ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖ਼ਰੀਦੀਆਂ 16 ਹਜ਼ਾਰ ਤੋਂ ਵੱਧ ਮਸ਼ੀਨਾਂ; ਪੰਜਾਬ ਦੇ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਸਿੰਘ ਖੁੱਡੀਆਂ

Date:

spot_img

👉ਖੇਤੀਬਾੜੀ ਮੰਤਰੀ ਨੇ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ; ਖਾਦਾਂ ਤੇ ਹੋਰ ਖੇਤੀ-ਵਸਤਾਂ ਦੀ ਨਿਰਵਿਘਨ ਤੇ ਸਮੇਂ-ਸਿਰ ਸਪਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
Agriculture News: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਦੇ ਕਿਸਾਨਾਂ ਨੇ ਚੱਲ ਰਹੇ ਸਾਉਣੀ ਸੀਜ਼ਨ ਦੌਰਾਨ ਹੁਣ ਤੱਕ 16,227 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐਮ) ਮਸ਼ੀਨਾਂ ਖ਼ਰੀਦੀਆਂ ਹਨ। ਇਸ ਬਦਲਾਅ ਵਿੱਚ ਸੁਹਿਰਦ ਸਹਿਯੋਗ ਦਿੰਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 10,000 ਤੋਂ ਵੱਧ ਸੀਆਰਐਮ ਮਸ਼ੀਨਾਂ ਦੀ ਖ਼ਰੀਦ ਕਰਨ ਵਾਲੇ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ ਜਾਰੀ ਕੀਤੀ ਹੈ।ਅੱਜ ਇੱਥੇ ਮੀਟਿੰਗ ਦੌਰਾਨ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਧੀਕ ਮੁੱਖ ਸਕੱਤਰ (ਖੇਤੀਬਾੜੀ) ਸ੍ਰੀ ਅਨੁਰਾਗ ਵਰਮਾ ਦੇ ਨਾਲ, ਆਗਾਮੀ ਹਾੜ੍ਹੀ ਦੇ ਬਿਜਾਈ ਸੀਜ਼ਨ ਲਈ ਵਿਭਾਗ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।ਵਾਤਾਵਰਣ-ਪੱਖੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੀਆਰਐਮ ਮਸ਼ੀਨਾਂ ਦੀ ਖ਼ਰੀਦ ਲਈ ਵਿਅਕਤੀਗਤ ਤੌਰ ’ਤੇ ਕਿਸਾਨਾਂ ਨੂੰ 50 ਫੀਸਦੀ ਅਤੇ ਕਸਟਮ ਹਾਇਰਿੰਗ ਸੈਂਟਰਾਂ (ਸੀਐਚਸੀ), ਐਫਪੀਓਜ਼, ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਨੂੰ 80 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ  Punjab ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਾਲ 2026-27 ਲਈ 576 ਕਰੋੜ ਰੁਪਏ ਦੀ ਮਜ਼ਬੂਤ ਕਾਰਜ-ਯੋਜਨਾ ਤੋਂ ਇਲਾਵਾ ਇਨ੍ਹਾਂ ਠੋਸ ਯਤਨਾਂ ਸਦਕਾ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 90 ਫ਼ੀਸਦੀ ਦੀ ਕਮੀ ਆਈ ਸੀ। ਜਿਕਰਯੋਗ ਹੈ ਕਿ ਸਾਲ 2022 ਵਿੱਚ ਪਰਾਲੀ ਸਾੜਨ ਦੀਆਂ 49,922 ਦਰਜ ਕੀਤੀਆਂ ਗਈਆਂ ਸਨ ਅਤੇ ਜਦਕਿ 2025 ਵਿੱਚ ਇਹ ਘਟ ਕੇ ਸਿਰਫ਼ 5,114 ਰਹਿ ਗਈਆਂ, ਜਿਸ ਨਾਲ ਪੰਜਾਬ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਰਣਨੀਤੀ ਲਈ ਰਾਸ਼ਟਰੀ ਪੱਧਰ ’ਤੇ ਮਾਨਤਾ ਮਿਲੀ ਹੈ।ਕਿਸਾਨ ਭਾਈਚਾਰੇ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਵਾਤਾਵਰਣ ਦੀ ਰੱਖਿਆ, ਮਿੱਟੀ ਦੀ ਉਪਜਾਊ ਸ਼ਕਤੀ ਨੂੰ ਸੁਰੱਖਿਅਤ ਰੱਖਣ ਅਤੇ ਖੇਤੀਬਾੜੀ ਦੀ ਲੰਬੇ ਸਮੇਂ ਦੀ ਸਥਿਰਤਾ ਯਕੀਨੀ ਬਣਾਉਣ ਲਈ ਸੀਆਰਐਮ ਮਸ਼ੀਨਾਂ ਦੀ ਵਰਤੋਂ ਕਰਕੇ ਵਿਗਿਆਨਕ ਰਹਿੰਦ-ਖੂੰਹਦ ਪ੍ਰਬੰਧਨ ਅਪਣਾਉਣ ਦੀ ਅਪੀਲ ਕੀਤੀ।ਖਾਦ ਸਪਲਾਈ ਸਥਿਤੀ ਦਾ ਜਾਇਜ਼ਾ ਲੈਂਦਿਆਂ ਸ. ਖੁੱਡੀਆਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ ਖਾਦਾਂ ਦੀ ਸਮੇਂ ਸਿਰ ਅਤੇ ਸੁਚਾਰੂ ਉਪਲਬਧਤਾ ਅਤੇ ਖਾਦਾਂ ਨਾਲ ਟੈਗਿੰਗ ਦੇ ਅਭਿਆਸ ਨੂੰ ਸਖ਼ਤੀ ਨਾਲ ਰੋਕਣ ਦੇ ਨਿਰਦੇਸ਼ ਦਿੱਤੇ ਅਤੇ ਨਾਲ ਹੀ ਸਾਰੇ ਕਿਸਾਨਾਂ ਲਈ ਗੁਣਵੱਤਾ ਭਰਪੂਰ ਖੇਤੀ ਉਤਪਾਦਾਂ ਤੱਕ ਨਿਰਵਿਘਨ ਪਹੁੰਚ ਨੂੰ ਯਕੀਨੀ ਬਣਾਉਣ ਲਈ ਕਿਹਾ।

