ਨਵੀਂ ਦਿੱਲੀ, 1 ਜੁਲਾਈ: ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਚੁਣੇ ਗਏ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਲੋਕ ਸਭਾ ਵਿਚ ਆਪਣੇ ਪਲੇਠੇ ਭਾਸਣ ਦੌਰਾਨ ਪੰਜਾਬ ਦੇ ਮੁੱਦਿਆਂ ਨੂੰ ਜੋਰਦਾਰ ਢੰਗ ਨਾਲ ਚੁੱਕਿਆ ਗਿਆ। ਉਨ੍ਹਾਂ ਰਾਸ਼ਟਰਪਤੀ ਸੰਬੋਧਨ ਉੱਤੇ ਬਹਿਸ ਵਿੱਚ ਹਿੱਸਾ ਲੈੰਦਿਆਂ ਸੰਬੋਧਨ ਵਿੱਚ ਪੰਜਾਬ ਦਾ ਨਾਮ ਵੀ ਜ਼ਿਕਰ ਨਾ ਹੋਣ ਉੱਤੇ ਖੇਦ ਪ੍ਰਗਟਾਇਆ। ਮੀਤ ਹੇਅਰ ਨੇ ਦੇਸ਼ ਦੀ ਆਜ਼ਾਦੀ ਲਈ ਪੰਜਾਬੀਆਂ ਦੀਆਂ 80 ਫੀਸਦੀ ਕੁਰਬਾਨੀਆਂ ਤੋਂ ਲੈ ਕੇ ਵੰਡ ਦਾ ਸੰਤਾਪ ਭੋਗਣ, ਕਿਸਾਨਾਂ ਵੱਲੋਂ ਦੇਸ਼ ਦੇ ਅੰਨ ਭੰਡਾਰ ਭਰਨ, ਬਾਰਡਰਾਂ ਉੱਤੇ ਸੈਨਿਕਾਂ ਵੱਲੋਂ ਸ਼ਹੀਦੀ ਪਾਉਣ ਅਤੇ ਖੇਡਾਂ ਖਾਸ ਕਰਕੇ ਓਲੰਪਿਕਸ ਵਿੱਚ ਪੰਜਾਬੀਆਂ ਦੇ ਯੋਗਦਾਨ ਦਾ ਜ਼ਿਕਰ ਕੀਤਾ।
ਸੰਸਦ ’ਚ ਪਹਿਲੇ ਭਾਸ਼ਣ ਦੌਰਾਨ ਭਾਰੂ ਪਏ ਰਾਹੁਲ ਗਾਂਧੀ:ਨੀਟ,ਅਗਨੀਵੀਰ ਤੇ ਕਿਸਾਨੀ ਮੁੱਦੇ ‘ਤੇ ਘੇਰੀ ਸਰਕਾਰ
ਇਸਦੇ ਨਾਲ ਹੀ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ, ਨਿਸ਼ਾਨੇਬਾਜ਼ ਅਭਿਨਵ ਬਿੰਦਰਾ, ਅਰਸ਼ਦੀਪ ਸਿੰਘ ਤੱਕ ਜ਼ਿਕਰ ਕੀਤਾ। ਮੀਤ ਹੇਅਰ ਨੇ ਪੰਜਾਬ ਯੂਨੀਵਰਸਿਟੀ ਦੇ ਸਮਾਗਮ ਮੌਕੇ ਤੱਤਕਾਲੀ ਗ੍ਰਹਿ ਮੰਤਰੀ ਸਰਦਾਰ ਪਟੇਲ ਵੱਲੋਂ ਪੰਜਾਬੀਆਂ ਦੀ ਕੁਰਬਾਨੀ ਨੂੰ ਸਿਜਦਾ ਕਰਨ ਦਾ ਜ਼ਿਕਰ ਕਰਦਿਆਂ ਪੰਜਾਬ ਨਾਲ ਕੇਂਦਰ ਦੀ ਵਿਤਕਰੇਬਾਜੀ ਅਤੇ ਗੁਆਂਢੀ ਸੂਬਿਆਂ ਨੂੰ ਟੈਕਸ ਰਿਆਇਤਾਂ ਦੇ ਕੇ ਪੰਜਾਬ ਦੇ ਉਦਯੋਗਾਂ ਨਾਲ ਧੱਕੇ ਦੀ ਗੱਲ ਕਹੀ। ਐਮਪੀ ਮੀਤ ਹੇਅਰ ਨੇ ਪੰਜਾਬ ਦੇ ਆਰਡੀਐਫ ਸਮੇਤ ਰੋਕੇ 8000 ਕਰੋੜ ਰੁਪਏ ਦੇ ਫੰਡਾਂ ਨੂੰ ਜਾਰੀ ਕਰਨ ਦੀ ਮੰਗ ਰੱਖੀ। ਉਨ੍ਹਾਂ ਭਾਜਪਾ ’ਤੇ ਹਮਲਾ ਬੋਲਦਿਆਂ ਕੇਂਦਰੀ ਏਜੰਸੀਆਂ ਰਾਹੀਂ ਅਰਵਿੰਦ ਕੇਜਰੀਵਾਲ, ਮਨੀਸ ਸਿਸੋਦੀਆ, ਹੇਮੰਤ ਸੋਰੇਨ ਸਮੇਤ ਵਿਰੋਧੀ ਧਿਰ ਦੇ ਲੀਡਰਾਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਮੁੱਦਾ ਵੀ ਚੁੱਕਿਆ ।
ਜਲੰਧਰ ’ਚ ਕਾਂਗਰਸ ਦੇ Ex Dy Mayor ਪਰਵੇਸ਼ ਤਾਂਗੜੀ ਆਪ’ਚ ਹੋਏ ਸ਼ਾਮਲ
ਇਸਤੋਂ ਇਲਾਵਾ ਦਸਿਆ ਕਿ ਕੇਂਦਰ ਵੱਲੋਂ ਲਿਆਂਦੀ ਅਗਨੀਵੀਰ ਸਕੀਮ ਦੇ ਪਹਿਲੇ ਪੰਜਾਬੀ ਸ਼ਹੀਦ ਅੰਮ੍ਰਿਤਪਾਲ ਸਿੰਘ ਨੂੰ ਹੀ ਆਪ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ। ਉਨ੍ਹਾਂ ਮੁਲਾਜ਼ਮਾਂ ਦੇ ਹੱਕ ਵਿੱਚ ਬੋਲਦਿਆਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਰੱਖੀ। ਮੀਤ ਹੇਅਰ ਨੇ ਕਿਹਾ ਕਿ ਪੰਜਾਬੀ ਸਵੈਮਾਣ ਵਾਲੀ ਕੌਮ ਹੈ। ਉਹ ਭੀਖ ਨਹੀਂ ਮੰਗਦੇ ਪਰ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਦੇ ਹਨ। ਮੀਤ ਹੇਅਰ ਨੇ ਆਪਣੀ ਸਪੀਚ ਦੀ ਸ਼ੁਰੂਆਤ ਸੰਗਰੂਰ ਦੇ ਲੋਕਾਂ ਦੇ ਧੰਨਵਾਦ ਨਾਲ ਕੀਤੀ।
Share the post "ਸੰਗਰੂਰ ਤੋਂ ਐਮ.ਪੀ ਮੀਤ ਹੇਅਰ ਨੇ ਲੋਕ ਸਭਾ ਵਿੱਚ ਪਲੇਠੇ ਭਾਸ਼ਣ ਦੌਰਾਨ ਪੰਜਾਬ ਦੇ ਹੱਕਾਂ ਦੀ ਆਵਾਜ਼ ਕੀਤੀ ਬੁਲੰਦ"