Thursday, April 23, 2026
spot_img
spot_img

MP Malvinder Singh Kang ਵੱਲੋਂ ਵਾਹਘਾ ਬਾਰਡਰ ਰਾਹੀਂ ਵਪਾਰ ਮੁੜ ਸ਼ੁਰੂ ਕਰਨ ਦੀ ਵਕਾਲਤ

Date:

spot_img

👉ਕਿਹਾ, ਸਰਹੱਦੀ ਵਪਾਰ ਬੰਦ ਹੋਣ ਨਾਲ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਵਪਾਰੀ ਅਤੇ ਉਤਪਾਦਕ ਪ੍ਰਭਾਵਿਤ
👉ਐਮ.ਪੀ. ਲੈਡ ਫੰਡ ਵਿੱਚ ਵਾਧੇ ਦੀ ਮੰਗ; 5 ਕਰੋੜ ਰੁਪਏ 1600 ਤੋਂ ਵੱਧ ਪਿੰਡਾਂ ਲਈ ਨਾਕਾਫੀ
SAS Nagar News:ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਵਾਹਘਾ ਬਾਰਡਰ ਰਾਹੀਂ ਸਰਹੱਦੀ ਵਪਾਰ ਮੁੜ ਸ਼ੁਰੂ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ ਹੈ ਤਾਂ ਜੋ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਰਗੇ ਉੱਤਰੀ ਰਾਜਾਂ ਦੀ ਅਰਥਵਿਵਸਥਾ ਨੂੰ ਮਜ਼ਬੂਤੀ ਮਿਲ ਸਕੇ।ਮੁੰਬਈ–ਕਰਾਚੀ ਰੂਟ ’ਤੇ ਜਾਰੀ ਕੌਮਾਂਤਰੀ ਵਪਾਰ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਸੰਸਦ ਵਿੱਚ ਵਾਹਘਾ ਬਾਰਡਰ ਰਾਹੀਂ ਵਪਾਰ ਮੁੜ ਸ਼ੁਰੂ ਕਰਨ ਦਾ ਮਸਲਾ ਉਠਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਪਾਰੀ ਅਤੇ ਉਤਪਾਦਕ ਇਸ ਵਪਾਰ ਦੀ ਬਹਾਲੀ ਦੀ ਉਡੀਕ ਕਰ ਰਹੇ ਹਨ, ਜੋ ਉਨ੍ਹਾਂ ਦੀ ਆਰਥਿਕਤਾ ਨੂੰ ਵੱਡਾ ਬਲ ਦੇਵੇਗੀ।ਉਹ ਵੀਰਵਾਰ ਨੂੰ ਖਰੜ ਦੇ ਵੱਖ-ਵੱਖ ਪਿੰਡਾਂ ਵਿੱਚ ਸੰਸਦ ਮੈਂਬਰ ਸਥਾਨਕ ਖੇਤਰ ਵਿਕਾਸ (ਐਮ.ਪੀ. ਲੈਡ) ਫੰਡ ਤਹਿਤ ਕਰਵਾਏ ਗਏ ਲਗਪਗ 28.93 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।

