WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਚੰਡੀਗੜ੍ਹ

ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗਿੱਦੜਬਾਹਾ ਦੇ ਵਿਧਾਇਕ ਵਜੋਂ ਦਿੱਤਾ ਅਸਤੀਫਾ

ਚੰਡੀਗੜ੍ਹ, 14 ਜੂਨ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਚੰਡੀਗੜ੍ਹ ਦੇ ਵਿਧਾਨ ਸਭਾ ਕੰਪਲੈਕਸ ਵਿਖੇ ਗਿੱਦੜਬਾਹਾ ਦੇ ਵਿਧਾਇਕ ਵਜੋਂ ਆਪਣਾ ਅਸਤੀਫਾ ਵਿਧਾਨ ਸਭਾ ਸਪੀਕਰ ਨੂੰ ਸੌਂਪ ਦਿੱਤਾ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਪਿਛਲੇ ਸਾਢੇ ਬਾਰਾਂ ਸਾਲਾਂ ਤੋਂ ਗਿੱਦੜਬਾਹਾ ਦੇ ਲੋਕਾਂ ਦੀ ਸੇਵਾ ਕਰਨਾ ਮਾਣ ਵਾਲੀ ਗੱਲ ਹੈ। ਗਿੱਦੜਬਾਹਾ ਦੇ ਲੋਕਾਂ ਨੇ 2012 ਵਿੱਚ ਇੱਕ ਚਾਹਵਨ ਨੌਜਵਾਨ, ਸਿਆਸਤ ਨੂੰ ਸੌਂਪਿਆ ਜਦੋਂ ਮੈਂ ਸਿਰਫ 33 ਸਾਲਾਂ ਦਾ ਸੀ। ਮੈਨੂੰ ਉਮੀਦ ਹੈ ਕਿ ਮੈਂ ਉਨ੍ਹਾਂ ਦੇ ਭਰੋਸੇ ਨੂੰ ਸਹੀ ਸਾਬਤ ਕੀਤਾ ਹੈ ਅਤੇ ਗਿੱਦੜਬਾਹਾ ਦੇ ਲੋਕਾਂ ਲਈ ਤਨਦੇਹੀ ਨਾਲ ਕੰਮ ਕੀਤਾ ਹੈ।

ਪੰਜਾਬ ਦੇ ਲੋਕ ਸਭਾ ਚੋਣਾਂ ਦੇ ਨਤੀਜੇ 2027 ਦੇ ਰੁਝਾਨ ਨੂੰ ਦਰਸਾਉਂਦੇ ਹਨ: ਰਾਜਾ ਵੜਿੰਗ

ਉਹਨਾਂ ਅੱਗੇ ਕਿਹਾ, “ਗਿੱਦੜਬਾਹਾ ਦੇ ਲੋਕਾਂ ਦੇ ਸਮਰਥਨ ਅਤੇ ਭਰੋਸੇ ਨੇ ਮੈਨੂੰ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨ ਅਤੇ ਪੰਜਾਬ ਅਤੇ ਇਸਦੇ ਲੋਕਾਂ ਦੇ ਹਿੱਤਾਂ ਲਈ ਲੜਨ ਦੀ ਤਾਕਤ ਦਿੱਤੀ ਹੈ। ਇਸੇ ਤਾਕਤ ਨੇ ਮੈਨੂੰ ਲੁਧਿਆਣਾ ਵਿੱਚ ਚੁਣੌਤੀਆਂ ਨੂੰ ਪਾਰ ਕਰਨ ਅਤੇ ਜਿੱਤਣ ਵਿੱਚ ਮਦਦ ਕੀਤੀ। ਮੈਂ ਹੁਣ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਲੜਾਈ ਜਾਰੀ ਰੱਖਾਂਗਾ ਅਤੇ ਇਹ ਯਕੀਨੀ ਬਣਾਵਾਂਗਾ ਕਿ ਸਾਡੀ ਆਵਾਜ਼ ਸੁਣੀ ਜਾਵੇ।”ਗਿੱਦੜਬਾਹਾ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਸਬੰਧੀ ਵੜਿੰਗ ਨੇ ਕਿਹਾ ਕਿ ਮੇਰਾ ਗਿੱਦੜਬਾਹਾ ਨਾਲ ਡੂੰਘਾ ਸਬੰਧ ਹੈ। ਮੈਂ ਪਿਛਲੇ ਕੁਝ ਸਾਲਾਂ ਵਿੱਚ ਬਹੁਤ ਕੁਝ ਹਾਸਲ ਕੀਤਾ ਹੈ ਅਤੇ ਗਿੱਦੜਬਾਹਾ ਨੇ ਉਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਆਉਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰ ਦੀ ਚੋਣ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਚੰਗੀ ਤਰ੍ਹਾਂ ਵਿਚਾਰ-ਵਟਾਂਦਰੇ ਤੋਂ ਬਾਅਦ ਪਾਰਟੀ ਅਤੇ ਹਲਕੇ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਜਾਵੇਗੀ।”

 

Related posts

ਪੰਜਾਬ ਪੁਲਿਸ ਵੱਲੋਂ ਇੱਕ ਹਫ਼ਤੇ ਵਿੱਚ 16.36 ਕਿਲੋ ਹੈਰੋਇਨ ਤੇ 6.70 ਕਿਲੋ ਅਫੀਮ ਬਰਾਮਦ: ਆਈ ਜੀ ਗਿੱਲ

punjabusernewssite

ਸੁਖਪਾਲ ਸਿੰਘ ਖ਼ਹਿਰੇ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬੀ ਸਿਆਸੀ ਮਾਹੌਲ ਗਰਮਾਇਆ

punjabusernewssite

ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਨੇ ਥਮਿੰਦਰ ਸਿੰਘ ਤੇ ਉਂਕਾਰ ਸਿੰਘ ਵਾਂਗੂ ਹੀ ਜਥੇਦਾਰ ਅਵਤਾਰ ਸਿੰਘ ਹਿੱਤ ਤੇ ਕੁਲਮੋਹਨ ਸਿੰਘ ਵੱਲੋਂ ਗੁਰਬਾਣੀ ਦੀ ਬੇਅਦਬੀ ਕਰਨ ਦਾ ਮਾਮਲਾ ਕੀਤਾ ਬੇਨਕਾਬ

punjabusernewssite