Bathinda News: ਪੰਜਾਬ ਕੇਂਦਰੀ ਯੂਨੀਵਰਸਿਟੀ(Punjab Central University) (ਸੀਯੂ ਪੰਜਾਬ) ਨੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਅਗਵਾਈ ਹੇਠ ਮੰਗਲਵਾਰ ਨੂੰ ਯੂਨੀਵਰਸਿਟੀ ਵਿਖੇ 201 ਕਰੋੜ ਰੁਪਏ ਦੇ ਇੱਕ ਮਹੱਤਵਪੂਰਨ ਬੁਨਿਆਦੀ ਢਾਂਚਾ ਵਿਕਾਸ ਕਾਰਜਾਂ ਲਈ ਐਨਬੀਸੀਸੀ (ਇੰਡੀਆ) ਲਿਮਟਿਡ ਨਾਲ ਇੱਕ ਸਹਿਮਤੀ ਪੱਤਰ ‘ਤੇ ਦਸਤਖਤ ਕੀਤੇ। ਇਨ੍ਹਾਂ ਪ੍ਰੋਜੈਕਟਾਂ ਵਿੱਚ 41,705 ਵਰਗ ਮੀਟਰ ਦਾ ਨਿਰਮਾਣ ਕਾਰਜ ਸ਼ਾਮਲ ਹੈ ਜਿਸ ਵਿੱਚ ਵੱਖ-ਵੱਖ ਇਮਾਰਤਾਂ ਦਾ ਨਿਰਮਾਣ ਕੀਤਾ ਜਾਵੇਗਾ। ਇਸ ਵਿੱਚ ਇੱਕ ਅਕਾਦਮਿਕ ਬਲਾਕ ਇਮਾਰਤ, 400 ਸੀਟਾਂ ਵਾਲਾ ਕੁੜੀਆਂ ਦਾ ਹੋਸਟਲ, 600 ਸੀਟਾਂ ਵਾਲਾ ਮੁੰਡਿਆਂ ਦਾ ਹੋਸਟਲ, 100 ਸੀਟਾਂ ਵਾਲਾ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਹੋਸਟਲ ਅਤੇ ਵਾਈਸ ਚਾਂਸਲਰ ਦੀ ਰਿਹਾਇਸ਼ ਦੀ ਉਸਾਰੀ ਸ਼ਾਮਲ ਹੈ।
ਇਹ ਵੀ ਪੜ੍ਹੋ ਬਰਨਾਲਾ ’ਚ ਤੜਕਸਾਰ ਪੁਲਿਸ ਤੇ ਨਸ਼ਾ ਤਸਕਰ ਵਿਚਕਾਰ ਮੁਠਭੇੜ,ਗੋ+ਲੀ ਲੱਗਣ ਕਾਰਨ ਇੱਕ ਜਖ਼ਮੀ
ਸਮਾਗਮ ਦੌਰਾਨ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਵਿਜੇ ਸ਼ਰਮਾ ਅਤੇ ਐਨਬੀਸੀਸੀ ਦੇ ਮੁੱਖ ਜਨਰਲ ਮੈਨੇਜਰ (ਇੰਜੀਨੀਅਰਿੰਗ) ਇੰਜੀਨੀਅਰ ਵਿਜੇ ਕੁਮਾਰ ਨੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਮੌਜੂਦਗੀ ਵਿੱਚ ਦਸਤਖਤ ਕੀਤੇ।ਇਸ ਮੌਕੇ ਪ੍ਰੋ. ਤਿਵਾਰੀ ਨੇ ਕਿਹਾ ਕਿ ਇਹ ਨਵਾਂ ਬੁਨਿਆਦੀ ਢਾਂਚਾ ਯੂਨੀਵਰਸਿਟੀ ਦੇ ਵਿਕਾਸ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਉੱਚ-ਗੁਣਵੱਤਾ ਵਾਲੀਆਂ ਉਸਾਰੀਆਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਐਨਬੀਸੀਸੀ ਦੀਆਂ ਸਮਰੱਥਾਵਾਂ ਵਿੱਚ ਵਿਸ਼ਵਾਸ ਪ੍ਰਗਟਾਇਆ।
