👉ਲੋਕ ਨਾਚ, ਥੀਏਟਰ ਅਤੇ ਲਲਿਤ ਕਲਾਵਾਂ ਵਿੱਚ ਹਾਸਲ ਕੀਤੀਆਂ ਪਹਿਲੀਆਂ ਪੁਜ਼ੀਸ਼ਨਾਂ; ਵਿਦਿਆਰਥੀਆਂ ਨੇ ਵਿਅਕਤੀਗਤ ਮੁਕਾਬਲਿਆਂ ਵਿੱਚ ਵੀ ਜਿੱਤੇ ਸਰਵੋਤਮ ਸਨਮਾਨ
Bathinda News: ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐੱਸ.ਪੀ.ਟੀ.ਯੂ.), ਬਠਿੰਡਾ ਦੇ ਮੁੱਖ ਕੈਂਪਸ ਨੇ ਆਪਣੀਆਂ ਸੱਭਿਆਚਾਰਕ ਪ੍ਰਾਪਤੀਆਂ ਵਿੱਚ ਇੱਕ ਹੋਰ ਵੱਡਾ ਮੀਲ ਪੱਥਰ ਸਥਾਪਤ ਕਰਦਿਆਂ 11ਵੇਂ ਅੰਤਰ-ਜ਼ੋਨਲ ਯੁਵਕ ਮੇਲੇ-2026 ਦੀ ਓਵਰਆਲ ਟਰਾਫ਼ੀ ਆਪਣੇ ਨਾਮ ਕਰ ਲਈ ਹੈ।ਯੂਨੀਵਰਸਿਟੀ ਦੇ ਮੁੱਖ ਕੈਂਪਸ ਵਿਖੇ 11 ਤੋਂ 13 ਨਵੰਬਰ ਤੱਕ ਕਰਵਾਏ ਗਏ ਇਸ ਤਿੰਨ ਰੋਜ਼ਾ ਯੁਵਕ ਮੇਲੇ ਦੌਰਾਨ ਮੁੱਖ ਕੈਂਪਸ ਨੇ ਪੰਜ ਵਿੱਚੋਂ ਤਿੰਨ ਸ਼੍ਰੇਣੀਆਂ -ਲੋਕ ਨਾਚ, ਥੀਏਟਰ ਅਤੇ ਲਲਿਤ ਕਲਾਵਾਂ ਵਿੱਚ ਪਹਿਲੀਆਂ ਟਰਾਫ਼ੀਆਂ ਜਿੱਤ ਕੇ ਆਪਣੀ ਸਰਵੋਤਮਤਾ ਸਾਬਤ ਕੀਤੀ।’ਜੁਗ ਜੁਗ ਜੀਵੇ ਪੰਜਾਬ’ ਦੇ ਥੀਮ ਅਧੀਨ ਕਰਵਾਏ ਗਏ ਇਸ ਸੱਭਿਆਚਾਰਕ ਮਹਾਂਕੁੰਭ ਵਿੱਚ ਮੁੱਖ ਕੈਂਪਸ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।ਮੁੱਖ ਕੈਂਪਸ ਦੇ ਲਗਭਗ 120 ਵਿਦਿਆਰਥੀਆਂ ਨੇ ਸੰਗੀਤ, ਨਾਚ, ਥੀਏਟਰ, ਲਲਿਤ ਕਲਾਵਾਂ ਅਤੇ ਸਾਹਿਤਕ ਮੁਕਾਬਲਿਆਂ ਵਿੱਚ ਭਾਗ ਲੈਂਦਿਆਂ ਆਪਣੀ ਕਲਾ, ਪ੍ਰਤਿਭਾ ਅਤੇ ਸਿਰਜਣਾਤਮਕਤਾ ਦਾ ਸ਼ਾਨਦਾਰ ਪ੍ਰਗਟਾਵਾ ਕੀਤਾ।
ਇਹ ਵੀ ਪੜ੍ਹੋ 👉ਬਠਿੰਡਾ ‘ਚ ਜਮੀਨੀ ਵਿਵਾਦ ਨੂੰ ਲੈ ਕੇ ਸਰਪੰਚ ਦੇ ਖਿਲਾਫ਼ ਲੋਕ ਪਾਣੀ ਵਾਲੀ ਟੈਂਕੀ ‘ਤੇ ਚੜ੍ਹੇ
ਵਿਅਕਤੀਗਤ ਮੁਕਾਬਲਿਆਂ ਵਿੱਚ ਯੂਨੀਵਰਸਿਟੀ ਦੇ ਹਰਿੰਦਰ ਸਿੰਘ ਨੇ ਥੀਏਟਰ ਵਿੱਚ ਸਰਵੋਤਮ ਅਦਾਕਾਰ ਦਾ ਪੁਰਸਕਾਰ ਜਿੱਤਿਆ, ਜਦਕਿ ਰਮਿੰਦਰ ਸਿੰਘ ਨੂੰ ਸਰਵੋਤਮ ਭੰਗੜਾ ਕਲਾਕਾਰ ਅਤੇ ਸ਼੍ਰਿਸ਼ਟੀ ਨੂੰ ਸਰਵੋਤਮ ਲੁੱਡੀ ਕਲਾਕਾਰ ਐਲਾਨਿਆ ਗਿਆ।ਜੇਤੂ ਟੀਮਾਂ ਨੂੰ ਵਧਾਈ ਦਿੰਦਿਆਂ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਸੰਜੀਵ ਕੁਮਾਰ ਸ਼ਰਮਾ ਨੇ ਇਸ ਸ਼ਾਨਦਾਰ ਪ੍ਰਾਪਤੀ ਨੂੰ ਯੂਨੀਵਰਸਿਟੀ ਲਈ ਮਾਣ ਵਾਲਾ ਪਲ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਜਿੱਤ ਵਿਦਿਆਰਥੀਆਂ ਦੀ ਪ੍ਰਤਿਭਾ, ਸਮਰਪਣ ਭਾਵਨਾ ਅਤੇ ਟੀਮ ਵਰਕ ਦਾ ਨਤੀਜਾ ਹੈ। ਉਨ੍ਹਾਂ ਇਸ ਸਫ਼ਲਤਾ ਵਿੱਚ ਅਧਿਆਪਕ ਮਾਰਗਦਰਸ਼ਕਾਂ ਅਤੇ ਸੱਭਿਆਚਾਰਕ ਕੋਆਰਡੀਨੇਟਰਾਂ ਦੇ ਅਹਿਮ ਯੋਗਦਾਨ ਦੀ ਵੀ ਸ਼ਲਾਘਾ ਕੀਤੀ।ਯੂਨੀਵਰਸਿਟੀ ਦੇ ਰਜਿਸਟਰਾਰ-ਕਮ-ਡੀਨ ਵਿਦਿਆਰਥੀ ਭਲਾਈ ਪ੍ਰੋ. ਪਰਮਜੀਤ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਜਿੱਤ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਸੁਚੱਜੀ ਯੋਜਨਾਬੰਦੀ, ਬਾਰੀਕੀ ਨਾਲ ਕੀਤੀ ਤਿਆਰੀ ਅਤੇ ਭਾਗ ਲੈਣ ਵਾਲੀਆਂ ਟੀਮਾਂ ਦੇ ਨਿਰੰਤਰ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥੀਆਂ ਦੀ ਲਗਨ, ਅਧਿਆਪਕਾਂ ਦੀ ਅਗਵਾਈ ਅਤੇ ਟੀਮਾਂ ਵਿਚਕਾਰ ਬਿਹਤਰੀਨ ਤਾਲਮੇਲ ਦੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕੀਤੀ, ਜਿਸ ਸਦਕਾ ਮੁੱਖ ਕੈਂਪਸ ਨੇ ਵੱਖ-ਵੱਖ ਕਲਾਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਇਹ ਵੀ ਪੜ੍ਹੋ 👉ਰਾਜਸਥਾਨ ‘ਚ ਰੇਲਵੇ ਟ੍ਰੈਕ ‘ਤੇ ਹੋਏ ਧਮਾਕੇ ਦੇ ਮਾਮਲੇ ਵਿਚ ਪੰਜਾਬੀ ‘ਮੁੰਡਾ-ਕੁੜੀ’ ਗ੍ਰਿਫਤਾਰ
ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਅਕਾਦਮਿਕ ਉੱਤਮਤਾ ਦੇ ਨਾਲ-ਨਾਲ ਵਿਦਿਆਰਥੀਆਂ ਵਿੱਚ ਸਿਰਜਣਾਤਮਕਤਾ, ਆਤਮ-ਵਿਸ਼ਵਾਸ ਅਤੇ ਸਰਬਪੱਖੀ ਸ਼ਖ਼ਸੀਅਤ ਦੇ ਵਿਕਾਸ ਲਈ ਯੂਨੀਵਰਸਿਟੀ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ।ਕੈਂਪਸ ਡਾਇਰੈਕਟਰ ਪ੍ਰੋ. ਸਰਬਜੀਤ ਕੌਰ ਬਾਠ ਨੇ ਵੀ ਜੇਤੂਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਦਿਲੋਂ ਵਧਾਈ ਦਿੱਤੀ।ਯੂਨੀਵਰਸਿਟੀ ਦੇ ਡਾਇਰੈਕਟਰ ਯੂਥ ਵੈਲਫੇਅਰ, ਡਾ. ਇਕਬਾਲ ਸਿੰਘ ਬਰਾੜ ਅਤੇ ਸੱਭਿਆਚਾਰਕ ਕੋਆਰਡੀਨੇਟਰ, ਡਾ. ਗਗਨਦੀਪ ਕੌਰ ਨੇ ਕਿਹਾ ਕਿ ਇਹ ਜਿੱਤ ਵਿਦਿਆਰਥੀਆਂ ਦੀ ਮਹੀਨਿਆਂ ਦੀ ਸਖ਼ਤ ਮਿਹਨਤ, ਨਿਰੰਤਰ ਅਭਿਆਸ, ਆਪਸੀ ਤਾਲਮੇਲ ਅਤੇ ਕੁਝ ਕਰ ਵਿਖਾਉਣ ਦੇ ਜਜ਼ਬੇ ਦਾ ਨਤੀਜਾ ਹੈ। ਉਨ੍ਹਾਂ ਇਸ ਪ੍ਰਾਪਤੀ ਲਈ ਯੂਨੀਵਰਸਿਟੀ ਅਧਿਕਾਰੀਆਂ ਵੱਲੋਂ ਮਿਲੇ ਨਿਰੰਤਰ ਉਤਸ਼ਾਹ ਅਤੇ ਸਹਿਯੋਗ ਲਈ ਧੰਨਵਾਦ ਵੀ ਕੀਤਾ।ਜੇਤੂ ਟੀਮਾਂ ਨੂੰ ਸੱਭਿਆਚਾਰਕ ਕੋਆਰਡੀਨੇਟਰ ਡਾ. ਗਗਨਦੀਪ ਕੌਰ ਅਤੇ ਫੈਕਲਟੀ ਕੋਆਰਡੀਨੇਟਰਾਂ ਡਾ. ਰਾਮ ਸਿੰਘ, ਡਾ. ਅਨੁਮੀਤ ਕੌਰ, ਡਾ. ਸ਼ਵੇਤਾ, ਡਾ. ਮਨਦੀਪ ਕੌਰ, ਡਾ. ਨਵਜੋਤ ਕੰਵਰ, ਡਾ. ਪ੍ਰਭਸ਼ਰਨ, ਆਰਕੀਟੈਕਟ ਮਿਤਾਕਸ਼ੀ ਅਤੇ ਸ੍ਰੀ ਐੱਚ.ਐੱਸ. ਸੋਹਲ ਵੱਲੋਂ ਮਾਰਗਦਰਸ਼ਨ ਦਿੱਤਾ ਗਿਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