ਇਹ ਵੀ ਪੜ੍ਹੋ  ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਉਦਘਾਟਨ ਕੀਤੇ ਗਏ ਪ੍ਰੋਜੈਕਟਾਂ ਵਿੱਚ ਸਰਕਾਰੀ ਮਾਡਲ ਸਮਾਰਟ ਸਕੂਲ ਜੰਡਪੁਰ ਵਿੱਚ ਨਵੀਂ ਕਲਾਸਰੂਮ ਦੀ ਨਿਰਮਾਣ (5 ਲੱਖ ਰੁਪਏ, ਅਭੇਪੁਰ ਵਿੱਚ ਓਪਨ ਜਿਮ ਦੀ ਸਥਾਪਨਾ (3 ਲੱਖ ਰੁਪਏ),ਮਿਲਖ ਪਿੰਡ ਵਿੱਚ 25 ਸੌਲਰ ਲਾਈਟਾਂ (2.93 ਲੱਖ ਰੁਪਏ),ਮਾਣਕਪੁਰ ਸ਼ਰੀਫ ਵਿਖੇ ਦਰਗਾਹ ਨੇੜੇ ਸ਼ੈੱਡ ਦਾ ਨਿਰਮਾਣ (5 ਲੱਖ ਰੁਪਏ), ਲੁਬਾਨਗੜ੍ਹ ਵਿਖੇ ਸਟੇਡੀਅਮ ਵਿੱਚ 28 ਫਲੱਡ ਲਾਈਟਾਂ ਦੀ ਸਥਾਪਨਾ (5 ਲੱਖ ਰੁਪਏ), ਸਿਆਲਬਾ ਵਿੱਚ ਇੰਨਡੋਰ ਜਿਮ ਦਾ ਨਿਰਮਾਣ (3 ਲੱਖ ਰੁਪਏ), ਬਰੌਲੀ ਪਿੰਡ ਵਿੱਚ ਗੁਰਦੁਆਰਾ ਸਾਹਿਬ ਨੇੜੇ ਪਬਲਿਕ ਪਾਰਕਿੰਗ ਦਾ ਵਿਕਾਸ (2 ਲੱਖ ਰੁਪਏ, ਮਾਛੀਪੁਰ ਪਿੰਡ ਵਿੱਚ ਕਮਿਊਨਿਟੀ ਸੈਂਟਰ ਦਾ ਨਿਰਮਾਣ (3 ਲੱਖ ਰੁਪਏ) ਸ਼ਾਮਿਲ ਹਨ।ਮੀਡੀਆ ਦੇ ਇਕ ਸਵਾਲ ਦਾ ਜਵਾਬ ਦਿੰਦਿਆਂ ਕੰਗ ਨੇ ਕਿਹਾ ਕਿ ਪ੍ਰਤੀ ਸੰਸਦ ਮੈਂਬਰ 5 ਕਰੋੜ ਰੁਪਏ ਦਾ ਐਮ.ਪੀ. ਲੈਡ ਫੰਡ 1600 ਤੋਂ ਵੱਧ ਪਿੰਡਾਂ ਵਾਲੇ ਆਨੰਦਪੁਰ ਸਾਹਿਬ ਹਲਕੇ ਦੀਆਂ ਵਿਕਾਸੀ ਲੋੜਾਂ ਨੂੰ ਪੂਰਾ ਕਰਨ ਲਈ ਕਾਫੀ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਹੋਰ ਸੰਸਦ ਮੈਂਬਰਾਂ ਨਾਲ ਮਿਲ ਕੇ ਇਹ ਮਸਲਾ ਲੋਕ ਸਭਾ ਦੇ ਸਪੀਕਰ ਕੋਲ ਉਠਾ ਚੁੱਕੇ ਹਨ ਅਤੇ ਫੰਡ ਵਿੱਚ ਵਾਧੇ ਦੀ ਮੰਗ ਕੀਤੀ ਹੈ।ਇਸ ਤੋਂ ਪਹਿਲਾਂ ਸਰਕਾਰੀ ਮਾਡਲ ਸਮਾਰਟ ਸਕੂਲ ਜੰਡਪੁਰ ਵਿੱਚ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ, ਉਨ੍ਹਾਂ ਨੂੰ ਉੱਚੇ ਟੀਚੇ ਰੱਖਣ ਅਤੇ ਮਿਹਨਤ ਨਾਲ ਉਨ੍ਹਾਂ ਨੂੰ ਹਾਸਲ ਕਰਨ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ  Barinder Kumar Goyal ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਦਮ, ਫ਼ਲਾਇੰਗ ਸਕੁਐਡ ਅਤੇ ਤਕਨੀਕ ਆਧਾਰਤ ਨਿਗਰਾਨੀ ਦੇ ਹੁਕਮ

ਉਨ੍ਹਾਂ ਡਾ. ਮਨਮੋਹਨ ਸਿੰਘ, ਡਾ. ਏ.ਪੀ.ਜੇ. ਅਬਦੁਲ ਕਲਾਮ, ਹਾਕੀ ਓਲੰਪਿਅਨ ਬਲਬੀਰ ਸਿੰਘ ਸੀਨੀਅਰ ਅਤੇ ਪਰਗਟ ਸਿੰਘ ਦੀਆਂ ਉਦਾਹਰਣਾਂ ਦਿੰਦਿਆਂ ਕਿਹਾ ਕਿ ਇਹ ਸਾਰੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਰਹੇ ਹਨ, ਜੋ ਇਨ੍ਹਾਂ ਸੰਸਥਾਵਾਂ ਦੀ ਸਮਰੱਥਾ ਨੂੰ ਦਰਸਾਉਂਦਾ ਹੈ।ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਬਹੁਤ ਹੀ ਹੋਣਹਾਰ ਹੁੰਦੇ ਹਨ ਅਤੇ ਉਨ੍ਹਾਂ ਨੂੰ ਕਦੇ ਵੀ ਘੱਟ ਨਹੀਂ ਕਿਆਸਣਾ ਚਾਹੀਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਸਰਕਾਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।ਕੰਗ ਨੇ ਕਿਹਾ ਕਿ ਐਮ.ਪੀ. ਲੈਡ ਫੰਡ ਦੀ ਵਰਤੋਂ ਦੌਰਾਨ ਉਨ੍ਹਾਂ ਦਾ ਮੁੱਖ ਧਿਆਨ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਵਿੱਚ ਖੇਡ ਮੈਦਾਨਾਂ ਅਤੇ ਜਿਮਾਂ ਦੀ ਸਥਾਪਨਾ ਰਾਹੀਂ ਨੌਜਵਾਨਾਂ ਅਤੇ ਲੋਕਾਂ ਲਈ ਸਿਹਤਮੰਦ ਵਾਤਾਵਰਣ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਉਹ ਆਨੰਦਪੁਰ ਸਾਹਿਬ ਹਲਕੇ ਵਿੱਚ ਅੰਤਰਰਾਸ਼ਟਰੀ ਪੱਧਰ ਦੇ ਕਬੱਡੀ ਅਤੇ ਬਾਸਕਟਬਾਲ ਸਟੇਡੀਅਮ ਬਣਵਾਉਣ ਲਈ ਯਤਨ ਕਰਨਗੇ।ਇਸ ਮੌਕੇ ਸਕੂਲ ਸਟਾਫ, ਪਿੰਡਾਂ ਦੀਆਂ ਪੰਚਾਇਤਾਂ ਦੇ ਮੈਂਬਰ ਅਤੇ ਸਰਪੰਚ, ਪ੍ਰਮੁੱਖ ਵਿਅਕਤੀ ਅਤੇ ਸਥਾਨਕ ਆਗੂ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img
spot_img

Popular

More like this
Related

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

👉ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਨਾਲ ਸਬੰਧਤ...