Punjab ਵਿੱਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ ਦਾ ਕੀਤਾ ਜਾਵੇਗਾ ਟੀਕਾਕਰਨ:ਗੁਰਮੀਤ ਸਿੰਘ ਖੁੱਡੀਆਂ

Date:

spot_img

ਹੁਣ ਤੱਕ 16.49 ਲੱਖ ਪਸ਼ੂਆਂ ਦਾ ਹੋ ਚੁੱਕੈ ਟੀਕਾਕਰਨ; ਗੁਰਮੀਤ ਖੁੱਡੀਆਂ ਵੱਲੋਂ ਪਸ਼ੂ ਪਾਲਣ ਵਿਭਾਗ ਨੂੰ 30 ਜੁਲਾਈ ਤੱਕ ਬਾਕੀ ਰਹਿੰਦੇ ਪਸ਼ੂ-ਧਨ ਦਾ ਟੀਕਾਕਰਨ ਕਰਨ ਦੇ ਦਿੱਤੇ ਨਿਰਦੇਸ਼
ਫੀਲਡ ਸਟਾਫ ਹਰੇਕ ਪਿੰਡ ਨੂੰ ਕਵਰ ਕਰਨਾ ਯਕੀਨੀ ਬਣਾਵੇ ਕਿਉਂਕਿ ਪਸ਼ੂਆਂ ਦੀ ਸਿਹਤ ਅਤੇ ਸੂਬੇ ਦੇ ਡੇਅਰੀ-ਅਧਾਰਤ ਅਰਥਚਾਰੇ ਲਈ ਬੇਹੱਦ ਅਹਿਮ ਹੈ ਟੀਕਾਕਰਨ ਮੁਹਿੰਮ : ਗੁਰਮੀਤ ਖੁੱਡੀਆਂ
Punjab News:ਮਾਨਸੂਨ ਸੀਜ਼ਨ ਦੌਰਾਨ ਸੂਬੇ ਦੇ ਪਸ਼ੂ-ਧਨ ਦੀ ਸੁਰੱਖਿਆ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਭਰ ਵਿੱਚ 57.70 ਲੱਖ ਤੋਂ ਵੱਧ ਗਊਆਂ ਅਤੇ ਮੱਝਾਂ ਦੇ ਗਲ਼ਘੋਟੂ ਬਿਮਾਰੀ ਤੋਂ ਬਚਾਅ ਲਈ ਸੂਬਾ ਪੱਧਰੀ ਟੀਕਾਕਰਨ ਮੁਹਿੰਮ ਚਲਾਈ ਹੈ।ਇਸ ਮੁਹਿੰਮ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਨੇ 30 ਜੁਲਾਈ, 2026 ਤੱਕ 57,70,979 ਪਸ਼ੂ-ਧਨ ਦਾ ਟੀਕਾਕਰਨ ਕਰਨ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 16,49,598 ਪਸ਼ੂ-ਧਨ ਦਾ ਪਹਿਲਾਂ ਹੀ ਟੀਕਾਕਰਨ ਕੀਤਾ ਜਾ ਚੁੱਕਾ ਹੈ, ਜੋ ਮਾਨਸੂਨ ਦੌਰਾਨ ਹੋਣ ਵਾਲੀ ਇਸ ਬਿਮਾਰੀ ਦੀ ਰੋਕਥਾਮ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ।

