WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਚੰਡੀਗੜ੍ਹ

ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ 22 ਹਜ਼ਾਰ ਤੋਂ ਵੱਧ ਮਸ਼ੀਨਾਂ: ਖੁੱਡੀਆਂ

ਚੰਡੀਗੜ੍ਹ, 11 ਜੁਲਾਈ:ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਸਬਸਿਡੀ ’ਤੇ 22,000 ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਮੁਹੱਈਆ ਕਰਵਾਏਗੀ।ਖੇਤੀਬਾੜੀ ਮੰਤਰੀ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਪ੍ਰੋਜੈਕਟਾਂ ਦੀ ਸਮੀਖਿਆ ਲਈ ਇੱਥੇ ਕਿਸਾਨ ਭਵਨ ਵਿਖੇ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਸਬਸਿਡੀ ਵਾਲੀਆਂ ਪਰਾਲੀ ਪ੍ਰਬੰਧਨ ਮਸ਼ੀਨਾਂ ਲਈ ਡਰਾਅ ਇਸ ਮਹੀਨੇ ਦੇ ਅੰਦਰ-ਅੰਦਰ ਕੱਢੇ ਜਾਣ ਅਤੇ ਝੋਨੇ ਦੀ ਕਟਾਈ ਸ਼ੁਰੂ ਹੋਣ ਤੋਂ ਪਹਿਲਾਂ ਅਗਸਤ, 2024 ਦੇ ਅੰਤ ਤੱਕ ਲਾਭਪਾਤਰੀ ਕਿਸਾਨਾਂ ਨੂੰ ਸਬਸਿਡੀ ਜਾਰੀ ਕੀਤੀ ਜਾਵੇ ਤਾਂ ਜੋ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਪੂਰੀ ਤਰ੍ਹਾਂ ਨੱਥ ਪਾਈ ਜਾ ਸਕੇ।

ਸਿੱਖਿਆ ਵਿਭਾਗ ਦੇ ਰਿਹਾਇਸ਼ੀ ਖੇਡ ਵਿੰਗਾਂ ਦੇ ਟਰਾਇਲ 15 ਤੋਂ 17 ਜੁਲਾਈ ਤੱਕ: ਹਰਜੋਤ ਸਿੰਘ ਬੈਂਸ

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਝੋਨੇ ਦੀ ਕਟਾਈ ਦੇ ਸੀਜ਼ਨ 2024-25 ਦੌਰਾਨ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਬਸਿਡੀ ’ਤੇ ਮਸ਼ੀਨਾਂ ਮੁਹੱਈਆ ਕਰਾਉਣ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ। ਵਿਅਕਤੀਗਤ ਕਿਸਾਨ ਸੀ.ਆਰ.ਐਮ. ਮਸ਼ੀਨ ਦੀ ਲਾਗਤ ’ਤੇ 50 ਫੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ, ਜਦੋਂਕਿ ਸਹਿਕਾਰੀ ਸਭਾਵਾਂ, ਐਫ.ਪੀ.ਓਜ਼. ਅਤੇ ਪੰਚਾਇਤਾਂ ਲਈ ਇਹ ਸਬਸਿਡੀ 80 ਫੀਸਦ ਹੋਵੇਗੀ।ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਨੂੰ ਭਰਵਾਂ ਹੁੰਗਾਰਾ ਦੇਣ ਲਈ ਸੂਬੇ ਦੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ 28 ਫੀਸਦੀ ਵਾਧਾ ਹੋਇਆ ਹੈ।

ਦਰਜ਼ਾਚਾਰ ਕਰਮਚਾਰੀ ਦੀ ਗ੍ਰਿਫਤਾਰੀ ਦੇ ਵਿਰੁਧ ’ਚ ਸਿਵਲ ਸਰਜਨ ਦਫ਼ਤਰ ਵਿਖੇ ਦੂਜੇ ਦਿਨ ਵੀ ਧਰਨਾ ਜਾਰੀ

