ਕਾਂਗਰਸ ‘ਤੇ ਭ੍ਰਿਸ਼ਟਾਚਾਰ ਦੇ ਲਗਾਏ ਦੋਸ਼, ਬਾਦਲਾਂ ਨੂੰ ਇੱਕ ਹੋਰ ਹਾਰ ਦੇਣ ਦਾ ਦਿੱਤਾ ਸੱਦਾ
ਮੌੜ (ਬਠਿੰਡਾ), 17 ਦਸੰਬਰ: ਵਿਕਾਸ ਕ੍ਰਾਂਤੀ ਦੇ ਨਾਂ ਹੇਠ ਬਠਿੰਡਾ ਲੋਕ ਸਭਾ ਹਲਕੇ ਲਈ ਮੋੜ ਮੰਡੀ ਵਿਖੇ ਕੀਤੀ ਵਿਸ਼ਾਲ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ ਨੂੰ ਮੁੜ ਪੰਜਾਬ ਵਿਰੋਧੀ ਪਾਰਟੀ ਕਰਾਰ ਦਿੰਦਿਆਂ ਬਠਿੰਡਾ ਦੇ ਵੋਟਰਾਂ ਨੂੰ ਬਾਦਲਾਂ ਨੂੰ ਮੁੜ ਹਾਰ ਦੇਣ ਦਾ ਸੱਦਾ ਦਿੱਤਾ। ਇਸਦੇ ਨਾਲ ਉਨ੍ਹਾਂ ਪਿਛਲੀ ਕਾਂਗਰਸ ਸਰਕਾਰ ‘ਤੇ ਵੀ ਸਿਆਸੀ ਨਿਸ਼ਾਨੇ ਲਗਾਉਂਦਿਆਂ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ। ਇਸਦੇ ਇਲਾਵਾ 1125 ਕਰੋੜ ਰੁਪਏ ਦੇ ਪ੍ਰਾਜੈਕਟਾਂ ਰਾਹੀਂ ਬਠਿੰਡਾ ਲੋਕ ਸਭਾ ਹਲਕੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦਿੱਤਾ। ਆਪਣੀ ਤਕਰੀਰ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਆਸੀ ਰੈਲੀ ਨਹੀਂ ਸਗੋਂ ਵਿਕਾਸ ਤੇ ਤਰੱਕੀ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਵਾਲਾ ਸਮਾਗਮ ਹੈ ਜੋ ਸੂਬੇ ਦੇ ਕੋਨੇ-ਕੋਨੇ ਵਿੱਚ ਦੇਖਿਆ ਜਾ ਰਿਹਾ ਹੈ।
ਸਨਅਤੀ ਕਾਮਿਆਂ ਦੇ ਹੱਕਾਂ ਉੱਤੇ ਹਮਲੇ ਖਿਲਾਫ ਲੋਕ ਮੋਰਚਾ ਪੰਜਾਬ ਵੱਲੋਂ ਮੁਜ਼ਾਹਰਾ
ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਸੂਬੇ ਵਿੱਚ ਆਮ ਆਦਮੀ ਦੀ ਸਰਕਾਰ ਦੇ ਚੰਗੇ ਕੰਮਾਂ ਤੋਂ ਬਹੁਤ ਦੁਖੀ ਹਨ ਜਿਸ ਕਾਰਨ ਉਹ ਸਰਕਾਰ ਵਿਰੁੱਧ ਘਟੀਆ ਸਾਜ਼ਿਸ਼ਾਂ ਰਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਭੁਲੇਖਾ ਸੀ ਕਿ ਸਿਰਫ ਉਨ੍ਹਾਂ ਕੋਲ ਰਾਜ ਕਰਨ ਦਾ ਰੱਬੀ ਹੱਕ ਹੈ, ਜਿਸ ਕਾਰਨ ਇਨ੍ਹਾਂ ਨੂੰ ਇਕ ਸਧਾਰਨ ਘਰ ਦੇ ਮੁੱਖ ਮੰਤਰੀ ਵੱਲੋਂ ਚਲਾਏ ਜਾ ਰਹੇ ਚੰਗੇ ਸ਼ਾਸਨ ਦੀ ਗੱਲ ਹਜ਼ਮ ਨਹੀਂ ਹੋ ਰਹੀ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਸਿਆਸੀ ਪ੍ਰਣਾਲੀ ਨੂੰ ਬਦਲਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ ਜਿਨ੍ਹਾਂ ਨੇ ਆਮ ਆਦਮੀ ਨੂੰ ਭਾਰਤੀ ਰਾਜਨੀਤੀ ਦੇ ਕੇਂਦਰ ‘ਤੇ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਰਾਜਨੀਤੀ ਨੂੰ ਕਰੋੜਪਤੀਆਂ ਅਤੇ ਬਦਮਾਸ਼ਾਂ ਦੀ ਖੇਡ ਸਮਝਿਆ ਜਾਂਦਾ ਸੀ ਪਰ ਹੁਣ ਆਮ ਪਰਿਵਾਰਾਂ ਦੇ ਨੌਜਵਾਨ ਲੋਕਾਂ ਦੀ ਸੇਵਾ ਕਰਨ ਲਈ ਸਿਆਸਤ ਵਿੱਚ ਆ ਰਹੇ ਹਨ।
