ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ

Date:

spot_img

ਪਿਛਲੇ 18 ਦਿਨਾਂ ਵਿੱਚ 1.30 ਕਰੋੜ ਤੋਂ ਵੱਧ ਵੋਟਰਾਂ ਨੇ ਆਪਣੇ ਗਣਨਾ ਫਾਰਮ ਜਮ੍ਹਾਂ ਕਰਵਾਏ

ਘਰ-ਘਰ ਜਾ ਕੇ ਗਣਨਾ ਕਰਨ ਦੀ ਪ੍ਰਕਿਰਿਆ 24 ਜੁਲਾਈ ਤੱਕ ਜਾਰੀ ਰਹੇਗੀ
Chandigarh News: ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਦੇ ਹਿੱਸੇ ਵਜੋਂ, ਪੰਜਾਬ ਭਰ ਦੇ ਪੋਲਿੰਗ ਬੂਥਾਂ ‘ਤੇ ਲਗਾਏ ਗਏ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਵੋਟਰਾਂ ਨੇ ਆਪਣੇ ਗਣਨਾ ਫਾਰਮ (ਈ.ਐਫ.) ਭਰੇ ਅਤੇ ਜਮ੍ਹਾਂ ਕਰਵਾਏ।ਪੰਜਾਬ ਦੀ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਇਹ ਕੈਂਪ 11 ਅਤੇ 12 ਜੁਲਾਈ, 2026 ਨੂੰ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਸੂਬੇ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲਗਾਏ ਗਏ ਸਨ।ਵੋਟਰਾਂ ਨੇ ਕੈਂਪਾਂ ਦੌਰਾਨ ਆਪਣੇ ਭਰੇ ਹੋਏ ਫਾਰਮ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.) ਕੋਲ ਜਮ੍ਹਾਂ ਕਰਵਾਏ।

ਇਹ ਵੀ ਪੜ੍ਹੋ 👉Bhagwant Mann Govt ਨੇ ਜ਼ਮੀਨੀ ਪੱਧਰ ’ਤੇ ‘ਯੁੱਧ ਨਸ਼ਿਆਂ ਵਿਰੁੱਧ’ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ;‘ਪਿੰਡਾਂ ਦਾ ਹਾਲ’ਐਕਸ਼ਨ ਪਲਾਨ ਕੀਤਾ ਲਾਗੂ

ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਘਰ-ਘਰ ਜਾ ਕੇ ਗਣਨਾ ਫਾਰਮ ਇਕੱਠੇ ਕਰਨ ਦੀ ਪ੍ਰਕਿਰਿਆ ਅਜੇ ਵੀ ਜਾਰੀ ਹੈ ਅਤੇ ਇਹ 24 ਜੁਲਾਈ, 2026 ਤੱਕ ਜਾਰੀ ਰਹੇਗੀ। ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ 18 ਦਿਨਾਂ ਵਿੱਚ 1.30 ਕਰੋੜ ਤੋਂ ਵੱਧ ਵੋਟਰਾਂ ਨੇ ਆਪਣੇ ਗਣਨਾ ਫਾਰਮ ਜਮ੍ਹਾਂ ਕਰਵਾ ਦਿੱਤੇ ਹਨ।ਮੁੱਖ ਚੋਣ ਅਫ਼ਸਰ ਨੇ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਵੋਟਰਾਂ ਨੇ ਅਜੇ ਤੱਕ ਆਪਣੇ ਗਣਨਾ ਫਾਰਮ ਜਮ੍ਹਾਂ ਨਹੀਂ ਕਰਵਾਏ ਹਨ ਉਹ ਤੁਰੰਤ ਆਪਣੇ ਸਬੰਧਤ ਬੀ.ਐਲ.ਓਜ਼ ਨਾਲ ਸੰਪਰਕ ਕਰਨ।ਸ੍ਰੀਮਤੀ ਮਿਤਰਾ ਨੇ ਕਿਹਾ, “ਹਰੇਕ ਯੋਗ ਵੋਟਰ ਦਾ ਨਾਮ 3 ਅਗਸਤ, 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਡ੍ਰਾਫਟ ਵੋਟਰ ਸੂਚੀ ਵਿੱਚ ਸ਼ਾਮਲ ਹੋਣਾ ਯਕੀਨੀ ਬਣਾਉਣ ਲਈ ਗਣਨਾ ਫਾਰਮ ਨਿਰਧਾਰਤ ਸਮੇਂ ਦੇ ਅੰਦਰ ਬੀ.ਐਲ.ਓਜ਼ ਕੋਲ ਜਮ੍ਹਾਂ ਕਰਵਾਇਆ ਜਾਣਾ ਯਕੀਨੀ ਬਣਾਉਣਾ ਲੋਂੜੀਦਾ ਹੈ।”

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

पीएम मोदी के जनसेवा के 25 वर्ष पूर्ण होने पर हरियाणा मंत्रीमण्डल में किया प्रस्ताव पारित

👉पीएम की विजनरी सोच और कल्याणकारी नीतियों की बदौलत...

मुख्यमंत्री ने लाभार्थियों के हाथों से 50 लाख से अधिक खातों में ट्रांसफर करवाए 1,634 करोड़ रुपये

👉‘डायरेक्ट बेनिफिट ट्रांसफर’ से पारदर्शिता और पात्र लाभार्थियों तक...

Bathinda Police ਵੱਲੋਂ ਭਾਰੀ ਮਾਤਰਾ ਵਿੱਚ ਹੈਰੋਇਨ ਸਮੇਤ ਦੋ ਕਾਬੂ

Bathinda News : Bathinda Police ਵੱਲੋਂ ਨਸ਼ਿਆਂ ਦੇ ਖਾਤਮੇ...