ਉਨ੍ਹਾਂ ਨੇ ਸੂਬੇ ਵਿੱਚ ਸਾਉਣੀ ਦੀ ਮੱਕੀ ਦੀ ਬਿਜਾਈ ਸਬੰਧੀ ਸਥਿਤੀ ਦਾ ਵੀ ਜਾਇਜ਼ਾ ਲਿਆ, ਜਿਸ ਲਈ ਸੂਬਾ ਸਰਕਾਰ ਮੱਕੀ ਦੇ ਪ੍ਰਤੀ 1 ਕਿਲੋਗ੍ਰਾਮ ਹਾਈਬ੍ਰਿਡ ਬੀਜ ਦੀ ਖਰੀਦ ਪਿੱਛੇ 100 ਰੁਪਏ ਸਬਸਿਡੀ ਦੇ ਰਹੀ ਹੈ। ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸਾਉਣੀ ਦੀ ਮੱਕੀ ਦੀ ਹੁਣ ਤੱਕ 1 ਲੱਖ ਏਕੜ ਰਕਬੇ ਵਿੱਚ ਬਿਜਾਈ ਹੋ ਚੁੱਕੀ ਹੈ ਅਤੇ ਉਨ੍ਹਾਂ ਨੇ ਮੰਤਰੀ ਨੂੰ ਭਰੋਸਾ ਦਿੱਤਾ ਕਿ ਸਾਉਣੀ ਦੀ ਮੱਕੀ ਅਧੀਨ ਦੋ ਲੱਖ ਏਕੜ ਰਕਬੇ ਨੂੰ ਲਿਆਉਣ ਦਾ ਟੀਚਾ ਜਲਦੀ ਪੂਰਾ ਕੀਤਾ ਜਾਵੇਗਾ।ਇਸ ਮੀਟਿੰਗ ਵਿੱਚ ਜੁਆਇੰਟ ਡਾਇਰੈਕਟਰ ਇੰਜਨੀਅਰਿੰਗ ਜਗਦੀਸ਼ ਸਿੰਘ, ਜੁਆਇੰਟ ਡਾਇਰੈਕਟਰ (ਪਲਾਂਟ ਪ੍ਰੋਟੈਕਸ਼ਨ) ਨਰਿੰਦਰ ਸਿੰਘ ਬੈਨੀਪਾਲ, ਜੁਆਇੰਟ ਡਾਇਰੈਕਟਰ ਅੰਕੜਾ ਹਰਪ੍ਰੀਤ ਕੌਰ, ਜੁਆਇੰਟ ਡਾਇਰੈਕਟਰ ਪਸਾਰ ਤੇ ਸਿਖਲਾਈ ਦਿਲਬਾਗ ਸਿੰਘ, ਜੁਆਇੰਟ ਡਾਇਰੈਕਟਰ (ਇਨਪੁਟਸ) ਗੁਰਜੀਤ ਬਰਾੜ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

 

Related posts

ਮੰਤਰੀ ਨਾਲ ਹੋਈ ਮੀਟਿੰਗ ਰਹੀ ਬੇਸਿੱਟਾ, ਜਲ ਸਪਲਾਈ ਯੂਨੀਅਨ ਵਲੋਂ ਸੰਘਰਸ਼ ਜਾਰੀ ਰੱਖਣ ਦਾ ਐਲਾਨ

punjabusernewssite

ਸਮਾਜ ਦੇ ਸਾਧਨ ਸਮਰੱਥ ਤੇ ਹਾਸ਼ੀਏ ਉਤੇ ਧੱਕੇ ਤਬਕਿਆਂ ਵਿਚਲਾ ਫ਼ਰਕ ਮਿਟਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ: ਰਾਜਪਾਲ

punjabusernewssite

‘ਪਾਪਰਾ ਐਕਟ 1995’ ਵਿੱਚ ਸੋਧ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਅਤੇ ਆਮ ਲੋਕਾਂ ਨੂੰ ਰਾਹਤ ਮਿਲੇਗੀ:ਹਰਪਾਲ ਸਿੰਘ ਚੀਮਾ

punjabusernewssite