👉ਅਧਿਕਾਰੀਆਂ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ
Chandigarh News: ਚੰਡੀਗੜ੍ਹ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ, ਭਾਰਤ ਸਰਕਾਰ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਸੀਨੀਅਰ ਕੌਮੀ ਬੁਲਾਰੇ ਸ਼੍ਰੀ ਮਨੀਸ਼ ਤਿਵਾੜੀ ਨੇ ਚੰਡੀਗੜ੍ਹ ਵਿੱਚ ਐਫਸੀਆਈ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਫੂਡ ਕਾਰਪੋਰੇਸ਼ਨ ਆਫ ਇੰਡੀਆ ਦੇ ਸਾਰੇ ਅਧਿਕਾਰੀ ਸ਼ਾਮਲ ਹੋਏ।ਇਸ ਦੌਰਾਨ ਪੰਜਾਬ ਖੇਤਰ ਦੇ ਜਨਰਲ ਮੈਨੇਜਰ, ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਪੰਜਾਬ ਸੂਬੇ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਝੋਨੇ ਅਤੇ ਚੌਲਾਂ ਦੋਵਾਂ ਦੇ ਸਬੰਧ ਵਿੱਚ ਕੀਤੇ ਜਾ ਰਹੇ ਖਰੀਦ ਕਾਰਜਾਂ ਬਾਰੇ ਇੱਕ ਡੂੰਘਾਈ ਨਾਲ ਪੇਸ਼ਕਾਰੀ ਦਿੱਤੀ। ਮੀਟਿੰਗ ਵਿੱਚ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।ਸ਼੍ਰੀ ਤਿਵਾੜੀ ਨੇ ਮੌਜੂਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਝੋਨੇ ਦੀ ਖਰੀਦ ਪੂਰੀ ਤਰ੍ਹਾਂ ਮੁਸ਼ਕਲ ਰਹਿਤ ਅਤੇ ਨਿਰਵਿਘਨ ਹੋਣੀ ਚਾਹੀਦੀ ਹੈ।
ਕਿਸਾਨਾਂ ਨੂੰ ਭੁਗਤਾਨ ਸਮੇਂ ਸਿਰ ਕੀਤਾ ਜਾਣਾ ਚਾਹੀਦਾ ਹੈ। ਇਸਦੇ ਨਾਲ ਹੀ ਇਹ ਯਕੀਨੀ ਬਣਾਉਣ ਲਈ ਵੀ ਢੁਕਵੇਂ ਕਦਮ ਚੁੱਕੇ ਜਾਣੇ ਚਾਹੀਦੇ ਹਨ ਕਿ ਖਰੀਦਿਆ ਅਤੇ ਮਿਲਿੰਗ ਤੋਂ ਬਾਅਦ ਵਾਲਾ ਝੋਨਾ ਜਿੰਨੀ ਜਲਦੀ ਹੋ ਸਕੇ ਸੂਬੇ ਤੋਂ ਬਾਹਰ ਭੇਜਿਆ ਜਾਵੇ। ਇਸ ਲਈ, ਆਉਣ ਵਾਲੀ ਫਸਲ ਲਈ ਢੁਕਵੀਂ ਸਮਰੱਥਾ ਪੈਦਾ ਕਰਨ ਲਈ ਇਹ ਪੁਖਤਾ ਕੀਤਾ ਜਾਣਾ ਚਾਹੀਦਾ ਹੈ ਕਿ ਰਾਈਸ ਮਿੱਲਰਾਂ ਦੇ ਗੋਦਾਮਾਂ ਅਤੇ ਸ਼ੈੱਡਾਂ ਵਿੱਚ ਭੀੜ ਨਾ ਹੋਵੇ ਅਤੇ ਖਰੀਦ ਏਜੰਸੀਆਂ ਤੇ ਉਨ੍ਹਾਂ ਦੇ ਨੁਮਾਇੰਦਿਆਂ ਦੁਆਰਾ ਇਨ੍ਹਾਂ ਦੀ ਵਾਧੂ ਸਟੋਰੇਜ ਸਮਰੱਥਾ ਵਜੋਂ ਵਰਤੋਂ ਨਾ ਕੀਤੀ ਜਾਵੇ।