👉ਹਰਿਆਣਾ ਦੇ ਸਿਵਲ ਹਸਪਤਾਲਾਂ ਨੂੰ ਮਜਬੂਤ ਬਨਾਉਣ ਲਈ ਅਹਿਮ ਪਰਿਯੋਜਨਾਵਾਂ ਨੂੰ ਦਿੱਤੀ ਮੰਜੂਰੀ
Haryana News: ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਦੀ ਅਗਵਾਈ ਹੇਠ ਸਪੈਸ਼ਲ ਹਾਈ ਪਾਵਰਡ ਪਰਚੇਜ਼ ਕਮੇਟੀ (SHPPC) ਦੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਰਾਜ ਦੇ ਸਿਵਲ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਨੂੰ ਮਜਬੂਤ ਕਰਨ ਦੇ ਉਦੇਸ਼ ਨਾਲ ਕਈ ਮਹਤੱਵਪੂਰਣ ਪ੍ਰਸਤਾਵਾਂ ਨੂੰ ਮੰਜੂਰੀ ਦਿੱਤੀ ਗਈ। ਮੀਟਿੰਗ ਦੌਰਾਨ ਸਿਵਲ ਹਸਪਤਾਲ ਮਾਂਡੀਖੇੜਾ (ਨੁੰਹ) ਅਤੇ ਰਿਵਾੜੀ ਵਿੱਚ ਸੀਟੀ ਸਕੈਨ ਸੇਵਾਵਾਂ ਨੂੰ ਹਾਇਰ ਕਰਨ ਦੀ ਮੰਜੂਰੀ ਦਿੱਤੀ ਗਈ।
ਇਹ ਵੀ ਪੜ੍ਹੋ ਵੱਡੀ ਖ਼ਬਰ; ਰੇਲ ਲਿੰਕ ਨਾਲ ਜੁੜੇਗਾ ਤਖ਼ਤ ਸ੍ਰੀ ਦਮਦਮਾ ਸਾਹਿਬ, ਰੇਲ ਮੰਤਰੀ ਰਵਨੀਤ ਬਿੱਟੂ ਨੇ ਕੀਤਾ ਐਲਾਨ
ਇਸ ਦੇ ਨਾਲ ਹੀ ਮਾਂਡੀਖੇੜਾ (ਨੁੰਹ), ਰਿਵਾੜੀ, ਹਿਸਾਰ, ਜੀਂਦ, ਰੋਹਤਕ ਅਤੇ ਚਰਖੀ ਦਾਦਰੀ ਦੇ ਸਿਵਲ ਹਸਪਤਾਲਾਂ ਵਿੱਚ ਪਬਲਿਕ-ਪ੍ਰਾਈਵੇਟ ਪਾਰਟਨਰਸ਼ਿਪ (PPP) ਦੇ ਆਧਾਰ ‘ਤੇ ਐਮਆਰਆਈ ਸਕੈਨ ਸੇਵਾਵਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ।ਇਸ ਤੋਂ ਇਲਾਵਾ, ਕੁਰੂਕਸ਼ੇਤਰ, ਗੁਰੂਗ੍ਰਾਮ ਅਤੇ ਜੀਂਦ ਦੇ ਜਿਲ੍ਹਾ ਸਿਵਲ ਹਸਪਤਾਲਾਂ ਵਿੱਚ ਮੈਕੇਨਾਇਜਡ ਅਤੇ ਆਟੋਮੇਟੇਡ ਕਲੀਨਿੰਗ ਸੇਵਾਵਾਂ ਸ਼ੁਰੂ ਕਰਨ ਨੂੰ ਵੀ ਮੰਜੂਰੀ ਪ੍ਰਦਾਨ ਕੀਤੀ ਗਈ, ਜਿਸ ਨਾਲ ਹਸਪਤਾਲਾਂ ਵਿੱਚ ਸਵੱਛਤਾ ਅਤੇ ਮਰੀਜਾਂ ਨੂੰ ਬਿਹਤਰ ਵਾਤਾਵਰਣ ਮਿਲ ਸਕੇਗਾ।
ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਧਰਮ ਪਤਨੀ ਸਮੇਤ ਪਹਿਲੇ ਨਵਰਾਤੇ ‘ਤੇ ਕੀਤੇ ਮਾਤਾ ਮਨਸਾ ਦੇਵੀ ਦੇ ਦਰਸ਼ਨ, ਲਿਆ ਆਸ਼ੀਰਵਾਦ
ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਮੀਟਿੰਗ ਵਿੱਚ ਕਿਹਾ ਕਿ ਸੂਬਾ ਸਰਕਾਰ ਸਾਰੇ ਨਾਗਰਿਕਾਂ ਨੂੰ ਗੁਣਵੱਤਾਪੂਰਣ ਅਤੇ ਕਿਫਾਇਤੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰਤੀਬੱਧ ਹੈ। ਉਨ੍ਹਾਂ ਨੇ ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਮੰਜੂਰ ਪਰਿਯੋਜਨਾਵਾਂ ਨੂੰ ਸਮੇਂਬੱਧ ਢੰਗ ਨਾਲ ਲਾਗੂ ਕੀਤਾ ਜਾਵੇ ਅਤੇ ਲਾਗੂ ਕਰਨ ਵਿੱਚ ਪਾਰਦਰਸ਼ਿਤਾ ਤੇ ਕੁਸ਼ਲਤਾ ਯਕੀਨੀ ਕੀਤੀ ਜਾਵੇ। ਇੰਨ੍ਹਾਂ ਪਹਿਲਾਂ ਨੂੰ ਹਰਿਆਣਾ ਦੇ ਪਬਲਿਕ ਸਿਹਤ ਸਿਸਟਮ ਦੇ ਆਧੁਨੀਕੀਕਰਣ ਦੀ ਦਿਸ਼ਾ ਵਿੱਚ ਇੱਕ ਮਹਤੱਵਪੂਰਣ ਕਦਮ ਮੰਨਿਆ ਜਾ ਰਿਹਾ ਹੈ, ਜਿਸ ਨਾਲ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮਿਲਣਗੀਆਂ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




