MP ਅੰਮ੍ਰਿਤਪਾਲ ਸਿੰਘ ਦੀਆਂ ਮੁਸ਼ਕਿਲਾਂ ਵਧੀਆਂ, ਗੈਂਗਸਟਰ ਅਰਸ਼ ਡੱਲਾ ਸਹਿਤ ਲਗਾਇਆ UAPA

0
286

ਫ਼ਰੀਦਕੋਟ, 9 ਜਨਵਰੀ: ਪਹਿਲਾਂ ਹੀ ਐਨਐਸਏ ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਸ਼੍ਰੀ ਖਡੂਰ ਸਾਹਿਬ ਤੋਂ ਅਜ਼ਾਦ ਜਿੱਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀਆਂ ਮੁਸ਼ਕਿਲਾਂ ਹੋਰ ਵਧਦੀਆਂ ਨਜ਼ਰ ਆ ਰਹੀਆਂ ਹਨ। ਇੱਕ ਸਿੱਖ ਕਾਰਕੁੰਨ ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਮਾਮਲੇ ਵਿਚ ਕੈਨੇਡਾ ’ਚ ਬੈਠੇ ਗੈਂਗਸਟਰ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਦੇ ਨਾਲ ਨਾਮਜਦ ਕੀਤੇ ਗਏ ਭਾਈ ਅੰਮ੍ਰਿਤਪਾਲ ਸਿੰਘ ਉਪਰ ਹੁਣ UAPA ਲਗਾ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਐਸਆਈਟੀ ਵੱਲੋਂ ਫ਼ਰੀਦਕੋਟ ਅਦਾਲਤ ਵਿਚ ਦਿੱਤੀ ਗਈ ਹੈ।

ਇਹ ਵੀ ਪੜ੍ਹੋ ਭਰਾ ਤੇ ਭਰਜਾਈ ਦਾ ਕ+ਤਲ ਕਰਨ ਵਾਲਾ ‘ਕਲਯੁਗੀ’ ਭਰਾ ਪੁਲਿਸ ਵੱਲੋਂ ਗ੍ਰਿਫਤਾਰ

ਜਿਕਰਯੋਗ ਹੈ ਕਿ ਵਾਰਿਸ ਪੰਜਾਬ ਜਥੇਬੰਦੀ ਦੇ ਸਾਬਕਾ ਕਾਰਕੁੰਨ ਗੁਰਪ੍ਰੀਤ ਸਿੰਘ ਹਰੀਨੌ ਨੂੰ ਮਰਹੂਮ ਦੀਪ ਸਿੱਧੂ ਦਾ ਨਜਦੀਕੀ ਮੰਨਿਆ ਜਾਂਦਾ ਸੀ ਤੇ ਉਸਦੀ ਮੌਤ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਮੁਖੀ ਬਣਨ ਕਾਰਨ ਉਹ ਜਥੇਬੰਦੀ ਤੋਂ ਪਿੱਛੇ ਹਟ ਗਿਆ ਸੀ। ਉਸਦਾ 9 ਅਕਤੂਬਰ 2024 ਨੂੰ ਉਸਦੇ ਜੱਦੀ ਪਿੰਡ ਵਿੱਚ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਸ਼ੂਟਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਮਾਮਲੇ ਵਿਚ ਪੁਲਿਸ ਨੇ ਗੁਰਪ੍ਰੀਤ ਦੀ ਰੈਕੀ ਕਰਨ ਅਤੇ ਗੋਲੀਆਂ ਚਲਾਉਣ ਵਾਲਿਆਂ ਨੂੰ ਗ੍ਰਿਫਤਾਰ ਕਰ ਲਿਆ ਸੀ। ਪੁਲਿਸ ਦੀ ਜਾਂਚ ਟੀਮ ਨੇ ਇਸ ਕਤਲ ਕਾਂਡ ਵਿਚ ਗੈਂਗਸਟਰ ਅਰਸ਼ ਡਾਲਾ ਦੇ ਨਾਲ ਨਾਲ ਅੰਮ੍ਰਿਤਪਾਲ ਸਿੰਘ ਨੂੰ ਵੀ ਨਾਮਜਦ ਕਰ ਲਿਆ ਸੀ। ਹੁਣ ਇਸ ਮਾਮਲੇ ਵਿਚ ਚਾਰਜਸ਼ੀਟ ਦਾਇਰ ਕਰਨ ਤੋਂ ਪਹਿਲਾਂ ਜਾਂਚ ਟੀਮ ਵੱਲੋਂ ਯੂ.ਏ.ਪੀ.ਏ. ਦੀ ਧਾਰਾ ਲਗਾਉਣ ਦਾ ਖ਼ੁਲਾਸਾ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

LEAVE A REPLY

Please enter your comment!
Please enter your name here