spot_img
spot_img

MP Malvinder Singh Kang ਵੱਲੋਂ ਮੋਹਾਲੀ ਹਲਕੇ ਵਿੱਚ MP Lad ਫੰਡ ਤਹਿਤ ਵੱਖ-ਵੱਖ ਵਿਕਾਸ ਕਾਰਜ ਲੋਕ ਅਰਪਿਤ

Date:

spot_img

👉ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜ ਰਹੇ ਹਨ : ਮਾਲਵਿੰਦਰ ਸਿੰਘ ਕੰਗ
SAS Nagar News: MP Malvinder Singh Kang; ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਾਲਵਿੰਦਰ ਸਿੰਘ ਕੰਗ ਨੇ ਅੱਜ ਵਿਧਾਇਕ ਕੁਲਵੰਤ ਸਿੰਘ ਦੀ ਮੌਜੂਦਗੀ ਵਿੱਚ ਵਿਧਾਨ ਸਭਾ ਹਲਕਾ ਮੋਹਾਲੀ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਐਮ.ਪੀ. ਲੋਕਲ ਏਰੀਆ ਡਿਵੈਲਪਮੈਂਟ ਫੰਡ ਤਹਿਤ ਕਰਵਾਏ ਗਏ ਵਿਕਾਸ ਕਾਰਜ ਲੋਕ ਅਰਪਿਤ ਕੀਤੇ।ਲੋਕ ਅਰਪਿਤ ਕੀਤੇ ਗਏ ਵਿਕਾਸ ਕਾਰਜਾਂ ਵਿੱਚ ਪਿੰਡ ਲਖਨੌਰ (ਵਾਰਡ-36) ਵਿਖੇ 3 ਲੱਖ ਰੁਪਏ ਦੀ ਲਾਗਤ ਨਾਲ ਓਪਨ ਜਿਮ, ਸੈਕਟਰ-69 (ਵਾਰਡ ਨੰਬਰ-35) ਵਿੱਚ 3 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਟੈਂਕਰ, ਪਿੰਡ ਪੱਤੋਂ ਵਿਖੇ 1.46 ਲੱਖ ਰੁਪਏ ਦੀ ਲਾਗਤ ਨਾਲ 13 ਸੋਲਰ ਲਾਈਟਾਂ, ਪਿੰਡ ਕੁਰੜਾ ਵਿਖੇ 2 ਲੱਖ ਰੁਪਏ ਦੀ ਲਾਗਤ ਨਾਲ ਆਰ.ਸੀ.ਸੀ. ਬੈਂਚ ਅਤੇ ਪਿੰਡ ਲਾਂਡਰਾਂ ਵਿਖੇ 1.99 ਲੱਖ ਰੁਪਏ ਦੀ ਲਾਗਤ ਨਾਲ 17 ਸੋਲਰ ਲਾਈਟਾਂ ਸ਼ਾਮਲ ਹਨ।

ਇਹ ਵੀ ਪੜ੍ਹੋ 👉ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਮਿਲ ਰਹੇ ਭਰਵੇਂ ਹੁੰਗਾਰੇ ਕਾਰਨ ਲੋਕ ਅਤੇ ਲੋਕ ਨੁਮਾਇੰਦੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ ਤਾਂ ਜੋ ਸਰਕਾਰ ਨਾਲ ਮਿਲ ਕੇ ਆਪਣੇ-ਆਪਣੇ ਇਲਾਕਿਆਂ ਦੇ ਵਿਕਾਸ ਨੂੰ ਹੋਰ ਗਤੀ ਦਿੱਤੀ ਜਾ ਸਕੇ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਸਕਣ।ਪੱਤਰਕਾਰਾਂ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਅਨੁਸ਼ਾਸਨ ਦੀ ਘਾਟ ਹੈ ਅਤੇ ਉੱਥੇ ਸਿਰਫ਼ ਕੁਰਸੀ ਦੀ ਦੌੜ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਮੋਹਾਲੀ ਹਲਕੇ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦਾ ਸਥਾਈ ਹੱਲ ਯਕੀਨੀ ਬਣਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ 👉Amritsar ‘ਚ ਆਟੋ ‘ਤੇ ਸਫ਼ਰ ਕਰਨ ਵਾਲੇ ਸਾਵਧਾਨ; ਕਿਰਾਇਆ ਵਧਾਉਣ ਦੀ ਮੰਗ ਨੂੰ ਲੈ ਕੇ ਹੋਈ ਹੜਤਾਲ

ਸੰਸਦ ਮੈਂਬਰ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਮੁਹਿੰਮ ਦਾ ਜ਼ਿਕਰ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਅਤੇ ਆਪਣੇ ਪਰਿਵਾਰ ਦੀਆਂ ਵੋਟਾਂ ਸਬੰਧੀ ਚੋਣ ਅਮਲੇ ਨਾਲ ਪੂਰਾ ਸਹਿਯੋਗ ਕਰਨ ਤਾਂ ਜੋ ਕੋਈ ਵੀ ਯੋਗ ਵੋਟਰ ਵੋਟਰ ਸੂਚੀ ਤੋਂ ਵਾਂਝਾ ਨਾ ਰਹਿ ਜਾਵੇ ਅਤੇ ਕੋਈ ਵੀ ਗਲਤ ਐਂਟਰੀ ਵੋਟਰ ਸੂਚੀ ਵਿੱਚ ਸ਼ਾਮਲ ਨਾ ਹੋਵੇ। ਉਨ੍ਹਾਂ ਕਿਹਾ ਕਿ ਸਾਰੇ ਕੌਂਸਲਰ ਅਤੇ ਸਰਪੰਚ ਵੀ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ।ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਹਲਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸਥਾਨਕ ਕੌਂਸਲਰਾਂ ਤੇ ਪੰਚਾਇਤਾਂ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀ ਸਫ਼ਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪਰੂਨਿੰਗ ਮਸ਼ੀਨ ਜਲਦ ਮੋਹਾਲੀ ਪਹੁੰਚੇਗੀ। ਇਸ ਤੋਂ ਇਲਾਵਾ ਵਾਟਰ ਟੈਂਕਰ ਵਾਤਾਵਰਨ ਸੰਭਾਲ ਨਾਲ ਸਬੰਧਤ ਟੀਮ ਨੂੰ ਸੌਂਪੇ ਗਏ ਹਨ ਤਾਂ ਜੋ ਬੂਟਿਆਂ ਦੀ ਸੰਭਾਲ ਹੋਰ ਸੁਚੱਜੇ ਢੰਗ ਨਾਲ ਕੀਤੀ ਜਾ ਸਕੇ।

