Bathinda News: MRSPTU; ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਿਖੇ ਦਾਨ ਮਹਾਂ ਉਤਸਵ ਦੇ ਮੌਕੇ ਯੂਨੀਵਰਸਿਟੀ ਦੇ ‘ਸ਼ੇਰ-ਏ-ਪੰਜਾਬ’ ਬਾਗ ਵਿੱਚ ਬੂਟੇ ਲਗਾਉਣ ਦੀ ਸ਼ਾਨਦਾਰ ਮੁਹਿੰਮ ਚਲਾਈ ਗਈ।ਇਹ ਮੁਹਿੰਮ ਯੂਨੀਵਰਸਿਟੀ ਦੀ ਐਨ.ਐਸ.ਐਸ. ਯੂਨਿਟ ਅਤੇ ਸਕੂਲ ਆਫ਼ ਐਗਰੀਕਲਚਰ ਸਾਇੰਸਿਜ਼ ਐਂਡ ਇੰਜਨੀਅਰਿੰਗ ਵੱਲੋਂ ਸਾਂਝੇ ਤੌਰ ’ਤੇ ਆਯੋਜਿਤ ਕੀਤੀ ਗਈ। ਇਸ ਮੁਹਿੰਮ ਦਾ ਉਦੇਸ਼ ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚ ਵਾਤਾਵਰਣ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਹਰੇ-ਭਰੇ, ਸਿਹਤਮੰਦ ਤੇ ਟਿਕਾਊ ਵਾਤਾਵਰਣ ਦੀ ਸਿਰਜਣਾ ਲਈ ਉਨ੍ਹਾਂ ਨੂੰ ਸਰਗਰਮ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਾ ਸੀ।
ਇਹ ਵੀ ਪੜ੍ਹੋ 👉Influencer Mad Sandhu ਕ.ਤ.ਲ ਕਾਂਡ; Police ਨੇ ਇੰਝ ਗ੍ਰਿਫ਼ਤਾਰ ਕੀਤਾ ਮੁੱਖ ਸ਼ੂਟਰ ‘ਪਰਮਿੰਦਰ ਕਾਕਾ’!
“ਅੱਜ ਇੱਕ ਰੁੱਖ ਲਗਾਓ, ਹਰਾ-ਭਰਾ ਕੱਲ੍ਹ ਸੁਰੱਖਿਅਤ ਕਰੋ” ਮੁਹਿੰਮ ਦੇ ਹਿੱਸੇ ਵਜੋਂ, ਇੱਕ ਇਸ ਮੌਕੇ ‘ਸ਼ੇਰ-ਏ-ਪੰਜਾਬ’ ਬਾਗ ਵਿੱਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. (ਡਾ.) ਪਰਮਜੀਤ ਸਿੰਘ ਨੇ ਵੀ ਬੂਟਾ ਲਗਾ ਕੇ ਮੁਹਿੰਮ ਵਿੱਚ ਸ਼ਮੂਲੀਅਤ ਕੀਤੀ ਅਤੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਆਪਣਾ ਬਣਦਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਾਤਾਵਰਣ ਦੀ ਸੁਰੱਖਿਆ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੇ ਨਾਲ-ਨਾਲ ਵਾਤਾਵਰਣਕ ਸੰਤੁਲਨ ਕਾਇਮ ਰੱਖਣ ਵਿੱਚ ਰੁੱਖਾਂ ਦੀ ਅਹਿਮ ਭੂਮਿਕਾ ਨੂੰ ਸਮਝਣ ਦਾ ਮੌਕਾ ਮਿਲਿਆ।
ਇਹ ਵੀ ਪੜ੍ਹੋ 👉ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪੁੱਜੇ ਪ੍ਰਗਟ ਸਿੰਘ; ਸਚਿਨ ਬਣੇ ਗੱਡੀ ਦੇ ‘ਪਾਇਲਟ’
ਇਹ ਪ੍ਰੋਗਰਾਮ ਵਿਭਾਗ ਦੇ ਮੁਖੀ ਪ੍ਰੋ. ਜਸਵੀਰ ਸਿੰਘ ਟਿਵਾਣਾ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਦੌਰਾਨ ਡਾ. ਅਭਿਲਾਸ਼ਾ, ਐਨ.ਐਸ.ਐਸ. ਕੋਆਰਡੀਨੇਟਰ; ਡਾ. ਵਿਨੀਤ ਚਾਵਲਾ, ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ; ਡਾ. ਕੰਵਲਜੀਤ ਸਿੰਘ, ਸਕਾਲਰਸ਼ਿਪ ਇੰਚਾਰਜ; ਇੰਜ. ਜਤਿੰਦਰ ਸਿੰਘ; ਇੰਜ. ਰਜਿੰਦਰ ਸਿੰਘ; ਸ੍ਰੀਮਤੀ ਸਿਮਰਨਪ੍ਰੀਤ ਕੌਰ ਅਤੇ ਡਾ. ਲਕਸ਼ਯਾ ਵੱਲੋਂ ਦਿੱਤੇ ਸਹਿਯੋਗ, ਮਾਰਗਦਰਸ਼ਨ ਅਤੇ ਉਤਸ਼ਾਹ ਨੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ।
ਇਹ ਵੀ ਪੜ੍ਹੋ 👉50,000 ਰੁਪਏ ਰਿਸ਼ਵਤ ਲੈਂਦੇ SDO ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ
ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਸੰਜੀਵ ਕੁਮਾਰ ਸ਼ਰਮਾ ਨੇ ਸਕੂਲ ਆਫ਼ ਐਗਰੀਕਲਚਰ ਸਾਇੰਸਿਜ਼ ਐਂਡ ਇੰਜਨੀਅਰਿੰਗ ਅਤੇ ਐਨ.ਐਸ.ਐਸ. ਯੂਨਿਟ ਵੱਲੋਂ ਕਰਵਾਈ ਗਈ ਇਸ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