ਸ਼੍ਰੀ ਤਿਵਾੜੀ ਨੇ ਅੱਗੇ ਜ਼ੋਰ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ, ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਤੇ ਜਨਤਕ ਖਰੀਦ ਪ੍ਰੋਗਰਾਮ ਅਧੀਨ ਲੋਕਾਂ ਨੂੰ ਪ੍ਰਦਾਨ ਕੀਤਾ ਜਾਣ ਵਾਲਾ ਅਨਾਜ ਇੱਕ ਗੁਣਵੱਤਾ ਵਾਲਾ ਹੈ, ਜੋ ਮਨੁੱਖੀ ਖਪਤ ਲਈ ਢੁਕਵਾਂ ਹੈ। ਤਿਵਾੜੀ ਨੇ ਦੱਸਿਆ ਕਿ ਉਨ੍ਹਾਂ ਦੇ ਪਹਿਲੇ ਸੰਸਦੀ ਹਲਕੇ ਸ੍ਰੀ ਆਨੰਦਪੁਰ ਸਾਹਿਬ ਵਿੱਚ, ਜਿਸਦੀ ਉਨ੍ਹਾਂ ਨੇ 2019 ਤੋਂ 2024 ਤੱਕ ਪ੍ਰਤੀਨਿਧਤਾ ਕੀਤੀ ਸੀ,
ਇਹ ਵੀ ਪੜ੍ਹੋ ਪੰਜਾਬ ਸਰਕਾਰ ਦਾ “ਮਿਸ਼ਨ ਚੜ੍ਹਦੀ ਕਲਾ” ਬਣੇਗਾ ਹੜ੍ਹ ਪੀੜਤਾਂ ਲਈ ਵੱਡੀ ਰਾਹਤ
ਵਿੱਚ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ/ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਤੇ ਜਨਤਕ ਵੰਡ ਪ੍ਰੋਗਰਾਮ ਅਧੀਨ ਲੋਕਾਂ ਨੂੰ ਸਪਲਾਈ ਕੀਤੇ ਜਾਣ ਵਾਲੇ ਅਨਾਜ ਦੀ ਗੁਣਵੱਤਾ ਬਾਰੇ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ। ਸ਼੍ਰੀ ਤਿਵਾੜੀ ਨੇ ਇਹ ਵੀ ਚਿੰਤਾ ਪ੍ਰਗਟ ਕੀਤੀ ਕਿ ਪੰਜਾਬ ਤੋਂ ਖਰੀਦੇ ਜਾਣ ਵਾਲੇ ਝੋਨੇ/ਚਾਵਲ ਦੀ ਸਪਲਾਈ ਜਿੱਥੇ ਜਾਂਦੀ ਹੈ, ਉਹ ਦਾਇਰਾ ਲਗਾਤਾਰ ਸੁੰਗੜ ਰਿਹਾ ਹੈ, ਕਿਉਂਕਿ ਦੱਖਣੀ ਸੂਬਿਆਂ ਵਿੱਚ ਵੱਧ ਤੋਂ ਵੱਧ ਮਾਤਰਾ ਵਿੱਚ ਝੋਨਾ ਉਗਾਇਆ ਜਾ ਰਿਹਾ ਹੈ। ਉਨ੍ਹਾਂ ਇਸ ਗੱਲ ‘ਤੇ ਸੰਤੁਸ਼ਟੀ ਪ੍ਰਗਟ ਕੀਤੀ ਕਿ ਪੰਜਾਬ ਅਤੇ ਚੰਡੀਗੜ੍ਹ ਤੋਂ ਖਰੀਦੀ ਜਾਣ ਵਾਲੀ ਜ਼ਿਆਦਾਤਰ ਕਣਕ ਨੂੰ ਭਾਰਤੀ ਖੁਰਾਕ ਨਿਗਮ ਦੁਆਰਾ ਕਾਫ਼ੀ ਤੇਜ਼ੀ ਨਾਲ ਕੱਢਿਆ ਜਾਂਦਾ ਹੈ। ਉਨ੍ਹਾਂ ਨੇ ਵਾਅਦਾ ਕੀਤਾ ਕਿ ਉਹ ਖੁਰਾਕ ਅਤੇ ਖਪਤਕਾਰ ਮਾਮਲਿਆਂ ਦੇ ਮੰਤਰਾਲੇ ਦੇ ਨਾਲ-ਨਾਲ ਭਾਰਤੀ ਖੁਰਾਕ ਨਿਗਮ ਦੇ ਸਿਖਰਲੇ ਪ੍ਰਬੰਧਨ ਕੋਲ ਵੀ ਇਕ ਮੁੱਦਾ ਚੁੱਕਣਗੇ ਕਿ ਪੰਜਾਬ ਅਤੇ ਚੰਡੀਗੜ੍ਹ ਦੇ ਸਾਰੇ ਰੇਲਵੇ ਹੈੱਡਾਂ ‘ਤੇ ਕਾਫ਼ੀ ਰੈਕ ਮੁਹੱਈਆ ਕਰਵਾਏ ਜਾਣੇ ਚਾਹੀਦੇ ਹਨ, ਤਾਂ ਜੋ ਖਰੀਦੇ ਗਏ ਅਨਾਜ ਦੀ ਤੇਜ਼ੀ ਨਾਲ ਆਵਾਜਾਈ ਅਤੇ ਨਿਪਟਾਰੇ ਨੂੰ ਯਕੀਨੀ ਬਣਾਇਆ ਜਾ ਸਕੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।







