6 Views
ਮੁਹਾਲੀ,31 ਜਨਵਰੀ: ਮੁਅੱਤਲ ਏ.ਆਈ.ਜੀ ਮਾਲਵਿੰਦਰ ਸਿੰਘ ਸਿੱਧੂ ਦੀਆਂ ਮੁਸ਼ਕਲਾਂ ਘੱਟਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹੁਣ ਮੁਹਾਲੀ ਪੁਲਿਸ ਵੱਲੋਂ ਉਨ੍ਹਾਂ ‘ਤੇ ਸਰਕਾਰੀ ਅਧਿਕਾਰੀਆਂ ਤੋਂ ਰਿਸ਼ਵਤ ਲੈਣ ਲਈ ਬਲੈਕਮੇਲ ਕਰਨ ਦੇ ਮਾਮਲੇ ਵਿਚ ਨਾਮਜ਼ਦ ਕਰ ਕੇ ਉਸ ਸਮੇਤ ਤਿੰਨ ਵਿਰੁਧ ਧਾਰਾ-384, 120ਬੀ, ਕੁਰੱਪਸ਼ਨ ਐਕਟ 7 ਅਤੇ 12 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਫ਼ੇਜ਼-8 ਦੀ ਪੁਲਿਸ ਵਲੋਂ ਦਰਜ ਕੀਤੇ ਇਸ ਨਵੇਂ ਮਾਮਲੇ ’ਚ ਮਾਲਵਿੰਦਰ ਸਿੰਘ ਸਿੱਧੂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਗ੍ਰਿਫ਼ਤਾਰ ਕਰਨ ਉਪਰੰਤ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਉਸ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿਤਾ ਗਿਆ।
Share the post "ਮੁਅੱਤਲ ਏ.ਆਈ.ਜੀ ਮਾਲਵਿੰਦਰ ਸਿੱਧੂ ਦੀਆਂ ਵਧੀਆਂ ਮੁਸ਼ਕਿਲਾਂ, ਇਕ ਹੋਰ ਮਾਮਲਾ ਦਰਜ"