Sangrur News: ਜਿਲਾ ਸੰਗਰੂਰ ਦੇ ਭਵਾਨੀਗੜ੍ਹ ਵਿੱਚ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਦੇ ਬੱਸ ਦੀ ਚਪੇਟ ਵਿੱਚ ਆਉਣ ਕਾਰਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਗੁਰਮੀਤ ਸਿੰਘ ਵਜੋਂ ਹੋਈ ਹੈ ਜੋ ਕਿ ਪਿੰਡ ਸੰਗਤਪੁਰ ਛੰਨਾਂ ਦਾ ਰਹਿਣ ਵਾਲਾ ਸੀ।
ਇਹ ਵੀ ਪੜ੍ਹੋ AAP MP ਤੋਂ ਬਾਅਦ ਹੁਣ AAP Minister ਦੇ ਘਰ ED ਦੀ Raid
ਉਹ ਰਾਮਪੁਰਾ ਤੋਂ ਆਪਣੇ ਪਿੰਡ ਨੂੰ ਵਾਪਸ ਜਾ ਰਿਹਾ ਸੀ ਜਿਉਂ ਹੀ ਉਹ ਸੜਕ ਪਾਰ ਕਰਨ ਲੱਗਾ ਤਾਂ ਸੰਗਰੂਰ ਵੱਲ ਤੋਂ ਆ ਰਹੀ ਪੀਆਰਟੀਸੀ ਦੀ ਬਸ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਹ ਟੱਕਰ ਇੰਨੀ ਭਿਆਨਕ ਸੀ ਕਿ ਗੁਰਮੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