ਇਹ ਵੀ ਪੜ੍ਹੋ  ED ਦੀ Raid ਤੋਂ ਮੰਤਰੀ ਮੁੰਡੀਆਂ ਵੱਲੋਂ ਗੰਭੀਰ ਦੋਸ਼; ਪਾਰਟੀ ਬਦਲਣ ਲਈ ਪਾਇਆ ਗਿਆ ਦਬਾਅ!

ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਅਜਿਹੀਆਂ ਬੇਨਿਯਮੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਬਣਾਈ ਰੱਖਣ ਅਤੇ ਡੀਏਪੀ ’ਤੇ ਜ਼ਿਆਦਾ ਨਿਰਭਰਤਾ ਘਟਾਉਣ ਲਈ ਟੀਐਸਪੀ, ਐਨਪੀਕੇ ਅਤੇ ਐਸਐਸਪੀ ਵਰਗੇ ਵਿਕਲਪਿਕ ਖਾਦਾਂ ਦੀ ਵਰਤੋਂ ਕਰਕੇ ਸੰਤੁਲਿਤ ਪੌਸ਼ਟਿਕ ਪ੍ਰਬੰਧਨ ਅਪਣਾਉਣ ਦੀ ਵੀ ਅਪੀਲ ਕੀਤੀ।ਖੇਤੀਬਾੜੀ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਸੂਬੇ ਕੋਲ ਸੀਜ਼ਨ ਲਈ 3.92 ਲੱਖ ਮੀਟ੍ਰਿਕ ਟਨ ਤੋਂ ਵੱਧ ਯੂਰੀਆ ਅਤੇ 5 ਲੱਖ ਮੀਟ੍ਰਿਕ ਟਨ ਡੀਏਪੀ ਦਾ ਸਟਾਕ ਉਪਲਬਧ ਹੈ। ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਗੁਰਜੀਤ ਸਿੰਘ ਬਰਾੜ ਨੇ ਮੰਤਰੀ ਨੂੰ ਭਰੋਸਾ ਦਿੱਤਾ ਕਿ ਵਿਭਾਗ ਵੱਲੋਂ ਹਾੜ੍ਹੀ ਦੇ ਸੀਜ਼ਨ ਲਈ ਖਾਦਾਂ ਦੀ ਸਮੇਂ ਸਿਰ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਕੋਲ ਇਹ ਮਾਮਲਾ ਸਰਗਰਮੀ ਨਾਲ ਉਠਾਇਆ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

स्वास्थ्य सेवाओं की गुणवत्ता और मरीजों की सुविधा सरकार की प्राथमिकता : कैबिनेट मंत्री रणबीर गंगवा

👉सिविल अस्पताल बरवाला का औचक निरीक्षण कर व्यवस्थाओं का...

Haryana में ‘पराली संरक्षण बल’ करेगा पराली जलाने की रोकथाम

👉जिला और ब्लॉक स्तर पर तैनात होंगे विशेष दल,...

बच्चों की कल्पना में दिखता है विकसित भारत का भविष्य : मुख्यमंत्री नायब सिंह सैनी

👉सेवा, संस्कार और राष्ट्र निर्माण की भावना को नई...