👉ਕੰਗ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਕੀਤੀ ਆਲੋਚਨਾ
👉ਕਿਹਾ- ਸੁਪਰੀਮ ਕੋਰਟ ਵੀ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਚਿੰਤਤ ਹੈ,ਪਰ ਮੋਦੀ ਸਰਕਾਰ ਦੀ ਉਦਾਸੀਨਤਾ ਨਿਰਾਸ਼ਾਜਨਕ ਹੈ
ਚੰਡੀਗੜ੍ਹ, 16 ਦਸੰਬਰ:ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸੋਮਵਾਰ ਨੂੰ ਖਨੌਰੀ ਬਾਰਡਰ ਤੇ ਭੁੱਖ ਹੜਤਾਲ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਡੱਲੇਵਾਲ ਦੀ ਸਿਹਤ ਪ੍ਰਤੀ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕੰਗ ਨੇ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਉਦਾਸੀਨਤਾ ਲਈ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੰਗ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੋ ਕਿ ਪਿਛਲੇ 21 ਦਿਨਾਂ ਤੋਂ ਭੁੱਖ ਹੜਤਾਲ ‘ਤੇ ਹਨ, ਦੀ ਨਾਜ਼ੁਕ ਸਥਿਤੀ ‘ਤੇ ਚਾਨਣਾ ਪਾਇਆ।
ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਵੀ ਡੱਲੇਵਾਲ ਦੀ ਵਿਗੜਦੀ ਸਿਹਤ ‘ਤੇ ਚਿੰਤਾ ਜ਼ਾਹਰ ਕੀਤੀ ਹੈ, ਫਿਰ ਵੀ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਿਸਾਨਾਂ ਦੀ ਦੁਰਦਸ਼ਾ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਕੰਗ ਨੇ ਸਰਕਾਰ ਨੂੰ ਸਥਿਤੀ ਦੀ ਗੰਭੀਰਤਾ ਨੂੰ ਪਛਾਣਦਿਆਂ ਕਿਸਾਨਾਂ ਦੀਆਂ ਮੰਗਾਂ ਦੇ ਹੱਲ ਲਈ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ।ਕੰਗ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ ਅਤੇ ਉਨ੍ਹਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕੀਤਾ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ ਪੰਜਾਬ ਖੇਡਾਂ ਵਿੱਚ ਬਹੁਤ ਅੱਗੇ, ਪਰ ਫੰਡ ਜਾਰੀ ਕਰਨ ਵਿੱਚ ਕੇਂਦਰ ਸਰਕਾਰ ਕਰ ਰਹੀ ਹੈ ਵਿਤਕਰਾ: ਮੀਤ ਹੇਅਰ
ਮੋਦੀ ਸਰਕਾਰ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰਨੀ ਚਾਹੀਦੀ ਹੈ ਅਤੇ ਲਖੀਮਪੁਰ ਖੀਰੀ ਮਾਮਲੇ ਵਿੱਚ ਇਨਸਾਫ਼ ਦੇਣਾ ਚਾਹੀਦਾ ਹੈ।ਕਿਸਾਨਾਂ ਪ੍ਰਤੀ ਗੈਰ-ਜਮਹੂਰੀ ਰਵੱਈਏ ਲਈ ਭਾਜਪਾ ਆਗੂਆਂ ‘ਤੇ ਵਰ੍ਹਦਿਆਂ ਕੰਗ ਨੇ ਹਰ ਨਾਗਰਿਕ ਨੂੰ ਸ਼ਾਂਤੀਪੂਰਵਕ ਵਿਰੋਧ ਕਰਨ ਦੇ ਅਧਿਕਾਰ ‘ਤੇ ਜ਼ੋਰ ਦਿੱਤਾ।ਉਨ੍ਹਾਂ ਕੇਂਦਰ ਸਰਕਾਰ ਨੂੰ ਆਪਣੀ ਉਦਾਸੀਨਤਾ ਛੱਡਣ ਅਤੇ ਕਿਸਾਨਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕਰਦਿਆਂ ਚੇਤਾਵਨੀ ਦਿੱਤੀ ਕਿ ਹੋਰ ਦੇਰੀ ਨਾਲ ਸੰਕਟ ਹੋਰ ਡੂੰਘਾ ਹੋਵੇਗਾ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK