ਗੋਨਿਆਣਾ, 05 ਅਗਸਤ: ਸਿਹਤ ਵਿਭਾਗ ਵੱਲੋਂ ਮਨਾਏ ਜਾ ਰਹੇ ਵਿਸ਼ਵ ਬ੍ਰੈਸਟਫੀਡਿਗ ਹਫ਼ਤੇ ਦੇ ਸਬੰਧ ਵਿੱਚ ਬਲਾਕ ਗੋਨਿਆਣਾ ਦੇ ਵੱਖ-ਵੱਖ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਤੇ ਜਾਗਰੂਕਤਾ ਸੈਮੀਨਾਰਾਂ ਦਾ ਸਿਲਸਿਲਾ ਜਾਰੀ ਹੈ।ਇਸ ਦੌਰਾਨ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਬੋਲਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ: ਧੀਰਾ ਗੁਪਤਾ ਨੇ ਕਿਹਾ ਕਿ ਬੱਚੇ ਲਈ ਮਾਂ ਦਾ ਦੁੱਧ ਦੁਆਵਾਂ ਵਰਗਾ ਹੁੰਦਾ ਹੈ।ਉਨ੍ਹਾਂ ਕਿਹਾ ਕਿ ਜਨਮ ਲੈਣ ਦੇ ਇੱਕ ਘੰਟੇ ਦੇ ਅੰਦਰ ਹੀ ਬੱਚੇ ਨੂੰ ਮਾਂ ਦਾ ਦੁੱਧ ਪਿਲਾਉਣਾ ਜਰੂਰੀ ਹੁੰਦਾ ਹੈ ਕਿਉਂਕਿ ਬੱਚੇ ਲਈ ਸਭ ਤੋਂ ਸਹੀ ਖੁਰਾਕ ਇਹ ਹੀ ਹੈ।ਇਸ ਮੌਕੇ ਬੋਲਦਿਆਂ ਬੱਚਾ ਰੋਗ ਮਾਹਿਰ ਡਾ: ਮੋਨਿਸ਼ਾ ਗਰਗ ਨੇ ਕਿਹਾ ਕਿ ਮਾਂ ਦਾ ਪਹਿਲਾ ਗਾੜ੍ਹਾ ਦੁੱਧ ਬੱਚੇ ਨੂੰ ਰੋਗਾਂ ਨਾਲ ਲੜਣ ਦੀ ਸ਼ਕਤੀ ਦਿੰਦਾ ਹੈ।
ਪੈਸੇ ਦੇ ‘ਪੁੱਤ’ ਬਣੇ SHO ਤੇ ASI ਖ਼ਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ
ਉਨ੍ਹਾਂ ਕਿਹਾ ਕਿ ਬੱਚੇ ਨੂੰ ਵਾਰ^ਵਾਰ ਦੁੱਧ ਪਿਲਾਉਣ ਨਾਲ ਮਾਂ ਦੇ ਦੁੱਧ ਦੀ ਮਾਤਰਾ ਵਧਦੀ ਹੈ। ਇਸ ਲਈ ਪਹਿਲੇ 6 ਮਹੀਨੇ ਬੱਚੇ ਨੂੰ ਮਾਂ ਦਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ। ਉਸ ਨੂੰ ਖਾਣ ਲਈ ਕੋਈ ਹੋਰ ਪਦਾਰਥ ਨਹੀਂ ਦੇਣਾ ਚਾਹੀਦਾ। ਇਸ ਮੌਕੇ ਬੋਲਦਿਆਂ ਬਲਾਕ ਐਜੂਕੇਟਰ ਮਹੇਸ਼ ਸ਼ਰਮਾ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਔਰਤਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ 1 ਤੋਂ 7 ਅਗਸਤ ਤੱਕ ਇਹ ਵਿਸ਼ੇਸ਼ ਹਫ਼ਤਾ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਨਮ ਲੈਣ ਸਮੇਂ ਬੱਚੇ ਨੂੰ ਗੁੜ੍ਹਤੀ ਦੇਣ ਵਰਗੀਆਂ ਆਦਤਾਂ ਤੋਂ ਗੁਰੇਜ ਕੀਤਾ ਜਾਣਾ ਚਾਹੀਦਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਐਚਓ ਜਸਪ੍ਰੀਤ ਕੌਰ,ਮਪਹਵ ਜਸਵਿੰਦਰ ਕੌਰ, ਨਿਸ਼ਾ ਅਤੇ ਸਮੂਹ ਆਸ਼ਾ ਫੈਸਿਲੀਟੇਟਰ ਸਮੇਤ ਵਿਭਾਗ ਦੇ ਕਰਮਚਾਰੀ ਹਾਜ਼ਰ ਸਨ।