👉ਮੋਹਾਲੀ ਹਲਕੇ ਵਿੱਚ ਆਂਗਣਵਾੜੀ ਵਰਕਰਾਂ ਨੇ ਭਰੇ ਕਰੀਬ 60 ਹਜ਼ਾਰ ਫਾਰਮ; ਵਿਧਾਇਕ ਨੇ ਮਿਹਨਤ ਅਤੇ ਸਮਰਪਣ ਦੀ ਕੀਤੀ ਸ਼ਲਾਘਾ
SAS Nagar News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀਆਂ ਲੋੜਾਂ ਅਤੇ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਮੋਹਾਲੀ ਵਿਖੇ ਆਂਗਣਵਾੜੀ ਵਰਕਰਾਂ ਨੂੰ ਉਨ੍ਹਾਂ ਦੀ ਸੇਵਾ ਅਤੇ ਯੋਗਦਾਨ ਲਈ ਧੰਨਵਾਦ ਕਰਦਿਆਂ ਕੀਤਾ।ਵਿਧਾਇਕ ਕੁਲਵੰਤ ਸਿੰਘ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਮੋਹਾਲੀ ਵਿਧਾਨ ਸਭਾ ਹਲਕੇ ਵਿੱਚ ਲਾਭਪਾਤਰੀਆਂ ਦੇ ਕਰੀਬ 60 ਹਜ਼ਾਰ ਫਾਰਮ ਭਰਨ ਲਈ ਆਂਗਣਵਾੜੀ ਵਰਕਰਾਂ ਵੱਲੋਂ ਨਿਭਾਈ ਗਈ ਅਹਿਮ ਭੂਮਿਕਾ ਦੀ ਸ਼ਲਾਘਾ ਕੀਤੀ।
ਇਹ ਵੀ ਪੜ੍ਹੋ 👉ਨਸ਼ਾ ਤਸਕਰੀ ਖ਼ਿਲਾਫ਼ ਬਠਿੰਡਾ ਪੁਲਿਸ ਦੀ ਇੱਕ ਹੋਰ ਵੱਡੀ ਕਾਰਵਾਈ;1 ਕਿਲੋ 250 ਗ੍ਰਾਮ ਅਫੀਮ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ
ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਨੇ ਆਪਣੀ ਡਿਊਟੀ ਪੂਰੀ ਮਿਹਨਤ, ਲਗਨ ਅਤੇ ਜ਼ਿੰਮੇਵਾਰੀ ਨਾਲ ਨਿਭਾਈ ਹੈ ਅਤੇ ਇਸ ਕੰਮ ਦੌਰਾਨ ਕਈ ਤਰ੍ਹਾਂ ਦੀਆਂ ਤਕਨੀਕੀ ਮੁਸ਼ਕਲਾਂ ਦਾ ਸਾਹਮਣਾ ਕਰਨ ਦੇ ਬਾਵਜੂਦ ਨਿਰਧਾਰਤ ਸਮੇਂ ਅੰਦਰ ਫਾਰਮ ਭਰਨ ਦਾ ਕੰਮ ਮੁਕੰਮਲ ਕੀਤਾ।ਉਨ੍ਹਾਂ ਕਿਹਾ ਕਿ ਕਈ ਵਾਰ ਸਰਵਰ ਅਤੇ ਇੰਟਰਨੈੱਟ ਦੀਆਂ ਸਮੱਸਿਆਵਾਂ ਕਾਰਨ ਕੰਮ ਪ੍ਰਭਾਵਿਤ ਹੋਇਆ, ਪਰ ਆਂਗਣਵਾੜੀ ਵਰਕਰਾਂ ਨੇ ਇਨ੍ਹਾਂ ਚੁਣੌਤੀਆਂ ਦੇ ਬਾਵਜੂਦ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾਈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਵੱਲੋਂ ਜ਼ਮੀਨੀ ਪੱਧਰ ‘ਤੇ ਕੀਤੀ ਜਾਂਦੀ ਮਿਹਨਤ ਅਤੇ ਸੇਵਾ ਸ਼ਲਾਘਾਯੋਗ ਹੈ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਬਣਦਾ ਮਾਣ-ਸਤਿਕਾਰ ਮਿਲਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵਰਕਰਾਂ ਦੇ ਮਾਣ-ਭੱਤੇ ਵਿੱਚ ਵਾਧੇ ਲਈ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ 👉‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਈਂ ਛਾਪੇਮਾਰੀ; 243 ਕਾਬੂ
ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤੈਅ ਕੀਤੇ 25 ਰੁਪਏ ਪ੍ਰਤੀ ਫਾਰਮ ਦੇ ਹਿਸਾਬ ਨਾਲ ਆਂਗਣਵਾੜੀ ਵਰਕਰਾਂ ਨੂੰ ਉਨ੍ਹਾਂ ਦੀ ਮਿਹਨਤ ਦੇ ਸਨਮਾਨ ਵਜੋਂ ਕੁੱਲ 12 ਲੱਖ 95 ਹਜ਼ਾਰ 320 ਰੁਪਏ ਦਾ ਚੈੱਕ ਸੌਂਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਰਕਮ ਉਨ੍ਹਾਂ ਦੀ ਮਿਹਨਤ ਦਾ ਪੂਰਾ ਮੁੱਲ ਨਹੀਂ ਹੋ ਸਕਦੀ, ਪਰ ਸਰਕਾਰ ਅਤੇ ਉਨ੍ਹਾਂ ਵੱਲੋਂ ਵਰਕਰਾਂ ਦੇ ਯੋਗਦਾਨ ਦੀ ਕਦਰ ਕਰਨ ਦਾ ਇੱਕ ਨਿਮਾਣਾ ਜਿਹਾ ਉਪਰਾਲਾ ਹੈ। ਉਨ੍ਹਾਂ ਆਂਗਣਵਾੜੀ ਵਰਕਰਾਂ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਇਸੇ ਤਰ੍ਹਾਂ ਸਹਿਯੋਗ ਦੇਣ ਦੀ ਅਪੀਲ ਕੀਤੀ।ਇਸ ਮੌਕੇ ਮੋਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ, ਸੀਨੀਅਰ ਡਿਪਟੀ ਮੇਅਰ ਆਰ.ਪੀ. ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਕੁਲਦੀਪ ਸਿੰਘ ਸਮਾਣਾ, ਫੂਲਰਾਜ ਸਿੰਘ, ਪਰਮਜੀਤ ਸਿੰਘ, ਜਸਪਾਲ ਸਿੰਘ ਮਟੌਰ, ਹਰਪਾਲ ਸਿੰਘ ਬਰਾੜ ਅਤੇ ਅਮਰਜੀਤ ਸਿੰਘ ਸਿੱਧੂ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