ਇਹ ਵੀ ਪੜ੍ਹੋ ਬਠਿੰਡਾ ’ਚ ਪ੍ਰਸ਼ਾਸਨ ਨੇ ਨਜਾਇਜ਼ ਤੌਰ ’ਤੇ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਦਾ ਕੀਤਾ ਪਰਦਾਫ਼ਾਸ, ਦੋ ਕਾਬੂ
ਪ੍ਰੋਜੈਕਟ ਦੀ ਸਮਾਂ ਸੀਮਾ ਬਾਰੇ ਜਾਣਕਾਰੀ ਦਿੰਦੇ ਹੋਏ ਕਾਰਜਕਾਰੀ ਇੰਜੀਨੀਅਰ ਸੌਰਭ ਗੁਪਤਾ ਨੇ ਦੱਸਿਆ ਕਿ ਐਨਬੀਸੀਸੀ ਦੇ ਅਧਿਕਾਰੀ 25 ਅਪ੍ਰੈਲ ਤੱਕ ਪ੍ਰੋਜੈਕਟ ਅਧੀਨ ਬਣਨ ਵਾਲੀਆਂ ਇਮਾਰਤਾਂ ਦਾ ਨਕਸ਼ਾ ਜਮ੍ਹਾ ਕਰ ਦੇਣਗੇ। ਇਸ ਪ੍ਰੋਜੈਕਟ ਨੂੰ 30 ਮਹੀਨਿਆਂ ਵਿੱਚ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ।ਐਮਓਯੂ ਦਸਤਖਤ ਸਮਾਰੋਹ ਵਿੱਚ ਐਨਬੀਸੀਸੀ ਦੇ ਸਹਾਇਕ ਜਨਰਲ ਮੈਨੇਜਰ ਇੰਜੀਨੀਅਰ ਵਿਨੈ ਖੁੱਲਰ ਅਤੇ ਇੰਜੀਨੀਅਰ ਅਕਸ਼ਿਤ ਮੌਜੂਦ ਸਨ।ਇਸ ਮੌਕੇ ਯੂਨੀਵਰਸਿਟੀ ਦੇ ਪ੍ਰੋ ਵਾਈਸ-ਚਾਂਸਲਰ ਪ੍ਰੋ. ਕਿਰਨ ਹਜ਼ਾਰਿਕਾ, ਡੀਨ ਇੰਚਾਰਜ ਅਕਾਦਮਿਕ ਪ੍ਰੋਫੈਸਰ ਆਰ.ਕੇ. ਵੁਸੀਰੀਕਾ, ਖੋਜ ਅਤੇ ਵਿਕਾਸ ਸੈੱਲ ਦੇ ਡਾਇਰੈਕਟਰ ਪ੍ਰੋ. ਅੰਜਨਾ ਮੁਨਸ਼ੀ, ਵਿੱਤ ਅਧਿਕਾਰੀ ਡਾ. ਰਾਜਕੁਮਾਰ ਸ਼ਰਮਾ, ਪ੍ਰੋ. ਪੀ.ਕੇ. ਮਿਸ਼ਰਾ ਅਤੇ ਬਿਲਡਿੰਗ ਕਮੇਟੀ ਦੇ ਮੈਂਬਰ ਮੌਜੂਦ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "Punjab Central University ਵਿਖੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਲਈ ਸੀਯੂ ਪੰਜਾਬ ਅਤੇ ਐਨਬੀਸੀਸੀ ਵਿਚਕਾਰ ਸਹਿਮਤੀ ਪੱਤਰ ‘ਤੇ ਦਸਤਖਤ ਕੀਤੇ"