MRSPTU ਵੱਲੋਂ ਮਹਾਰਾਜਾ ਰਣਜੀਤ ਸਿੰਘ ਨੂੰ 186 ਵੀਂ ਬਰਸੀ ‘ਤੇ ਭਰਪੂਰ ਸ਼ਰਧਾਂਜਲੀਆਂ ਭੇਟ

Date:

spot_img

Bathinda News:ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ 186 ਵੀਂ ਬਰਸੀ ਸ਼ਰਧਾ ਨਾਲ ਮਨਾਈ ਅਤੇ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਵਜੋਂ ਜਾਣੇ ਜਾਂਦੇ ਮਹਾਨ ਸਿੱਖ ਸਮਰਾਟ ਨੂੰ ਦਿਲੋਂ ਸ਼ਰਧਾਂਜਲੀਆਂ ਭੇਂਟ ਕੀਤੀਆਂ।ਯੂਨੀਵਰਸਿਟੀ ਕੈਂਪਸ ਵਿੱਚ ਆਯੋਜਿਤ ਇੱਕ ਸਮਾਰੋਹ ਵਿੱਚ, ਐਮ.ਆਰ.ਐਸ.ਪੀ.ਟੀ.ਯੂ. ਦੇ ਰਜਿਸਟਰਾਰ ਡਾ. ਗੁਰਿੰਦਰ ਪਾਲ ਸਿੰਘ ਬਰਾੜ ਨੇ ਫੈਕਲਟੀ ਅਤੇ ਸਟਾਫ ਦੇ ਨਾਲ ਮਿਲ ਕੇ ਮਹਾਨ ਸਮਰਾਟ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ, ਅਗਵਾਈ ਅਤੇ ਯੋਗਦਾਨ ‘ਤੇ ਵਿਚਾਰ ਕੀਤਾ।ਡਾ. ਬਰਾੜ ਨੇ ਉਨ੍ਹਾਂ ਨੂੰ ਇੱਕ ਦੂਰਦਰਸ਼ੀ ਸ਼ਾਸ਼ਕ ਦੱਸਿਆ ਜਿਸਨੇ 19ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੇ ਲੜਾਕੂ ਧੜਿਆਂ ਅਤੇ ਰਿਆਸਤਾਂ ਨੂੰ ਇੱਕ ਮਜ਼ਬੂਤ, ਧਰਮ ਨਿਰਪੱਖ ਸਿੱਖ ਸਾਮਰਾਜ ਵਿੱਚ ਪਰੋ ਕੇ ਜੋੜਿਆ।

ਇਹ ਵੀ ਪੜ੍ਹੋ  ਬਿਕਰਮ ਮਜੀਠਿਆ ਦੀ ਮੁਸ਼ਕਿਲਾਂ ਹੋਰ ਵਧੀਆਂ; ਵਿਜੀਲੈਂਸ ਨੇ ਬੋਨੀ ਅਜ਼ਨਾਲਾ ਦੇ ਬਿਆਨ ਕੀਤੇ ਦਰਜ਼

13 ਨਵੰਬਰ,1780 ਨੂੰ ਗੁਜਰਾਂਵਾਲਾ (ਹੁਣ ਪਾਕਿਸਤਾਨ ਵਿੱਚ) ਵਿੱਚ ਜਨਮੇ ਮਹਾਰਾਜਾ ਰਣਜੀਤ ਸਿੰਘ ਦਾ ਦੇਹਾਂਤ 29 ਜੂਨ, 1839 ਨੂੰ ਲਾਹੌਰ ਵਿੱਚ ਹੋਇਆ। ਉਨ੍ਹਾਂ ਦਾ ਰਾਜ ਫੌਜੀ ਉੱਤਮਤਾ, ਚੰਗੇ ਸ਼ਾਸਨ ਅਤੇ ਧਾਰਮਿਕ ਸਦਭਾਵਨਾ ਪ੍ਰਤੀ ਡੂੰਘੀ ਵਚਨਬੱਧਤਾ ਦਾ ਪਰਤੀਕ ਸੀ।ਆਪਣੇ ਰਾਜ ਦੇ ਅੰਤ ਤੱਕ, ਉਨ੍ਹਾਂ ਦਾ ਸਾਮਰਾਜ ਸਤਲੁਜ ਦਰਿਆ ਤੋਂ ਲੈ ਕੇ ਖੈਬਰ ਦੱਰੇ ਤੱਕ ਫੈਲਿਆ ਹੋਇਆ ਸੀ।ਮਹਾਰਾਜਾ ਰਣਜੀਤ ਸਿੰਘ ਨੂੰ ਹਮੇਸ਼ਾ ਇੱਕ ਨਿਡਰ ਯੋਧਾ, ਇੱਕ ਬੁੱਧੀਮਾਨ ਰਾਜਨੇਤਾ ਅਤੇ ਪੰਜਾਬ ਨੂੰ ਇੱਕਜੁੱਟ ਕਰਨ ਵਾਲੇ ਵਜੋਂ ਯਾਦ ਕੀਤਾ ਜਾਵੇਗਾ।ਡਾ. ਬਰਾੜ ਨੇ ਕਿਹਾ ਕਿ ਉਨ੍ਹਾਂ ਨੇ ਨਿਮਰਤਾ ਨਾਲ ਰਾਜ ਕੀਤਾ ਅਤੇ ਵਿਭਿੰਨ ਭਾਈਚਾਰਿਆਂ ਵਿੱਚ ਸ਼ਾਂਤੀ ਅਤੇ ਸਹਿ-ਹੋਂਦ ਨੂੰ ਯਕੀਨੀ ਬਣਾਇਆ।

ਇਹ ਵੀ ਪੜ੍ਹੋ  ਗੈਸ ਸਿੰਲੈਡਰ ਫ਼ਟਣ ਕਾਰਨ ਘਰ ਦੇ ਮੁਖੀ ਦੀ ਹੋਈ ਮੌ+ਤ, ਪਤਨੀ ਤੇ ਪੁੱਤਰ ਗੰਭੀਰ ਜਖ਼ਮੀ

ਉਨ੍ਹਾਂ ਨੇ ਸਮਰਾਟ ਦੇ ਸਮਾਵੇਸ਼ੀ ਸ਼ਾਸਨ ਨੂੰ ਵੀ ਉਜਾਗਰ ਕੀਤਾ,ਜਿਸ ਨੇ ਹਿੰਦੂਆਂ, ਮੁਸਲਮਾਨਾਂ, ਸਿੱਖਾਂ ਅਤੇ ਈਸਾਈਆਂ ਨੂੰ ਬਰਾਬਰ ਅਧਿਕਾਰ ਦੇ ਮੁੱਖ ਅਹੁਦਿਆਂ ‘ਤੇ ਬਿਠਾਇਆ।ਡਾ. ਬਰਾੜ ਨੇ ਮਹਾਰਾਜਾ ਰਣਜੀਤ ਸਿੰਘ ਦੇ ਨਾਮ ‘ਤੇ ਮਾਲਵਾ ਖੇਤਰ ਵਿੱਚ ਇੱਕ ਯੂਨੀਵਰਸਿਟੀ ਸਥਾਪਤ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ,ਇਸ ਮਹਾਨ ਸ਼ਾਸਕ ਦੇ ਮੁੱਲਾਂ ਅਤੇ ਆਦਰਸ਼ਾਂ ਨੂੰ ਸੁਰੱਖਿਅਤ ਰੱਖਣ ਵਿੱਚ ਯੂਨੀਵਰਸਿਟੀ ਦੀ ਭੂਮਿਕਾ ਨੂੰ ਰੇਖਾਂਕਿਤ ਕੀਤਾ।ਰਾਵੀ ਦਰਿਆ ਦੇ ਕੰਢੇ ਲਾਹੌਰ ਕਿਲ੍ਹੇ ਦੇ ਨੇੜੇ ਸਥਿਤ ਮਹਾਰਾਜਾ ਰਣਜੀਤ ਸਿੰਘ ਦੀ ਸਮਾਧੀ (ਸਮਾਰਕ) ਉਨ੍ਹਾਂ ਦੀ ਸਥਾਈ ਵਿਰਾਸਤ ਅਤੇ ਅਗਵਾਈ ਦੀ ਅੱਜ ਭੀ ਪ੍ਰਤੀਕ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮੋਰਚਾ ਬਣੇ

👉ਕਿਸ਼ੋਰਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਨੇ ਸਕੂਲਾਂ...