰਗ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ ਹਾਲਾਤਾਂ ਤੋਂ ਇਲਾਵਾ ਜਿਮਨੀ ਚੋਣਾਂ ਵਿੱਚ ਵਰਕਰਾਂ ਦੀਆਂ ਡਿਊਟੀਆਂ ਲਗਾਉਣ ਸੰਬੰਧੀ ਵਿਚਾਰ ਚਰਚਾ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਕਾਂਗਰਸ ਪਾਰਟੀ ਦੇ ਨਵੇਂ ਦਫਤਰ ਲਈ ਜਮੀਨ ਟਰੱਸਟ ਤੋਂ ਲੈਣ ਦੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ ਤੇ ਇਸਦੇ ਲਈ ਬਣਦੇ ਪੈਸੇ ਟਰੱਸਟ ਨੂੰ ਜਮ੍ਹਾਂ ਕਰਵਾ ਦਿੱਤੇ ਹਨ।
ਹਰਿਆਣਾ ਚੋਣਾਂ: ਬਗਾਵਤ ਦੇ ਡਰੋਂ ਨਾਮਜਦਗੀਆਂ ਦੇ ਆਖ਼ਰੀ ਸਮੇਂ ‘ਤੇ ਸਿਆਸੀ ਪਾਰਟੀਆਂ ਵੱਲੋਂ ਉਮੀਦਵਾਰਾਂ ਦੀ ਸੂਚੀ ਜਾਰੀ
ਸ਼੍ਰੀ ਗਰਗ ਨੇ ਕਿਹਾ ਕਿ ਜਲਦ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪਾਰਟੀ ਵੱਲੋਂ ਆਪਣਾ ਨਵਾਂ ਦਫਤਰ ਬਣਾਉਣ ਦੀ ਸ਼ੁਰੂਆਤ ਕੀਤੀ ਜਾਵੇਗੀ। ਉਹਨਾਂ ਆਉਣ ਵਾਲੀ ਮੇਅਰ ਚੋਣ ਸਬੰਧੀ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਨਗਰ ਨਿਗਮ ਵਿੱਚ ਕਾਂਗਰਸ ਕੋਲ ਸਪੱਸ਼ਟ ਬਹੁਮਤ ਹੈ ਤੇ ਪਾਰਟੀ ਆਪਣਾ ਮੇਅਰ ਬਣਾਏਗੀ। ਜ਼ਿਲ੍ਹਾ ਪ੍ਰਧਾਨ ਨੇ ਪਿਛਲੇ ਸਮਿਆਂ ਦੌਰਾਨ ਕਾਂਗਰਸ ਪਾਰਟੀ ਵਿਚੋਂ ਕੱਢੇ ਹੋਏ ਕੁੱਝ ਕੌਂਸਲਰਾਂ ਨੂੰ ਵੀ ਆਪਣੀਆਂ ਹਰਕਤਾਂ ਤੋਂ ਬਾਜ਼ ਆਉਣ ਦੀ ਚੇਤਾਵਨੀ ਦਿੰਦਿਆਂ ਕਿਹਾ ਕਿ ਉਕਤ ਕੋਂਸਲਰ ਭਾਜਪਾ ਦੀ ਬੋਲੀ ਬੋਲਦੇ ਹਨ।
…ਤੇ ਜਦ ਪੁਲਿਸ ਦੀ ਹਾਜ਼ਰੀ ’ਚ ਲੋਕਾਂ ਨੇ ਲੁੱਟੀ ਸ਼ਰਾਬ, ਦੇਖੋ ਵੀਡੀਓ
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਮੇਤ ਸਮੁੱਚੀ ਲੀਡਰਸ਼ਿਪ ਨੇ ਪੰਜਾਬ ਸਰਕਾਰ ਵੱਲੋਂ ਪੈਟਰੋਲ ਡੀਜ਼ਲ ਵਾਹਨ ਟੈਕਸ ਰਜਿਸਟਰੀ ਦੀ ਦਰਾਂ ਬਿਜਲੀ ਦਰਾਂ ਤੇ ਬੱਸ ਕਰਾਇਆ ਵਿੱਚ ਕੀਤੇ ਗਏ ਵਾਧੇ ਦੀ ਵੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੇ ਹੋਏ ਇਸ ਨੂੰ ਪੰਜਾਬ ਵਾਸੀਆਂ ਤੇ ਨਜਾਇਜ਼ ਬੋਝ ਕਰਾਰ ਦਿੱਤਾ ਤੇ ਵਾਪਸ ਲੈਣ ਦੀ ਮੰਗ ਕੀਤੀ । ਮੀਟਿੰਗ ਦੌਰਾਨ ਬਲਾਕ ਪ੍ਰਧਾਨ ਬਲਰਾਜ ਸਿੰਘ ਪੱਕਾ, ਬਲਜਿੰਦਰ ਸਿੰਘ, ਟਹਿਲ ਸਿੰਘ ਸੰਧੂ, ਮੀਤ ਪ੍ਰਧਾਨ ਰੁਪਿੰਦਰ ਸਿੰਘ ਬਿੰਦਰਾ,ਬਲਤੇਜ ਸਿੰਘ ਵਾਂਦਰ ਸਮੇਤ ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਮੌਜੂਦ ਰਹੇ।
Share the post "ਕਾਂਗਰਸ ਕਮੇਟੀ ਦੀ ਹੋਈ ਮਹੀਨਾਵਾਰ ਮੀਟਿੰਗ, 17 ਸਤੰਬਰ ਨੂੰ ਸਰਕਾਰ ਵਿਰੁਧ ਧਰਨੇ ਦੇਣ ਦਾ ਐਲਾਨ"