Bathinda News : MRSPTU (ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ) ਬਠਿੰਡਾ ਦੀ ਕੇਂਦਰੀ ਲਾਇਬ੍ਰੇਰੀ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚ ਪੜ੍ਹਨ ਦੀ ਰੁਚੀ ਨੂੰ ਉਤਸ਼ਾਹਿਤ ਕਰਨ ਅਤੇ ਪੁਸਤਕਾਂ ਨਾਲ ਉਨ੍ਹਾਂ ਦੀ ਸਾਂਝ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅੱਜ ਇਥੇ ਰੀਡਿੰਗ ਹਾਲ, ਗਰਾਊਂਡ ਫਲੋਰ ਵਿਖੇ ਪੁਸਤਕ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ।ਇਸ ਪੁਸਤਕ ਪ੍ਰਦਰਸ਼ਨੀ ਦਾ ਉਦਘਾਟਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਸੰਜੀਵ ਕੁਮਾਰ ਸ਼ਰਮਾ ਵੱਲੋਂ ਕੀਤਾ ਗਿਆ।
ਇਹ ਵੀ ਪੜ੍ਹੋ 👉ਵੱਡੀ ਘਟਨਾ; ਜਗਰਾਓ ‘ਚ ਲੁਟੇਰਿਆਂ ਨੇ Verka ਦੇ GM ਨੂੰ ਲੁੱਟਿਆ; ਪਹਿਲਾਂ ਕੀਤੀ ਭਾਰੀ ਕੁੱਟਮਾਰ
ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਪੁਸਤਕਾਂ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪੁਸਤਕਾਂ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸੋਚਣ-ਸਮਝਣ ਦੀ ਸਮਰੱਥਾ, ਰਚਨਾਤਮਕਤਾ ਅਤੇ ਵਿਅਕਤੀਤਵ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਿਯਮਿਤ ਤੌਰ ’ਤੇ ਪੁਸਤਕਾਂ ਪੜ੍ਹਨ ਲਈ ਪ੍ਰੇਰਿਤ ਕੀਤਾ।ਪ੍ਰਦਰਸ਼ਨੀ ਵਿੱਚ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਸਾਹਿਤ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ਦੀਆਂ ਪੁਸਤਕਾਂ ਪ੍ਰਦਰਸ਼ਿਤ ਕੀਤੀਆਂ ਗਈਆਂ। ਵਿਦਿਆਰਥੀਆਂ ਨੇ ਪ੍ਰਦਰਸ਼ਨੀ ਵਿੱਚ ਬਹੁਤ ਉਤਸ਼ਾਹ ਨਾਲ ਭਾਗ ਲਿਆ ਅਤੇ ਪੁਸਤਕਾਂ ਵਿੱਚ ਵਿਸ਼ੇਸ਼ ਦਿਲਚਸਪੀ ਦਿਖਾਈ।
ਇਹ ਵੀ ਪੜ੍ਹੋ 👉Punjab Police ਦੇ Ex DGP ਨਾਲ ਗੰਨਮੈਂਨ ਵਜੋਂ ਤੈਨਾਤ ASI ਦੀ ਗੋ*ਲੀਆਂ ਲੱਗਣ ਕਾਰਨ ਹੋਈ ਮੌ*ਤ !
ਇਸੇ ਤਰ੍ਹਾਂ ਯੂਨੀਵਰਸਿਟੀ ਦੇ ਅਧਿਆਪਕਾਂ ਵੱਲੋਂ ਵੀ ਪ੍ਰਦਰਸ਼ਨੀ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ।ਇਸ ਮੌਕੇ ਯੂਨੀਵਰਸਿਟੀ ਲਾਇਬ੍ਰੇਰੀਅਨ ਡਾ. ਇਕਬਾਲ ਸਿੰਘ ਬਰਾੜ ਨੇ ਵਾਈਸ ਚਾਂਸਲਰ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਪੁਸਤਕ ਪ੍ਰਦਰਸ਼ਨੀਆਂ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਆਦਤ ਵਿਕਸਿਤ ਕਰਨ ਅਤੇ ਉਨ੍ਹਾਂ ਨੂੰ ਨਵੀਆਂ ਪੁਸਤਕਾਂ ਅਤੇ ਸਾਹਿਤ ਨਾਲ ਜਾਣੂ ਕਰਵਾਉਣ ਲਈ ਬਹੁਤ ਲਾਹੇਵੰਦ ਹਨ।ਯੂਨੀਵਰਸਿਟੀ ਲਾਇਬ੍ਰੇਰੀ ਦੇ ਅਸਿਸਟੈਂਟ ਲਾਇਬ੍ਰੇਰੀਅਨ ਡਾ.ਮਲਕੀਤ ਸਿੰਘ, ਸ੍ਰੀ ਰਾਜਨ ਬਾਂਸਲ, ਨਵਸਤਿੰਦਰ ਸਿੰਘ, ਰਮਨਦੀਪ ਰਾਣੀ, ਗੁਰਵਿੰਦਰ ਸਿੰਘ, ਗੁਰਮੀਤ ਸਿੰਘ, ਹੀਮਾ ਅਤੇ ਅਮ੍ਰਿੰਤਪਾਲ ਸਿੰਘ ਨੇ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਵੱਡਮੁੱਲਾ ਯੋਗਦਾਨ ਪਾਇਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




