ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
ਚੰਡੀਗੜ੍ਹ, 27 ਅਕਤੂਬਰ: ਚੰਡੀਗੜ੍ਹ ਤੋਂ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਵਾਰਡ ਨੰ. 27, ਸੈਕਟਰ-40 ਸਥਿਤ ਕਮਿਊਨਟੀ ਸੈਂਟਰ ਵਿਖੇ ਸਥਾਨਕ ਲੋਕਾਂ ਨਾਲ ਮੀਟਿੰਗ ਕਰਕੇ ਸ਼ਹਿਰ ਦੀਆਂ ਸਮੱਸਿਆਵਾਂ ਬਾਰੇ ਚਰਚਾ ਕੀਤੀ ਗਈ। ਜਿਸ ਦੌਰਾਨ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚ.ਐਸ ਲੱਕੀ ਵੀ ਮੌਜੂਦ ਰਹੇ। ਫੈਡਰੇਸ਼ਨ ਆਫ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਦੇ ਬੈਨਰ ਹੇਠਾਂ ਸੈਕਟਰ 38, 39 ਅਤੇ 40 ਦੇ ਨਿਵਾਸੀਆਂ ਨਾਲ ਮੁਲਾਕਾਤ ਦੌਰਾਨ ਮੁਲਾਕਾਤ ਦੌਰਾਨ ਐਮ.ਪੀ ਤਿਵਾੜੀ ਨੇ ਕਿਹਾ ਕਿ ਲੋਕ ਸਭਾ ਹਲਕੇ ਦਾ ਸਰਬਪੱਖੀ ਵਿਕਾਸ ਉਹਨਾਂ ਦੀ ਪ੍ਰਾਥਮਿਕਤਾ ਹੈ ਅਤੇ ਇਸ ਉਦੇਸ਼ ਦੀ ਪੂਰਤੀ ਲਈ ਉਹ ਹਰ ਸਮੇਂ ਲੋਕਾਂ ਦੀ ਸੇਵਾ ਵਿੱਚ ਮੌਜੂਦ ਹਨ।
ਇਸ ਦੌਰਾਨ ਤਿਵਾੜੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਹਨਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਦਾ ਭਰੋਸਾ ਦਿੱਤਾ। ਸੰਸਦ ਮੈਂਬਰ ਨੇ ਕਿਹਾ ਕਿ ਵਿਕਾਸ ਲਈ ਨੀਅਤ ਹੋਣੀ ਚਾਹੀਦੀ ਹੈ ਤੇ ਉਨ੍ਹਾਂ ਨੇ ਹਮੇਸ਼ਾ ਹਲਕੇ ਦੇ ਵਿਕਾਸ ਨੂੰ ਪਹਿਲ ਦਿੱਤੀ ਹੈ।ਇਸ ਮੌਕੇ ਸੰਬੋਧਨ ਕਰਦਿਆਂ, ਚੰਡੀਗੜ੍ਹ ਕਾਂਗਰਸ ਪ੍ਰਧਾਨ ਐਚ.ਐਸ ਲੱਕੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਸ਼ਾਸਨਕਾਲ ਦੌਰਾਨ ਹੀ ਹਲਕੇ ਦੇ ਵਿਕਾਸ ਵਾਸਤੇ ਕੰਮ ਹੋਇਆ ਹੈ। ਉਹਨਾਂ ਨੇ ਕਿਹਾ ਕਿ ਵਿਕਾਸ ਦੀ ਰਾਹ ਵਿੱਚ ਮੁਸ਼ਕਿਲਾਂ ਨਹੀਂ ਆਉਣ ਦਿੱਤੀਆਂ ਜਾਣਗੀਆਂ। ਇਸ ਮੀਟਿੰਗ ਦਾ ਆਯੋਜਨ ਐਮ.ਸੀ ਗੁਰਬਖਸ਼ ਰਾਵਤ ਤੇ ਦਵਿੰਦਰ ਰਾਵਤ ਵੱਲੋਂ ਕੀਤਾ ਗਿਆ ਸੀ। ਜਿੱਥੇ ਹੋਰਨਾਂ ਤੋਂ ਇਲਾਵਾ, ਦਲਵਿੰਦਰ ਸਿੰਘ, ਪ੍ਰਦੀਪ ਕੁਮਾਰ, ਐਸ.ਕੇ ਖੋਸਲਾ, ਐਮ.ਆਰ ਭਾਟੀਆ, ਰਾਕੇਸ਼ ਬੜੋਟੀਆ, ਤਰਸੇਮ ਸ਼ਰਮਾ ਵੀ ਮੌਜੂਦ ਰਹੇ।