ਬਠਿੰਡਾ ਨੂੰ ਨਵੇਂ ਬੱਸ ਸਟੈਂਡ ਅਤੇ 50 ਬਿਸਤਰਿਆਂ ਵਾਲੇ ਹਸਪਤਾਲ ਸਹਿਤ ਕਰੋੜਾਂ ਦਾ ਮਿਲਿਆ ਤੋਹਫ਼ਾ
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਆਮ ਆਦਮੀ ਦੀ ਭਲਾਈ ਦੇ ਉਦੇਸ਼ ਨਾਲ ਲਏ ਗਏ ਇਹ ਸਾਰੇ ਲੋਕ ਪੱਖੀ ਫੈਸਲਿਆਂ ਨੂੰ ਹਜ਼ਮ ਨਹੀਂ ਕਰ ਪਾ ਰਹੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਲਈ ਫੰਡ ਰੋਕੇ ਹੋਏ ਹਨ ਅਤੇ ਸੂਬੇ ਨੂੰ ਪੇਂਡੂ ਖੇਤਰਾਂ ਵਿੱਚ ਸੜਕਾਂ ਬਣਾਉਣ ਤੋਂ ਰੋਕਣ ਲਈ 5500 ਕਰੋੜ ਰੁਪਏ ਦੇ ਪੇਂਡੂ ਵਿਕਾਸ ਫੰਡ ਵੀ ਰੋਕ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਇਹ ਫੰਡ ਸੂਬਾ ਸਰਕਾਰ ਨੂੰ ਮੁਹੱਈਆ ਕਰਵਾ ਦਿੱਤੇ ਜਾਂਦੇ ਤਾਂ ਹੁਣ ਤੱਕ ਪਿੰਡਾਂ ਨੂੰ ਜੋੜਨ ਲਈ 67000 ਕਿਲੋਮੀਟਰ ਸੜਕਾਂ ਦੀ ਕਾਇਆਕਲਪ ਕਰ ਦਿੱਤੀ ਜਾਣੀ ਸੀ।
ਜਲੰਧਰ DSP ਨੇ ਸ਼ਰਾਬ ਦੇ ਨਸ਼ੇ ‘ਚ ਕੱਢੇ ਫਾਇਰ
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਾਨੂੰ ਰੇਲ ਗੱਡੀਆਂ ਨਾ ਦੇ ਕੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਨੂੰ ਸੋਚੀ-ਸਮਝੀ ਸਾਜ਼ਿਸ਼ ਨਾਲ ਠੱਪ ਕਰ ਦਿੱਤਾ। ਉਨ੍ਹਾਂ ਕਿਹਾ ਕਿ 7 ਅਤੇ 15 ਦਸੰਬਰ ਨੂੰ ਰਵਾਨਾ ਹੋਣ ਵਾਲੀਆਂ ਰੇਲ ਗੱਡੀਆਂ ਅਦਾਇਗੀ ਕਰਨ ਦੇ ਬਾਵਜੂਦ ਸੂਬੇ ਨੂੰ ਨਹੀਂ ਦਿੱਤੀਆਂ ਗਈਆਂ। ਮੁੱਖ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਭਾਜਪਾ ਦੇ ਪੰਜਾਬ ਵਿਰੋਧੀ ਪੈਂਤੜੇ ‘ਤੇ ਭਾਜਪਾ ਆਗੂਆਂ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਦੀ ਚੁੱਪ ‘ਤੇ ਸਵਾਲ ਉਠਾਉਣ ਲਈ ਵੀ ਕਿਹਾ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਫੰਡਾਂ ਦੀ ਵਰਤੋਂ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਕਰ ਰਹੀ ਹੈ।ਮੁੱਖ ਮੰਤਰੀ ਨੇ ਮੁੜ ਦੁਹਰਾਇਆ ਕਿ ਮੋਦੀ ਸਰਕਾਰ ਪੰਜਾਬ ਵਿਰੋਧੀ ਹੈ ਜਿਸ ਕਾਰਨ ਉਹ ਸੂਬੇ ਨੂੰ ਬਰਬਾਦ ਕਰਨ ‘ਤੇ ਤੁਲੀ ਹੋਈ ਹੈ।
Moga Encounter: ਚੜ੍ਹਦੀ ਸਵੇਰ ਮੋਗਾ ‘ਚ ਚੱਲੀਆ ਗੋ=ਲੀਆਂ, 3 ਗੈਂਗਸਟਰ ਪੁਲਿਸ ਅੜੀਕੇ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਬਠਿੰਡਾ ਦੇ ਸਰਬਪੱਖੀ ਵਿਕਾਸ ਲਈ 1125 ਕਰੋੜ ਰੁਪਏ ਨਹੀਂ ਦਿੱਤੇ। ਉਨ੍ਹਾਂ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਲੀਡਰਸ਼ਿਪ ਨੂੰ ਪਿਛਲੇ 75 ਸਾਲਾਂ ਵਿੱਚ ਕੀਤੇ ਵਿਕਾਸ ਦੇ ਇੱਕ ਵੀ ਕੰਮ ਦੀ ਸੂਚੀ ਦੇਣ ਦੀ ਚੁਣੌਤੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਭਗਵੰਤ ਸਿੰਘ ਮਾਨ ਨੇ ਆਪਣੇ ਕਾਰਜਕਾਲ ਦੇ ਪਿਛਲੇ 18 ਮਹੀਨਿਆਂ ਤੋਂ ਵੱਧ ਸਮੇਂ ਦੌਰਾਨ ਕਈ ਲੋਕ ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਹੁਲਾਰਾ ਦੇਣ ਲਈ ਹੋਰ ਸਹੂਲਤਾਂ ਦੇ ਨਾਲ-ਨਾਲ ਲੋਕਾਂ ਨੂੰ ਮੁਫਤ ਅਤੇ ਨਿਰਵਿਘਨ ਬਿਜਲੀ ਦੇ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਸੂਬਾ ਸਰਕਾਰਾਂ ਦਾਅਵਾ ਕਰਦੀਆਂ ਸਨ ਕਿ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਉਨ੍ਹਾਂ ਕੋਲ ਸਰਕਾਰੀ ਖਜ਼ਾਨੇ ਵਿੱਚ ਕੋਈ ਪੈਸਾ ਨਹੀਂ ਹੈ।
ਸਨਅਤੀ ਕਾਮਿਆਂ ਦੇ ਹੱਕਾਂ ਉੱਤੇ ਹਮਲੇ ਖਿਲਾਫ ਲੋਕ ਮੋਰਚਾ ਪੰਜਾਬ ਵੱਲੋਂ ਮੁਜ਼ਾਹਰਾ
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ 42,000 ਤੋਂ ਵੱਧ ਨੌਜਵਾਨਾਂ ਨੂੰ ਯੋਗਤਾ ਅਤੇ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਕੇਜਰੀਵਾਲ ਨੇ ਉਮੀਦ ਪ੍ਰਗਟਾਈ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸਮੁਖੀ ਯੋਜਨਾਵਾਂ ਸਦਕਾ ‘ਆਪ’ ਆਉਣ ਵਾਲੀਆਂ ਲੋਕ ਸਭਾ ਚੋਣਾਂ ‘ਚ ਸਾਰੀਆਂ 14 ਸੀਟਾਂ ਸਣੇ ਚੰਡੀਗੜ੍ਹ ਉਤੇ ਜਿੱਤ ਹਾਸਲ ਕਰੇਗੀ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ ਰਵਾਇਤੀ ਪਾਰਟੀਆਂ ਸੂਬਾ ਸਰਕਾਰ ਵਿਰੁੱਧ ਇਕਜੁਟ ਹੋ ਗਈਆਂ ਹਨ ਅਤੇ ਇਨ੍ਹਾਂ ਪਾਰਟੀਆਂ ਨੇ ਸੂਬੇ ਦੇ ਵਿਕਾਸ ਨੂੰ ਪਟੜੀ ਤੋਂ ਲਾਹੁਣ ਲਈ ਫੰਡਾਂ ਨੂੰ ਰੋਕਣ ਵਾਸਤੇ ਕੇਂਦਰ ਸਰਕਾਰ ਕੋਲ ਪਹੁੰਚ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਹ ਨਾਪਾਕ ਮਨਸੂਬਿਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸੂਬਾ ਸਰਕਾਰ ਲੋਕਾਂ ਦੀ ਸੇਵਾ ਲਈ ਕੋਈ ਨਾ ਕੋਈ ਰਾਹ ਜ਼ਰੂਰ ਕੱਢੇਗੀ।ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਹ ‘ਰੰਗਲਾ ਪੰਜਾਬ’ ਬਣਾਉਣ ਦਾ ਅੰਤਮ ਉਦੇਸ਼ ਪੂਰਾ ਹੋਣ ਤੱਕ ਲੋਕਾਂ ਲਈ ਤਨ-ਮਨ ਨਾਲ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਹਰ ਖੇਤਰ ਵਿੱਚ ਨਵੀਆਂ ਬੁਲੰਦੀਆਂ ਛੂਹ ਰਿਹਾ ਹੈ ਅਤੇ ਇਹ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ।
Share the post "ਮੋੜ ਰੈਲੀ: ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਭਾਜਪਾ ਨੂੰ ਦਸਿਆ ਪੰਜਾਬ ਵਿਰੋਧੀ"