MRSPTU ਵੱਲੋਂ ਵਿਸ਼ਵ ਖੁਰਾਕ ਦਿਵਸ ਮੌਕੇ ਮਾਹਿਰ ਭਾਸ਼ਣ ਅਤੇ ‘ਬਿਨਾਂ ਅੱਗ ਦੇ ਭੋਜਨ ਤਿਆਰ ਕਰਨ’ ਦੇ ਮੁਕਾਬਲੇ ਕਰਵਾਏ

Date:

spot_img

Bathinda News: MRSPTU; ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਸਕੂਲ ਆਫ਼ ਐਗਰੀਕਲਚਰ ਸਾਇੰਸਿਜ਼ ਐਂਡ ਇੰਜਨੀਅਰਿੰਗ ਵੱਲੋਂ ਰਾਸ਼ਟਰੀ ਸੇਵਾ ਯੋਜਨਾ (ਐੱਨ.ਐੱਸ.ਐੱਸ.) ਇਕਾਈ ਦੇ ਸਹਿਯੋਗ ਨਾਲ ਵਿਸ਼ਵ ਖੁਰਾਕ ਦਿਵਸ ਮੌਕੇ ਮਾਹਿਰ ਭਾਸ਼ਣ ਅਤੇ ‘ਬਿਨਾਂ ਅੱਗ ਦੇ ਭੋਜਨ ਤਿਆਰ ਕਰਨ’ ਦਾ ਦਿਲਚਸਪ ਮੁਕਾਬਲਾ ਕਰਵਾਇਆ ਗਿਆ।ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਖੁਰਾਕ ਸੁਰੱਖਿਆ, ਪੌਸ਼ਟਿਕਤਾ, ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ, ਵਾਤਾਵਰਣ-ਪੱਖੀ ਤਰੀਕਿਆਂ ਅਤੇ ਭੋਜਨ ਦੀ ਸੁਚੱਜੀ ਵਰਤੋਂ ਪ੍ਰਤੀ ਜਾਗਰੂਕ ਕਰਨਾ ਸੀ।ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਬਠਿੰਡਾ ਦੇ ਸਹਾਇਕ ਪ੍ਰੋਫੈਸਰ ਡਾ. ਜਸ਼ਨਦੀਪ ਸਿੰਘ ਨੇ ਮਾਹਿਰ ਭਾਸ਼ਣ ਦਿੰਦਿਆਂ ਸੰਤੁਲਿਤ ਖੁਰਾਕ, ਟਿਕਾਊ ਭੋਜਨ ਪ੍ਰਣਾਲੀਆਂ, ਸੋਚ-ਸਮਝ ਕੇ ਖੁਰਾਕ ਦੀ ਚੋਣ ਕਰਨ ਅਤੇ ਭੋਜਨ ਦੀ ਬਰਬਾਦੀ ਘਟਾਉਣ ਦੀ ਮਹੱਤਤਾ ਬਾਰੇ ਚਾਨਣਾ ਪਾਇਆ।‘ਬਿਨਾਂ ਅੱਗ ਦੇ ਭੋਜਨ ਤਿਆਰ ਕਰਨ’ ਦੇ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਆਪਣੀ ਰਸੋਈ ਕਲਾ ਅਤੇ ਪੌਸ਼ਟਿਕ ਖੁਰਾਕ ਸਬੰਧੀ ਜਾਣਕਾਰੀ ਦਾ ਪ੍ਰਦਰਸ਼ਨ ਕੀਤਾ।

ਇਹ ਵੀ ਪੜ੍ਹੋ 👉Bathinda ‘ਚ ਵਾਪਰਿਆਂ ਵੱਡਾ ਰੇਲ ਹਾਦਸਾ; ਰਾਮਪੁਰਾ ‘ਚ ਪਟੜੀ ਤੋਂ ਲੱਥੇ ਡੱਬੇ

ਭਾਗੀਦਾਰਾਂ ਨੇ ਬਿਨਾਂ ਅੱਗ ਦੀ ਵਰਤੋਂ ਕੀਤੇ ਵੱਖ-ਵੱਖ ਪਕਵਾਨ ਤਿਆਰ ਕੀਤੇ। ਇਸ ਦੌਰਾਨ ਸਿਹਤਮੰਦ ਸਮੱਗਰੀ, ਸਫ਼ਾਈ, ਪਕਵਾਨਾਂ ਦੀ ਸਜਾਵਟ ਅਤੇ ਸਰੋਤਾਂ ਦੀ ਸੁਚੱਜੀ ਵਰਤੋਂ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ।ਮੁਕਾਬਲੇ ਵਿੱਚ ਇਰਵਨਦੀਪ ਕੌਰ ਅਤੇ ਦੀਪਇੰਦਰ ਕੌਰ ਨੇ ਸਾਂਝੇ ਤੌਰ ’ਤੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਨੂਰਦੀਪ ਨੇ ਦੂਜਾ ਅਤੇ ਸਿਮਰਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਹ ਪ੍ਰੋਗਰਾਮ ਵਿਭਾਗ ਦੇ ਮੁਖੀ ਪ੍ਰੋ. ਜਸਵੀਰ ਸਿੰਘ ਟਿਵਾਣਾ, ਐੱਨ.ਐੱਸ.ਐੱਸ. ਕੋਆਰਡੀਨੇਟਰ ਡਾ. ਅਭਿਲਾਸ਼ਾ, ਸਹਾਇਕ ਪ੍ਰੋਫੈਸਰ ਅਤੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ (ਸੀ.ਐੱਸ.ਈ.) ਡਾ. ਸਵਾਤੀ, ਸਹਾਇਕ ਪ੍ਰੋਫੈਸਰ ਅਤੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਡਾ. ਵਿਨੀਤ ਚਾਵਲਾ, ਡਾ. ਕੰਵਲਜੀਤ ਸਿੰਘ, ਇੰਜ. ਜਤਿੰਦਰ ਕੁਮਾਰ ਅਤੇ ਇੰਜ. ਰਜਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ।

