Saturday, April 25, 2026
spot_img
spot_img

Bathinda ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 5.62 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਆਮਦ

Date:

spot_img

👉5.09 ਲੱਖ ਮੀਟ੍ਰਿਕ ਟਨ ਕਣਕ ਦੀ ਕੀਤੀ ਖਰੀਦ,1129 ਕਰੋੜ ਰੁਪਏ ਦੀ ਕੀਤੀ ਅਦਾਇਗੀ: ਡਿਪਟੀ ਕਮਿਸ਼ਨਰ
Bathinda News: Bathinda ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਲਗਾਤਾਰ ਜਾਰੀ ਹੈ।ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਰੋਜ਼ਾਨਾ ਪੱਧਰ ਉੱਤੇ ਕਣਕ ਦੀ ਫਸਲ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਦੇ ਦੱਸਿਆ ਕਿ 24 ਅਪ੍ਰੈਲ ਸ਼ਾਮ ਤੱਕ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਹੋਈ 5.62 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਵਿੱਚੋਂ 5.09 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ Bathinda Suicide Case; ਜੱਜ ਦੀ ਰੀਡਰ ਤੇ ਉਸਦਾ ਪਤੀ ਗ੍ਰਿਫਤਾਰ, DSP ਦੀ ਭੂਮਿਕਾ ਦੀ ਹੋਵੇਗੀ ਜਾਂਚ

ਖਰੀਦ ਕੀਤੀ ਕਣਕ ਦੀ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪਨਗ੍ਰੇਨ ਵੱਲੋਂ 176399 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 127100 ਮੀਟ੍ਰਿਕ ਟਨ, ਪਨਸਪ ਵੱਲੋਂ 114603 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 91014 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 295 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਖਰੀਦ ਕੀਤੀ ਜਾ ਰਹੀ ਕਣਕ ਦੀ ਅਦਾਇਗੀ ਕਿਸਾਨਾਂ ਨੂੰ ਨਾਲੋ-ਨਾਲ ਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 1129 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img
spot_img

Popular

More like this
Related

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ:ਲਾਲ ਚੰਦ ਕਟਾਰੂਚੱਕ

👉ਮੰਡੀਆਂ ਵਿੱਚ 87.89 ਲੱਖ ਮੀਟਰਕ ਟਨ ਆਮਦ ਵਿੱਚੋਂ 83.94...