MRSPTU ਦੀ ਖੋਜਾਰਥਣ ਹਿਮਾਨੀ ਸ਼ਰਮਾ ਨੇ ਸੂਬਾ ਪੱਧਰੀ ਤਕਨੀਕੀ ਪੋਸਟਰ ਪੇਸ਼ਕਾਰੀ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕੀਤਾ

Date:

spot_img

Bathinda News: ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਦੀ ਖੋਜਾਰਥਣ ਹਿਮਾਨੀ ਸ਼ਰਮਾ ਨੇ ਖੋਜ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀ ਦਰਜ ਕਰਦਿਆਂ ਸੂਬਾ ਪੱਧਰੀ ਤਕਨੀਕੀ ਪੋਸਟਰ ਪੇਸ਼ਕਾਰੀ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ।ਹਿਮਾਨੀ ਸ਼ਰਮਾ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਿਜ਼ ਐਂਡ ਟੈਕਨਾਲੋਜੀ ਵਿਭਾਗ ਵਿੱਚ ਖੋਜ ਕਾਰਜ ਕਰ ਰਹੀ ਹੈ।ਇਸ ਮੁਕਾਬਲੇ ਵਿੱਚ ਪੰਜਾਬ ਦੇ 105 ਫਾਰਮੇਸੀ ਸੰਸਥਾਨਾਂ ਨੇ ਭਾਗ ਲਿਆ, ਜਦਕਿ 1,000 ਤੋਂ ਵੱਧ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਪੰਜਾਬ ਸਟੇਟ ਫਾਰਮੇਸੀ ਕੌਂਸਲ ਵੱਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਫਾਰਮੇਸੀ ਕੌਂਸਲ ਆਫ਼ ਇੰਡੀਆ (ਪੀ.ਸੀ.ਆਈ.) ਦੇ ਪ੍ਰਧਾਨ ਡਾ. ਮੋਂਟੂ ਕੁਮਾਰ ਐਮ. ਪਟੇਲ ਨੇ ਹਿਮਾਨੀ ਸ਼ਰਮਾ ਨੂੰ ਪੁਰਸਕਾਰ ਪ੍ਰਦਾਨ ਕੀਤਾ।ਹਿਮਾਨੀ ਸ਼ਰਮਾ ਦੇ ਖੋਜ ਮਾਰਗਦਰਸ਼ਕ ਡਾ. ਅਮਿਤ ਭਾਟੀਆ ਨੇ ਉਸ ਦੀ ਮਿਹਨਤ, ਲਗਨ ਅਤੇ ਖੋਜ ਪ੍ਰਤੀ ਸਮਰਪਣ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ 👉Breaking News; ਮਾਨਸਾ ਵਾਲੇ ਪਰਵਿੰਦਰ ਸਿੰਘ ਝੋਟੇ ਦਾ ਤੜਕਸਾਰ ਗੋ.ਲੀ.ਆਂ ਮਾਰ ਕੇ ਕ/ਤ/ਲ; ਜਾਣੋਂ ਕਾਰਨ !

ਵਿਭਾਗ ਦੇ ਮੁਖੀ ਡਾ. ਆਸ਼ੀਸ਼ ਬਾਲਦੀ ਨੇ ਹਿਮਾਨੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰਨਾਂ ਖੋਜਾਰਥੀਆਂ ਨੂੰ ਖੋਜ ਅਤੇ ਨਵੀਨਤਾ ਦੇ ਖੇਤਰ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਦੀਆਂ ਹਨ।ਹਿਮਾਨੀ ਸ਼ਰਮਾ ਨੇ ਇਹ ਪੁਰਸਕਾਰ ਆਪਣੇ ਵਿਭਾਗ ਨੂੰ ਸਮਰਪਿਤ ਕਰਦਿਆਂ ਆਪਣੀ ਅਕਾਦਮਿਕ ਯਾਤਰਾ ਦੌਰਾਨ ਅਧਿਆਪਕਾਂ ਵੱਲੋਂ ਦਿੱਤੇ ਕੀਮਤੀ ਮਾਰਗਦਰਸ਼ਨ, ਹੌਸਲਾ-ਅਫ਼ਜ਼ਾਈ ਅਤੇ ਸਹਿਯੋਗ ਲਈ ਧੰਨਵਾਦ ਪ੍ਰਗਟਾਇਆ।ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਸੰਜੀਵ ਕੁਮਾਰ ਸ਼ਰਮਾ ਅਤੇ ਰਜਿਸਟਰਾਰ ਪ੍ਰੋ. ਪਰਮਜੀਤ ਸਿੰਘ ਨੇ ਵੀ ਹਿਮਾਨੀ ਸ਼ਰਮਾ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਇਸ ਨੂੰ ਯੂਨੀਵਰਸਿਟੀ ਲਈ ਮਾਣ ਵਾਲਾ ਪਲ ਦੱਸਦਿਆਂ ਹਿਮਾਨੀ ਦੀ ਮਿਹਨਤ ਅਤੇ ਉਸ ਦੇ ਖੋਜ ਮਾਰਗਦਰਸ਼ਕ ਤੇ ਵਿਭਾਗ ਦੇ ਅਧਿਆਪਕਾਂ ਵੱਲੋਂ ਦਿੱਤੇ ਸਹਿਯੋਗ ਦੀ ਸ਼ਲਾਘਾ ਕੀਤੀ।ਇਹ ਪ੍ਰਾਪਤੀ ਯੂਨੀਵਰਸਿਟੀ ਵੱਲੋਂ ਖੋਜਾਰਥੀਆਂ ਵਿੱਚ ਮਿਆਰੀ ਖੋਜ, ਅਕਾਦਮਿਕ ਉੱਤਮਤਾ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਨੂੰ ਦਰਸਾਉਂਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਬੱਚਿਆਂ ਵਿੱਚ ਵਧ ਰਿਹਾ ਮੋਟਾਪਾ, WHO ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

ਨਿਊਜ਼ ਡੈਸਕ : ਦੁਨੀਆ ਭਰ ਵਿੱਚ ਬੱਚਿਆਂ ਅਤੇ ਕਿਸ਼ੋਰਾਂ...

ਕੇਂਦਰੀ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ? DA ’ਚ 3% ਵਾਧੇ ਦੀ ਉਮੀਦ, ਬੋਨਸ ਦੀ ਲਿਮਟ ਵੀ ਵਧਾਉਣ ਦੀ ਮੰਗ

ਨਿਊਜ਼ ਡੈਸਕ : ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ...

A, K, P ਤੇ S,ਅੱਖਰਾਂ ਦੇ ਨਾਂਅ ਵਾਲੇ ਜ਼ਰੂਰ ਦੇਖਣ ਇਹ ਵੀਡੀਓ, ਜਾਣੋ ਆਪਣੀ ਖ਼ਾਸੀਅਤ! ਕੀ ਲੁਕਿਆ ਹੈ ਖ਼ਾਸ ਰਾਜ਼..?

ਨਿਊਜ਼ ਡੈਸਕ : ਤੁਸੀਂ ਅਕਸਰ ਲੋਕਾਂ ਨੂੰ ਇਹ ਕਹਿੰਦੇ ਸੁਣਿਆ...