WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਰੂਪਨਗਰ

ਐਮ.ਪੀ ਕੰਗ ਨੇ ਸਾਬਕਾ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ

ਨਵੀਂ ਦਿੱਲੀ, 23 ਜੁਲਾਈ: ਆਮ ਆਦਮੀ ਪਾਰਟੀ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸੰਸਦ ਵਿੱਚ ਉਭਰਦੇ ਖਿਡਾਰੀਆਂ ਲਈ ਬਿਹਤਰ ਸਹੂਲਤਾਂ ਦਾ ਮੁੱਦਾ ਉਠਾਇਆ। ਕੰਗ ਨੇ ਭਾਰਤ ਦੇ ਓਲੰਪਿਕ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਕੋਈ ਸ਼ੱਕ ਨਹੀਂ ਹੈ ਕਿ ਇਹ ਖਿਡਾਰੀ ਦੇਸ਼ ਦਾ ਨਾਮ ਰੌਸ਼ਨ ਕਰਨਗੇ ਪਰ ਇਹ ਸਮਾਂ ਹੈ ਕਿ ਅਸੀਂ ਆਪਣੇ ਨੌਜਵਾਨ ਖਿਡਾਰੀਆਂ ਨੂੰ ਆਪਣੇ ਦੇਸ਼ ਦੀ ਪ੍ਰਤੀਨਿਧਤਾ ਕਰਨ ਲਈ ਪ੍ਰਦਾਨ ਕੀਤੀਆਂ ਉੱਚ ਪੱਧਰ ਦੀ ਸਹੂਲਤਾਂ ਅਤੇ ਮੌਕੇ ਦੇਣ ’ਤੇ ਵਿਚਾਰ ਕਰੀਏ।

ਤੀਜੀ ਵਾਰ ਬਣੀ ਮੋਦੀ ਸਰਕਾਰ ਦਾ ਅੱਜ ਪਹਿਲਾ ਬਜ਼ਟ ਪੇਸ਼ ਕਰੇਗੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ

‘ਆਪ’ ਆਗੂ ਨੇ ਬਲਬੀਰ ਸਿੰਘ ਸੀਨੀਅਰ ਨੂੰ ਭਾਰਤ ਰਤਨ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਸਾਡੇ ਖਿਡਾਰੀਆਂ ਨੂੰ ਉੱਚਤਮ ਸਨਮਾਨ ਦੇਣ ਨਾਲ ਸਾਡੇ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਪੰਜਾਬ ਦਾ ਯੋਗਦਾਨ ਬੇਮਿਸਾਲ ਹੈ। ਉਨ੍ਹਾਂ ਕਿਹਾ ਕਿ 1970 ਦੇ ਦਹਾਕੇ ਵਿੱਚ ਇੱਕ ਸਮਾਂ ਹੁੰਦਾ ਸੀ ਜਦੋਂ ਪੂਰੀ ਫੁੱਟਬਾਲ ਟੀਮ ਪੰਜਾਬ ਦੇ ਇੱਕ ਛੋਟੇ ਜਿਹੇ ਕਸਬੇ ਮਾਹਲਪੁਰ ਦੀ ਹੁੰਦੀ ਸੀ। ਉਨ੍ਹਾਂ ਕਿਹਾ ਕਿ ਬਲਾਚੌਰ ਦਾ ਇੱਕ ਛੋਟਾ ਜਿਹਾ ਹਲਕਾ ਸਾਡੇ ਦੇਸ਼ ਵਿੱਚ ਵਧੀਆ ਬਾਸਕਟਬਾਲ ਖਿਡਾਰੀ ਪੈਦਾ ਕਰਦਾ ਹੈ। ਕੰਗ ਨੇ ਹਾਊਸ ਦੇ ਧਿਆਨ ਵਿੱਚ ਢੁਕਵੇਂ ਬੁਨਿਆਦੀ ਢਾਂਚੇ ਦੀ ਘਾਟ ਅਤੇ ਛੋਟੇ ਬੱਚਿਆਂ ਨੂੰ ਖੇਡਾਂ ਵੱਲ ਵਧਣ ਦੇ ਮੌਕਿਆਂ ਵੱਲ ਵੀ ਲਿਆਂਦਾ।

 

Related posts

ਭ੍ਰਿਸਟਾਚਾਰ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਸਾਬਕਾ ਸਿਵਲ ਸਰਜਨ ਗ੍ਰਿਫ਼ਤਾਰ

punjabusernewssite

’ਤੇ ਜਦ ਚੋਰ ਸਰਾਬ ਦੇ ਨਸ਼ੇ ਵਿਚ ਚੋਰੀ ਕਰਨ ਆਏ ਘਰ ਵਿਚ ਹੀ ਸੌਂ ਗਿਆ,ਦੇਖੋ ਫ਼ਿਰ ਕੀ ਹੋਇਆ

punjabusernewssite

ਕਾਂਗਰਸ ਦੇ ਜਿਲ੍ਹਾ ਪ੍ਰਧਾਨ ਦਾ ਹੋਇਆ ਦਿਹਾਂਤ, ਲੀਡਰਸਿਪ ਨੇ ਪ੍ਰਗਟਾਇਆ ਦੁੱਖ

punjabusernewssite