mission employment; ਪੰਜਾਬ ਦੇ 52 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਮਿਲੀ ਸਰਕਾਰੀ ਨੌਕਰੀ,ਨੌਜਵਾਨਾਂ ਨੇ ਛੱਡੀ ਵਿਦੇਸ਼ ਜਾਣ ਦੀ ਹੋੜ

0
50
+2

ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਸਰਕਾਰੀ ਨੌਕਰੀਆਂ
#mission employment; ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ ਮਹਿਜ਼ 36 ਮਹੀਨਿਆਂ ਵਿੱਚ ਹੀ 52606 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਪੰਜਾਬ ਸਰਕਾਰ ਨੇ ਸਰਕਾਰੀ ਨੌਕਰੀਆਂ ਦੇ ਕੇ ਸੂਬੇ ਦੇ ਨੌਜਵਾਨਾਂ ਦਾ ਜੀਵਨ ਰੌਸ਼ਨ ਕਰਨ ਵਿੱਚ ਇਕ ਹੋਰ ਮੀਲ ਪੱਥਰ ਕਾਇਮ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਨਿਯੁਕਤੀਆਂ ਨੂੰ ਅਦਾਲਤ ‘ਚ ਨਹੀਂ ਦਿੱਤੀ ਗਈ ਚੁਣੋਤੀ
ਪੰਜਾਬ ਦੀ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਭਾਗਾਂ ਵਿੱਚ ਖਾਲੀ ਹੁੰਦੀਆਂ ਸਾਰੀਆਂ ਅਸਾਮੀਆਂ ਨੂੰ ਨਾਲ ਦੀ ਨਾਲ ਭਰ ਦਿੰਦੀ ਹੈ। ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦਾ ਕਹਿਣਾ ਹੈ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਨਿਰਪੱਖ ਵਿਧੀ ਅਪਣਾਈ ਗਈ ਹੈ, ਜਿਸ ਕਾਰਨ ਇਨ੍ਹਾਂ 50,000 ਦੇ ਕਰੀਬ ਨੌਕਰੀਆਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਜੀ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਵਿਦੇਸ਼ ਜਾਣ ਦੀ ਦੌੜ ਛੱਡ, ਸਰਕਾਰੀ ਨੌਕਰੀਆਂ ਦੀ ਤਿਆਰੀ ‘ਚ ਜੁੱਟੇ ਨੌਜਵਾਨ

ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨ ਪੰਜਾਬ ਦੇ ਹੋਰ ਨੌਜਵਾਨਾਂ ਲਈ ਵੀ ਪ੍ਰੇਰਣਾਸਰੋਤ ਬਣ ਰਹੇ ਹਨ ਹੁਣ ਉਨ੍ਹਾਂ ਨੂੰ ਚੰਗੇ ਭਵਿੱਖ ਲਈ ਆਪਣਾ ਪੰਜਾਬ ਛੱਡ ਕੇ ਜਾਣ ਦੀ ਕੋਈ ਲੋੜ ਨਹੀਂ ਹੈ। ਇਹੀ ਕਾਰਨ ਹੈ ਕਿ ਕਈ ਨੌਜਵਾਨ ਵਿਦੇਸ਼ ਜਾਣ ਦੀ ਦੌੜ ਛੱਡ ਕੇ ਸਰਕਾਰੀ ਨੌਕਰੀਆਂ ਦੀ ਤਿਆਰੀ ਵਿਚ ਜੁੱਟ ਗਏ ਹਨ, ਕਿਉਂਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਉਨ੍ਹਾਂ ਲਈ ਆਸ ਦੀ ਇਕ ਕਿਰਨ ਬਣ ਕੇ ਆਈ ਹੈ। ਨੌਜਵਾਨਾਂ ਨੂੰ ਭਰੋਸਾ ਹੋ ਗਿਆ ਹੈ ਕਿ ਹੁਣ ਉਨ੍ਹਾਂ ਨੂੰ ਸਰਕਾਰੀ ਨੌਕਰੀ ਲੈਣ ਲਈ ਕਿਸੇ ਕਿਸਮ ਦੀ ਸਿਫ਼ਾਰਿਸ਼ ਜਾਂ ਰਿਸ਼ਵਤ ਦੇਣ ਦੀ ਲੋੜ ਨਹੀਂ, ਸਗੋਂ ਆਪਣੇ ਆਪ ਨੂੰ ਉਸ ਕਾਬਿਲ ਬਣਾਉਣ ਦੀ ਲੋੜ ਹੈ।

ਇਹ ਵੀ ਪੜ੍ਹੋ  👉

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+2

LEAVE A REPLY

Please enter your comment!
Please enter your name here