👉ਕਿਸਾਨਾਂ ਦੇ ਖਾਤਿਆਂ ‘ਚ 27,000 ਕਰੋੜ ਰੁਪਏ ਤੋਂ ਵੱਧ ਰਾਸ਼ੀ ਟਰਾਂਸਫਰ ਕੀਤੀ
Punjab News: paddy procurement; ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਦੇ ਨਾਲ ਲਿਫਟਿੰਗ ਦਾ ਅੰਕੜਾ 100 ਲੱਖ ਮੀਟ੍ਰਿਕ ਟਨ (ਐਲਐਮਟੀ) ਨੂੰ ਪਾਰ ਕਰ ਗਿਆ ਹੈ।ਫ਼ਸਲ ਦੀ ਤੇਜ਼ੀ ਨਾਲ ਖਰੀਦ ਅਤੇ ਚੁਕਾਈ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਦਾ ਪ੍ਰਮਾਣ ਦੱਸਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨ, ਕਮਿਸ਼ਨ ਏਜੰਟ (ਆੜ੍ਹਤੀਏ), ਮਜ਼ਦੂਰ ਸਮੇਤ ਕਿਸੇ ਵੀ ਭਾਈਵਾਲ ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ।
ਇਹ ਵੀ ਪੜ੍ਹੋ Adv Harjinder Singh Dhami 5ਵੀਂ ਵਾਰ ਮੁੜ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
ਉਨ੍ਹਾਂ ਕਿਹਾ ਕਿ ਜੇ ਫ਼ਸਲ ਦੀ ਆਮਦ ਦੀ ਗੱਲ ਕਰੀਏ ਤਾਂ ਮੰਡੀਆਂ ਵਿੱਚ 127 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨਾ ਆ ਚੁੱਕਾ ਹੈ, ਜਿਸ ਵਿੱਚੋਂ 124 ਲੱਖ ਮੀਟਰਕ ਟਨ ਦੀ ਖਰੀਦ ਹੋ ਗਈ ਹੈ।ਫ਼ਸਲ ਦੀ ਅਦਾਇਗੀ ਦੇ ਮਾਮਲੇ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ 27000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫ਼ਰ ਕੀਤੀ ਜਾ ਚੁੱਕੀ ਹੈ। ਕੈਬਨਿਟ ਮੰਤਰੀ ਨੇ ਕਿਸਾਨ ਭਾਈਚਾਰੇ ਨੂੰ ਮੰਡੀਆਂ ਵਿੱਚ ਸੁੱਕੀ ਫ਼ਸਲ ਲਿਆਉਣ ਲਈ ਕਿਹਾ ਤਾਂ ਜੋ ਉਨ੍ਹਾਂ ਨੂੰ ਸਖ਼ਤ ਮਿਹਨਤ ਨਾਲ ਪੈਦਾ ਕੀਤੀ ਫ਼ਸਲ ਦਾ ਪੂਰਾ ਮੁੱਲ ਮਿਲ ਸਕੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