ਇਹ ਵੀ ਪੜ੍ਹੋ 👉ਚੰਨੀ ਧੜੇ ਦਾ ਬਘੇਲ ਅੱਗੇ ਸ਼ਕਤੀ ਪ੍ਰਦਰਸ਼ਨ; ਹੁਣ ਗੇਂਦ ਕਾਂਗਰਸ ਹਾਈਕਮਾਂਡ ਦੇ ਪਾਲੇ ‘ਚ !

ਵਿਧਾਇਕ ਕੁਲਵੰਤ ਸਿੰਘ ਨੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਅਖ਼ਤਿਆਰੀ ਕੋਟੇ ਵਿੱਚੋਂ ਹਲਕੇ ਲਈ ਵੱਖ-ਵੱਖ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਭਵਿੱਖ ਵਿੱਚ ਵੀ ਹੋਰ ਫੰਡ ਪ੍ਰਾਪਤ ਹੋਣਗੇ, ਜਿਸ ਨਾਲ ਹਲਕੇ ਦਾ ਸਰਬਪੱਖੀ ਵਿਕਾਸ ਹੋਰ ਤੇਜ਼ੀ ਨਾਲ ਅੱਗੇ ਵਧੇਗਾ।ਉਨ੍ਹਾਂ ਦੱਸਿਆ ਕਿ ਪਿੰਡ ਕੁਰੜਾ ਵਿੱਚ ਰੰਗਲਾ ਪੰਜਾਬ ਮੁਹਿੰਮ ਤਹਿਤ ਪੰਚਾਇਤ ਘਰ ਲਈ 5 ਲੱਖ ਰੁਪਏ ਜਾਰੀ ਕੀਤੇ ਗਏ ਹਨ। ਪਿੰਡ ਪੱਤੋਂ ਵਿੱਚ ਸਟਰੀਟ ਲਾਈਟਾਂ ਲਈ 3 ਲੱਖ ਰੁਪਏ ਅਤੇ ਹੋਰ 4 ਲੱਖ ਰੁਪਏ ਜਲਦ ਜਾਰੀ ਕੀਤੇ ਜਾਣਗੇ, ਜਦਕਿ ਆਂਗਣਵਾੜੀ ਕੇਂਦਰ ਲਈ 5 ਲੱਖ ਰੁਪਏ ਦੀ ਰਾਸ਼ੀ ਵੀ ਜਲਦੀ ਜਾਰੀ ਹੋਵੇਗੀ।ਉਨ੍ਹਾਂ ਦੱਸਿਆ ਕਿ ਪਿੰਡ ਗੋਬਿੰਦਗੜ੍ਹ ਵਿੱਚ ਸੰਸਦ ਮੈਂਬਰ ਫੰਡ ਵਿੱਚੋਂ ਸੋਲਰ ਲਾਈਟਾਂ ਲਈ 1.91 ਲੱਖ ਰੁਪਏ ਤੋਂ ਇਲਾਵਾ ਰੰਗਲਾ ਪੰਜਾਬ ਮੁਹਿੰਮ ਤਹਿਤ ਸਟਰੀਟ ਲਾਈਟਾਂ ਅਤੇ ਕਨਵੈਕਸ ਮਿਰਰਾਂ ਲਈ 4 ਲੱਖ ਰੁਪਏ, ਜਨਰਲ ਧਰਮਸ਼ਾਲਾ ਲਈ 5 ਲੱਖ ਰੁਪਏ ਅਤੇ ਵਾਧੂ ਸਟਰੀਟ ਲਾਈਟਾਂ ਲਈ 3 ਲੱਖ ਰੁਪਏ ਜਾਰੀ ਕੀਤੇ ਜਾਣਗੇ।ਇਸ ਮੌਕੇ ਕੁਲਦੀਪ ਸਿੰਘ ਸਮਾਣਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਸਾਬਕਾ ਸਰਪੰਚ ਅਵਤਾਰ ਸਿੰਘ ਮੌਲੀ, ਜਸਪਾਲ ਸਿੰਘ ਮਟੌਰ, ਤਰਲੋਚਨ ਸਿੰਘ ਮਟੌਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

हमें महापुरुषों के विचारों से मिलती है प्रेरणा- विधानसभा अध्यक्ष हरविन्द्र कल्याण

Haryana News: हरियाणा विधानसभा अध्यक्ष श्री हरविन्द्र कल्याण ने...

हरियाणा सरकार की संवेदनशीलता से सुदृढ हो रहा है हरियाणा में न्यायिक परिसर का ढांचागत विकास : न्यायमूर्ति सूर्यकांत

👉देश के मुख्य न्यायाधीश न्यायमूर्ति सूर्यकांत ने मुख्यमंत्री हरियाणा...