ਇਹ ਵੀ ਪੜ੍ਹੋ 👉ਪਤਨੀ ਤੇ ਧੀ ਦਾ ਜਾਇਦਾਦ ’ਚ ਕਿੰਨਾ ਹੱਕ? ਵਸੀਅਤ ਬਣਾਉਣ ਤੋਂ ਪਹਿਲਾਂ ਜਾਣ ਲਓ ਜਾਇਦਾਦ ਦੇ ਕਾਨੂੰਨ

ਐੱਨ.ਐੱਸ.ਐੱਸ. ਦੀ ਸਹਿ-ਕੋਆਰਡੀਨੇਟਰ ਮਿਸ ਸਿਮਰਨਪ੍ਰੀਤ ਕੌਰ ਨੇ ਦੋਵਾਂ ਗਤੀਵਿਧੀਆਂ ਦੇ ਪ੍ਰਬੰਧਾਂ ਵਿੱਚ ਅਹਿਮ ਯੋਗਦਾਨ ਪਾਇਆ।ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਸੰਜੀਵ ਕੁਮਾਰ ਸ਼ਰਮਾ ਅਤੇ ਰਜਿਸਟਰਾਰ ਪ੍ਰੋ. ਪਰਮਜੀਤ ਸਿੰਘ ਨੇ ਸਕੂਲ ਆਫ਼ ਐਗਰੀਕਲਚਰ ਸਾਇੰਸਿਜ਼ ਐਂਡ ਇੰਜਨੀਅਰਿੰਗ ਅਤੇ ਐੱਨ.ਐੱਸ.ਐੱਸ. ਇਕਾਈ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਵਿਦਿਆਰਥੀਆਂ ਵਿੱਚ ਪੌਸ਼ਟਿਕ ਖੁਰਾਕ, ਭੋਜਨ ਦੀ ਟਿਕਾਊ ਵਰਤੋਂ ਅਤੇ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਵਿੱਚ ਸਹਾਈ ਹੁੰਦੀਆਂ ਹਨ।ਪ੍ਰੋਗਰਾਮ ਦੀ ਸਮਾਪਤੀ ਮੌਕੇ ਭੋਜਨ ਦੀ ਬਰਬਾਦੀ ਰੋਕਣ, ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਅਪਣਾਉਣ ਅਤੇ ਸਿਹਤਮੰਦ ਭਵਿੱਖ ਲਈ ਵਾਤਾਵਰਣ-ਪੱਖੀ ਖੁਰਾਕ ਪ੍ਰਥਾਵਾਂ ਨੂੰ ਉਤਸ਼ਾਹਿਤ ਕਰਨ ਦਾ ਸੁਨੇਹਾ ਦਿੱਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Guru Kashi University ਦੇ ਨਿਊਜ਼ ਲੈਟਰ ਅਤੇ ਵਿਦਿਆਰਥੀ ਮੈਗਜ਼ੀਨ ਦੇ ਪੋਸਟਰ ਰੀਲੀਜ਼

Talwandi Sabo News: Guru Kashi University (ਗੁਰੂ ਕਾਸ਼ੀ ਯੂਨੀਵਰਸਿਟੀ)...

Bathinda ‘ਚ ਵਾਪਰਿਆਂ ਵੱਡਾ ਰੇਲ ਹਾਦਸਾ; ਰਾਮਪੁਰਾ ‘ਚ ਪਟੜੀ ਤੋਂ ਲੱਥੇ ਡੱਬੇ

Bathinda News: Bathinda 'ਚ ਸ਼ੁੱਕਰਵਾਰ ਨੂੰ ਇੱਕ ਵੱਡਾ ਰੇਲ...

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਪੰਜਾਬ ਤੋਂ ਨਸ਼ਿਆਂ ਦਾ ਦਾਗ਼ ਮਿਟਾਉਣ ਲਈ ਸਰਕਾਰ ਪੂਰੀ...