ਚੰਡੀਗੜ੍ਹ, 19 ਜੁਲਾਈ: ਜੇਲ੍ਹ ’ਚ ਬੈਠੇ ਹੀ ਅਜਾਦ ਉਮੀਦਵਾਰ ਦੇ ਤੌਰ ’ਤੇ ਖਡੂਰ ਸਾਹਿਬ ਹਲਕੇ ਤੋਂ ਲੋਕ ਸਭਾ ਦੀ ਚੋਣ ਜਿੱਤੇ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੇ ਵਿਰੁਧ ਦੂਜੀ ਵਾਰ ਲਗਾਈ ਗਈ ਐਨਐਸਏ ਨੂੰ ਹੁਣ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਚੁਣੌਤੀ ਦਿੱਤੀ ਹੈ। ਆਪਣੇ ਵਕੀਲ ਰਾਹੀਂ ਪਾਈ ਇਸ ਪਿਟੀਸ਼ਨ ਵਿਚ ਉਨ੍ਹਾਂ ਕਂੇਦਰ ਅਤੇ ਪੰਜਾਬ ਸਰਕਾਰ ਦੇ ਨਾਲ-ਨਾਲ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਜ਼ਿਲ੍ਹਾ ਮੈਜਿਸਟਰੇਟ ਅਤੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਪਾਰਟੀ ਬਣਾਇਆ ਹੈ।
ਕਿਸਾਨਾਂ ਨੂੰ ਬਾਰਡਰਾਂ ‘ਤੇ ਰੋਕਣ ਵਾਲੇ ਪੁਲਿਸ ਅਫ਼ਸਰਾਂ ਨੂੰ ਸਨਮਾਨਿਤ ਕਰਨ ਲਈ ਹਰਿਆਣਾ ਸਰਕਾਰ ਵੱਲੋਂ ਸਿਫ਼ਾਰਿਸ਼
ਉਨ੍ਹਾਂ ਆਪਣੇ ਤੇ ਸਾਥੀਆਂ ਵਿਰੁਧ ਜੇਲ੍ਹ ਵਿਚ ਹੀ ਦਰਜ਼ ਕੀਤੇ ਪਰਚੇ ਨੂੰ ਝੂਠਾ ਕਰਾਰ ਦਿੱਤਾ ਹੈ। ਜਿਕਰਯੋਗ ਹੈ ਕਿ ਪਿਛਲੇ ਸਾਲ ਮਾਰਚ ਮਹੀਨੇ ’ਚ ਸੰਤ ਜਰਨੈਲ ਸਿੰਘ ਭਿੰਡਰਾਵਾਲੇ ਦੇ ਜੱਦੀ ਪਿੰਡ ਰੋਡੇ ਤੋਂ ਗ੍ਰਿਫਤਾਰ ਕੀਤੇ ਗਏ ਭਾਈ ਅੰਮ੍ਰਿਤਪਾਲ ਸਿੰਘ ਆਪਣੇ 9 ਸਾਥੀਆਂ ਸਹਿਤ ਉਸ ਸਮੇਂ ਤੋਂ ਹੀ ਜੇਲ੍ਹ ਵਿਚ ਬੰਦ ਹਨ। ਇਸਤੋਂ ਬਾਅਦ ਪਹਿਲਾਂ ਸਰਕਾਰ ਨੇ 3 ਮਹੀਨੇ ਅਤੇ ਬਾਅਦ ਵਿਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਦੋ ਦਿਨ ਪਹਿਲਾਂ ਇੱਕ ਸਾਲ ਲਈ ਹੋਰ ਐਨਐਸਏ ਵਿਚ ਵਾਧਾ ਕਰ ਦਿੱਤਾ ਸੀ।
ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਨਾਭਾ ਦੇ ਅਧਿਕਾਰੀਆਂ ਤੇ ਠੇਕੇਦਾਰ ਵਿਰੁਧ ਗਬਨ ਦਾ ਕੇਸ ਦਰਜ
ਪਤਾ ਲੱਗਿਆ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਪਿਟੀਸ਼ਨ ਵਿਚ ਆਪਣੇ ਕਰੀਬ ਦੋ ਲੱਖ ਵੋਟਾਂ ਦੇ ਨਾਲ ਐਮ.ਪੀ ਚੁਣੇ ਜਾਣ ਦਾ ਵੀ ਹਵਾਲਾ ਦਿੱਤਾ ਹੈ। ਦਸਣਾ ਬਣਦਾ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਜੇਲ੍ਹ ਵਿਚ ਹੀ ਬੈਠਿਆਂ ਕਾਗਜ਼ ਭਰੇ ਸਨ ਤੇ ਉਹ ਇੱਕਦਿਨ ਵੀ ਚੋਣ ਪ੍ਰਚਾਰ ਲਈ ਬਾਹਰ ਨਹੀਂ ਆ ਸਕੇ, ਉਲਟਾ ਉਨ੍ਹਾਂ ਨੂੰ ਬਤੌਰ ਐਮ.ਪੀ ਸਹੁੰ ਵੀ ਦੂਜੇ ਐਮ.ਪੀਜ਼ ਦੇ ਬਾਅਦ 5 ਜੁਲਾਈ ਨੂੰ ਜੇਲ੍ਹ ਤੋਂ ਭਾਰੀ ਸੁਰੱਖਿਆ ਹੇਠ ਲਿਆ ਕੇ ਸਪੀਕਰ ਦੇ ਚੈਂਬਰ ਵਿਚ ਚੁਕਾਈ ਗਈ ਸੀ।