ਇਹ ਵੀ ਪੜ੍ਹੋ  Minister Hardeep Singh Mundian ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਸ. ਖੁੱਡੀਆਂ ਨੇ ਕਿਹਾ, “ਸਮੇਂ ਸਿਰ ਟੀਕਾਕਰਨ ਬਰਸਾਤੀ ਮੌਸਮ ਦੌਰਾਨ ਤੇਜ਼ੀ ਨਾਲ ਫੈਲਣ ਵਾਲੀ ਇਸ ਘਾਤਕ ਲਾਗ ਨਾਲ ਨਜਿੱਠਣ ਲਈ ਸਭ ਤੋਂ ਪ੍ਰਭਾਵੀ ਹੱਲ ਹੈ। ਪੰਜਾਬ ਸਰਕਾਰ ਪਸ਼ੂ ਪਾਲਕਾਂ ਦੀ ਰੋਜ਼ੀ-ਰੋਟੀ ਅਤੇ ਪੰਜਾਬ ਦੀ ਪੇਂਡੂ ਆਰਥਿਕਤਾ ਦੇ ਧੁਰੇ ਦੀ ਰੱਖਿਆ ਲਈ ਸੁਹਿਰਦਤਾ ਨਾਲ ਵਚਨਬੱਧ ਹੈ।”ਉਨ੍ਹਾਂ ਪਸ਼ੂ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਆਪਣੇ ਨੇੜਲੀਆਂ ਸਰਕਾਰੀ ਵੈਟਰਨਰੀ ਸੰਸਥਾਵਾਂ ਨਾਲ ਸੰਪਰਕ ਕਰਨ ਅਤੇ ਬਿਨਾਂ ਕਿਸੇ ਦੇਰੀ ਦੇ ਆਪਣੇ ਪਸ਼ੂਆਂ ਦਾ ਟੀਕਾਕਰਨ ਕਰਵਾਉਣ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸੂਬੇ ਦੇ ਸਿਵਲ ਵੈਟਰਨਰੀ ਹਸਪਤਾਲਾਂ ਅਤੇ ਵੈਟਰਨਰੀ ਡਿਸਪੈਂਸਰੀਆਂ ਦੇ ਵਿਆਪਕ ਨੈੱਟਵਰਕ ਰਾਹੀਂ ਚਲਾਈ ਜਾ ਰਹੀ ਹੈ, ਜਿੱਥੇ ਐਚ.ਐਸ. ਵੈਕਸੀਨ ਆਸਾਨੀ ਨਾਲ ਉਪਲਬਧ ਹੈ। ਵਿਭਾਗ ਨੇ ਕੋਲਡ-ਚੇਨ ਲਾਜਿਸਟਿਕਸ ਨੂੰ ਮਜ਼ਬੂਤ ਕੀਤਾ ਹੈ ਅਤੇ ਵਿਸ਼ੇਸ਼ ਰੈਪਿਡ-ਰਿਸਪਾਂਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਆਮ ਖੇਤਰਾਂ ਦੇ ਨਾਲ-ਨਾਲ ਉੱਚ-ਜ਼ੋਖ਼ਮ ਵਾਲੇ ਅਤੇ ਹੜ੍ਹ-ਸੰਭਾਵੀ ਖੇਤਰਾਂ ਵਿੱਚ ਵੱਧ ਤੋਂ ਵੱਧ ਕਵਰੇਜ ਯਕੀਨੀ ਬਣਾਈ ਜਾ ਸਕੇ।

ਇਹ ਵੀ ਪੜ੍ਹੋ  Vigilance Bureau ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ

ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਟੀਕਾਕਰਨ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਅਤੇ 30 ਜੁਲਾਈ, 2026 ਤੋਂ ਪਹਿਲਾਂ ਬਾਕੀ ਰਹਿੰਦੇ ਪਸ਼ੂ-ਧਨ ਨੂੰ ਵੈਕਸੀਨ ਲਗਾਉਣ ਦੇ ਟੀਚੇ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਫੀਲਡ ਸਟਾਫ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਮੁਹਿੰਮ ਤਹਿਤ ਹਰੇਕ ਪਿੰਡ ਨੂੰ ਕਵਰ ਕੀਤਾ ਜਾਵੇ ਕਿਉਂਕਿ ਇਹ ਟੀਕਾਕਰਨ ਪਸ਼ੂਆਂ ਦੀ ਸਿਹਤ ਅਤੇ ਰਾਜ ਦੀ ਡੇਅਰੀ-ਅਧਾਰਤ ਪੇਂਡੂ ਅਰਥਵਿਵਸਥਾ ਲਈ ਬੇਹੱਦ ਅਹਿਮ ਹੈ। ਸ੍ਰੀ ਭੰਡਾਰੀ ਨੇ ਕਿਹਾ ਕਿ ਇਸ ਟੀਚੇ ਨੂੰ ਨੇਪਰੇ ਚਾੜ੍ਹਨ ਲਈ ਵੈਕਸੀਨ ਦੇ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਪ੍ਰਾਈਵੇਟ ਏਜੰਟ ਰਾਹੀਂ 5,000 ਰੁਪਏ ਰਿਸ਼ਵਤ ਲੈਂਦਾ ਇੱਕ ਹੋਰ ਪਟਵਾਰੀ ਵਿਜੀਲੈਂਸ ਦੇ ਅੜਿੱਕੇ ਚੜਿਆ

Jalandhar News : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ...