MRSPTU Bathinda ਦਾ 11ਵਾਂ ਯੁਵਕ ਮੇਲਾ 11 ਨਵੰਬਰ ਤੋਂ ਹੋਵੇਗਾ ਸ਼ੁਰੂ…..

Date:

spot_img

👉ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਕਰਨਗੇ ਵਿਸ਼ਾਲ ਸੱਭਿਆਚਾਰਕ ਸਮਾਗਮ ਦਾ ਉਦਘਾਟਨ
Bathinda News: MRSPTU Bathinda ; ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵੱਲੋਂ ਆਪਣਾ 11ਵਾਂ ਅੰਤਰ-ਜ਼ੋਨਲ ਯੁਵਕ ਮੇਲਾ 11 ਤੋਂ 13 ਨਵੰਬਰ ਤੱਕ ਯੂਨੀਵਰਸਿਟੀ ਦੇ ਮੁੱਖ ਕੈਂਪਸ ਵਿਖੇ ਕਰਵਾਇਆ ਜਾ ਰਿਹਾ ਹੈ। ਤਿੰਨ ਰੋਜ਼ਾ ਇਹ ਸੱਭਿਆਚਾਰਕ ਮਹਾਂਉਤਸਵ ਪੰਜਾਬ ਦੀ ਕਲਾਤਮਕ ਪ੍ਰਤਿਭਾ, ਸਿਰਜਣਾਤਮਕਤਾ ਅਤੇ ਅਮੀਰ ਵਿਰਾਸਤ ਨੂੰ ਸਮਰਪਿਤ ਹੋਵੇਗਾ। ਮੇਲੇ ਦਾ ਵਿਸ਼ਾ ‘ਜੁੱਗ ਜੁੱਗ ਜੀਵੇ ਪੰਜਾਬ’ ਰੱਖਿਆ ਗਿਆ ਹੈ।ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਉਪ-ਕੁਲਪਤੀ ਪ੍ਰੋ. ਸੰਜੀਵ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਇਸ ਮੇਲੇ ਦਾ ਉਦਘਾਟਨ ਬਠਿੰਡਾ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਮੁੱਖ ਮਹਿਮਾਨ ਵਜੋਂ ਕਰਨਗੇ। ਤਿੰਨ ਰੋਜ਼ਾ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਦੀਆਂ ਨਾਮਵਰ ਸ਼ਖ਼ਸੀਅਤਾਂ ਅਤੇ ਪਤਵੰਤੇ ਸੱਜਣ ਵੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਕੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਨਗੇ।

ਇਹ ਵੀ ਪੜ੍ਹੋ 👉SGPC ਦੀ ਚੋਣ ਤੋਂ ਪਹਿਲਾਂ Bibi Jangir Kaur ਮੁੜ ਅਕਾਲੀ ਦਲ ਵਿੱਚ ਕਰਨਗੇ ਘਰ ਵਾਪਸੀ!

ਇਸ ਯੁਵਕ ਮੇਲੇ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਸ਼ਾਨਾਮੱਤੇ ਵਿਰਸੇ, ਪੰਜਾਬੀ ਭਾਸ਼ਾ, ਲੋਕ-ਪਰੰਪਰਾਵਾਂ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਨਾਲ ਜੋੜਨਾ ਅਤੇ ਉਨ੍ਹਾਂ ਦੀ ਕਲਾ ਤੇ ਪ੍ਰਤਿਭਾ ਨੂੰ ਨਿਖਾਰਨ ਲਈ ਢੁੱਕਵਾਂ ਮੰਚ ਪ੍ਰਦਾਨ ਕਰਨਾ ਹੈ।ਯੂਨੀਵਰਸਿਟੀ ਦੇ ਵੱਖ-ਵੱਖ ਅਫ਼ਿਲੇਟਡ ਅਤੇ ਘਟਕ ਕਾਲਜਾਂ ਦੇ ਸੈਂਕੜੇ ਵਿਦਿਆਰਥੀ ਇਸ ਮੇਲੇ ਵਿੱਚ ਵੱਖ-ਵੱਖ ਸੱਭਿਆਚਾਰਕ, ਸਾਹਿਤਕ ਅਤੇ ਕਲਾਤਮਕ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ।ਮੇਲੇ ਦੌਰਾਨ ਗਿੱਧਾ, ਭੰਗੜਾ, ਸ਼ਾਸਤਰੀ ਅਤੇ ਪੱਛਮੀ ਸੰਗੀਤ, ਸੋਲੋ ਅਤੇ ਸਮੂਹ ਗਾਇਨ, ਸਾਜ਼ ਸੰਗੀਤ, ਕਵਿਤਾ ਉਚਾਰਨ, ਬਹਿਸ, ਭਾਸ਼ਣ, ਲਲਿਤ ਕਲਾਵਾਂ, ਚਿੱਤਰਕਾਰੀ, ਪੋਸਟਰ ਮੇਕਿੰਗ, ਕੋਲਾਜ ਮੇਕਿੰਗ, ਕਾਰਟੂਨਿੰਗ ਅਤੇ ਨਾਟਕ ਸਮੇਤ ਵੱਖ-ਵੱਖ ਵੰਨਗੀਆਂ ਦੇ ਮੁਕਾਬਲੇ ਕਰਵਾਏ ਜਾਣਗੇ।

ਇਹ ਵੀ ਪੜ੍ਹੋ 👉ਮੰਦਭਾਗੀ ਖਬਰ; ਦੀਵਾਲੀ ਮੌਕੇ ਗਰਦਨ ਕੋਲ ਪਟਾਕਾ ਫ਼ਟਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌ/ਤ

ਉਪ-ਕੁਲਪਤੀ ਪ੍ਰੋ. ਸੰਜੀਵ ਕੁਮਾਰ ਸ਼ਰਮਾ ਨੇ ਕਿਹਾ ਕਿ ਯੂਨੀਵਰਸਿਟੀ ਵਿਦਿਆਰਥੀਆਂ ਦੀ ਅਕਾਦਮਿਕ ਉੱਤਮਤਾ ਦੇ ਨਾਲ-ਨਾਲ ਉਨ੍ਹਾਂ ਦੀ ਸਿਰਜਣਾਤਮਕ ਪ੍ਰਤਿਭਾ ਨੂੰ ਨਿਖਾਰਨ ਲਈ ਵੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਯੁਵਕ ਮੇਲੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਵਿੱਚ ਆਤਮ-ਵਿਸ਼ਵਾਸ, ਲੀਡਰਸ਼ਿਪ ਦੇ ਗੁਣ, ਟੀਮ ਭਾਵਨਾ, ਸੱਭਿਆਚਾਰਕ ਚੇਤਨਾ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਕਰਦੇ ਹਨ।ਯੂਨੀਵਰਸਿਟੀ ਦੇ ਡਾਇਰੈਕਟਰ ਯੁਵਕ ਭਲਾਈ ਡਾ. ਇਕਬਾਲ ਸਿੰਘ ਬਰਾੜ ਨੇ ਕਿਹਾ ਕਿ ਇਹ ਮੇਲਾ ਵਿਦਿਆਰਥੀਆਂ ਨੂੰ ਆਪਣੀ ਕਲਾ ਅਤੇ ਹੁਨਰ ਦਾ ਪ੍ਰਦਰਸ਼ਨ ਕਰਨ, ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਦਾ ਜਸ਼ਨ ਮਨਾਉਣ ਅਤੇ ਪੰਜਾਬੀ ਰਵਾਇਤਾਂ ਨਾਲ ਆਪਣੀ ਸਾਂਝ ਹੋਰ ਮਜ਼ਬੂਤ ਕਰਨ ਦਾ ਸ਼ਾਨਦਾਰ ਮੌਕਾ ਪ੍ਰਦਾਨ ਕਰੇਗਾ।

ਇਹ ਵੀ ਪੜ੍ਹੋ 👉Parvinder Singh Jhota ਦੇ ਭੋਗ ਤੇ ਸ਼ਰਧਾਂਜਲੀ ਸਮਾਗਮ ਦਾ ਸਥਾਨ ਬਦਲਿਆ

ਉਨ੍ਹਾਂ ਦੱਸਿਆ ਕਿ ਯੁਵਕ ਭਲਾਈ ਵਿਭਾਗ ਵੱਲੋਂ ਸਾਰੇ ਮੁਕਾਬਲਿਆਂ ਅਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਪਰਮਜੀਤ ਸਿੰਘ ਨੇ ਦੱਸਿਆ ਕਿ ਮੇਲੇ ਦੇ ਸਫ਼ਲ ਆਯੋਜਨ ਲਈ ਵਿਸਤ੍ਰਿਤ ਪ੍ਰਬੰਧਕੀ ਅਤੇ ਲੋੜੀਂਦੇ ਬੁਨਿਆਦੀ ਪ੍ਰਬੰਧ ਕੀਤੇ ਗਏ ਹਨ। ਇਸ ਵੱਡੇ ਸਮਾਗਮ ਨੂੰ ਸੁਚਾਰੂ ਅਤੇ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਯੂਨੀਵਰਸਿਟੀ ਦੇ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰ ਰਹੇ ਹਨ।ਯੁਵਕ ਮੇਲੇ ਦੀ ਸਮਾਪਤੀ 13 ਨਵੰਬਰ ਨੂੰ ਸਮਾਪਤੀ ਸਮਾਰੋਹ ਅਤੇ ਜੇਤੂ ਵਿਦਿਆਰਥੀਆਂ ਦੇ ਸਨਮਾਨ ਨਾਲ ਹੋਵੇਗੀ। ਇਸ ਮੌਕੇ ਵੱਖ-ਵੱਖ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਨੌਜਵਾਨ ਕਲਾਕਾਰਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਜਾਵੇਗੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਮੋਦੀ ਸਰਕਾਰ ਨੇ ਪੀ.ਐੱਮ. ਵਿਸ਼ਵਕਰਮਾ ਯੋਜਨਾ ਨਾਲ ਕਾਰੀਗਰਾਂ ਨੂੰ ਦਿੱਤੀ ਨਵੀਂ ਪਛਾਣ : ਕੇਵਲ ਸਿੰਘ ਢਿੱਲੋਂ

👉ਭਗਵਾਨ ਵਿਸ਼ਵਕਰਮਾ ਦੇ ਦਰ 'ਤੇ ਭਾਜਪਾ ਪ੍ਰਧਾਨ, ਕਾਰੀਗਰਾਂ ਨੂੰ...

Haryana CM Nayab Singh Saini ਵੱਲੋਂ ਪੰਜਾਬੀਆਂ ਨੂੰ ‘ਪੰਜਾਬ’ ਦੀ ਪਹਿਲਾਂ ਵਾਲੀ ਸ਼ਾਨ ਬਹਾਲ ਕਰਨ ਲਈ ਮਿਲਕੇ ਕੰਮ ਕਰਨ ਦਾ ਸੱਦਾ

👉ਪੰਜਾਬ ਦੇ ਫਗਵਾੜਾ ਵਿੱਚ ਸ਼੍ਰੀ ਵਿਸ਼ਵਕਰਮਾ ਪੂਜਾ ਮਹੋਉਤਸਵ ਪ੍ਰੋਗਰਾਮ...

Parvinder Singh Jhota ਦੇ ਭੋਗ ਤੇ ਸ਼ਰਧਾਂਜਲੀ ਸਮਾਗਮ ਦਾ ਸਥਾਨ ਬਦਲਿਆ

👉15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਵੇਗਾ...