MRSPTU ਦੇ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਡਿਜ਼ਾਈਨ ਮੁਕਾਬਲੇ ਵਿੱਚ ਜਿੱਤਿਆ ਪਹਿਲਾ ਇਨਾਮ

Date:

spot_img

Bathinda News: MRSPTU (ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ) ਬਠਿੰਡਾ ਦੇ ਗਿਆਨੀ ਜ਼ੈਲ ਸਿੰਘ ਸਕੂਲ ਆਫ਼ ਆਰਕੀਟੈਕਚਰ ਐਂਡ ਪਲੈਨਿੰਗ (ਜ਼ੀ.ਜੈਡ.ਐਸ.ਐਸ.ਏ.ਪੀ.) ਦੇ ਬੀ.ਆਰਕੀਟੈਕਚਰ ਦੇ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਡਿਜ਼ਾਈਨ ਮੁਕਾਬਲੇ “ਦ ਅਨਰੀਅਲ ਹਾਊਸ” ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਦਾ ਨਾਮ ਰੌਸ਼ਨ ਕੀਤਾ ਹੈ। ਇਹ ਮੁਕਾਬਲਾ ਮਾਈਂਡਰੇਨ ਵੱਲੋਂ ਅਆਯੋਜਿਤ ਕਰਵਾਇਆ ਗਿਆ ਸੀ।2025 ਬੈਚ ਦੀਆਂ ਵਿਦਿਆਰਥਣਾਂ ਕੁਮਾਰੀ ਕੋਮਲ, ਕੁਮਾਰੀ ਖੁਸ਼ਦੀਪ ਕੌਰ ਅਤੇ ਕੁਮਾਰੀ ਮਹਿਕਪ੍ਰੀਤ ਕੌਰ ਗਿੱਲ ਦੀ ਟੀਮ ਨੇ ਮੁਕਾਬਲੇ ਵਿੱਚ ਪਹਿਲਾ ਇਨਾਮ ਹਾਸਲ ਕੀਤਾ। ਜੇਤੂ ਟੀਮ ਨੂੰ 11,000 ਰੁਪਏ ਦੀ ਨਕਦ ਇਨਾਮੀ ਰਾਸ਼ੀ ਅਤੇ ਸਰਟੀਫਿਕੇਟ ਆਫ਼ ਐਕਸੀਲੈਂਸ ਨਾਲ ਸਨਮਾਨਿਤ ਕੀਤਾ ਗਿਆ।ਟੀਮ ਦੇ ਜੇਤੂ ਪ੍ਰੋਜੈਕਟ “ਦ ਐਂਫੀਬੀਅਸ ਈਕੋ-ਪੌਡ” ਵਿੱਚ ਭਵਿੱਖਮੁਖੀ ਅਤੇ ਟਿਕਾਊ ਜਲ-ਵਾਸ ਦੀ ਨਵੀਨਤਾਕਾਰੀ ਧਾਰਨਾ ਪੇਸ਼ ਕੀਤੀ ਗਈ। ਇਸ ਵਿੱਚ ਨਵਿਆਉਣਯੋਗ ਊਰਜਾ ਪ੍ਰਣਾਲੀਆਂ ਨਾਲ ਚੱਲਣ ਵਾਲੇ ਤੈਰਦੇ ਘਰ ਦੀ ਕਲਪਨਾ ਕੀਤੀ ਗਈ ਹੈ, ਜਿਸ ਨੂੰ ਉੱਚ-ਤਣਾਅ ਵਾਲੀ ਕੇਬਲ ਪ੍ਰਣਾਲੀ ਰਾਹੀਂ ਸੁਰੱਖਿਅਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ Bathinda ‘ਚ ਹੋਈ ‘ਪੰਜਾਬ ਯੂਥ ਰਨ’ ਨੇ ਮੇਅਰ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਰਚਿਆ ਇਤਿਹਾਸ

ਪ੍ਰੋਜੈਕਟ ਵਿੱਚ ਟਿਕਾਊਪਣ, ਲਚੀਲਾਪਣ, ਅਨੁਕੂਲਤਾ ਅਤੇ ਤਕਨੀਕੀ ਨਵੀਨਤਾ ਦਾ ਸੁਮੇਲ ਦੇਖਣ ਨੂੰ ਮਿਲਦਾ ਹੈ।ਇਸੇ ਮੁਕਾਬਲੇ ਵਿੱਚ ਸ਼੍ਰੀ ਦੀਪਮ ਗੋਇਲ ਅਤੇ ਕੁਮਾਰੀ ਰੱਤੀ ਕਨਿਸ਼ਕਾ ਰਾਜਪੂਤ ਦੀ ਟੀਮ ਨੇ ਇੱਕ ਵੱਖਰੀ ਸ਼੍ਰੇਣੀ ਵਿੱਚ ਸ਼ਾਨਦਾਰ ਪ੍ਰੋਜੈਕਟ ਪੇਸ਼ ਕਰਦਿਆਂ “ਆਨਰੇਬਲ ਮੈਂਸ਼ਨ” ਪ੍ਰਾਪਤ ਕੀਤਾ ਅਤੇ ਸਰਟੀਫਿਕੇਟ ਆਫ਼ ਐਪ੍ਰੀਸੀਏਸ਼ਨ ਹਾਸਲ ਕੀਤਾ। ਉਨ੍ਹਾਂ ਦਾ ਡਿਜ਼ਾਈਨ ਬਾਇਓਨਿਕ ਆਰਕੀਟੈਕਚਰ ਤੋਂ ਪ੍ਰੇਰਿਤ ਸੀ ਅਤੇ ਇਸ ਵਿੱਚ ਜੈਲੀਫ਼ਿਸ਼ ਦੀ ਕੁਦਰਤੀ ਬਣਤਰ ਅਤੇ ਵਿਸ਼ੇਸ਼ਤਾਵਾਂ ਨੂੰ ਆਧੁਨਿਕ ਵਾਸਤੂਕਲਾ ਦੇ ਰੂਪ ਵਿੱਚ ਪੇਸ਼ ਕੀਤਾ ਗਿਆ।ਦੋਵੇਂ ਟੀਮਾਂ ਨੂੰ ਫੈਕਲਟੀ ਇੰਚਾਰਜ ਆਰਕੀਟੈਕਟ ਕਪਿਲ ਅਰੋੜਾ ਵੱਲੋਂ ਮਾਰਗਦਰਸ਼ਨ ਅਤੇ ਸਹਿਯੋਗ ਦਿੱਤਾ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਦੀ ਰਚਨਾਤਮਕਤਾ, ਮਿਹਨਤ ਅਤੇ ਡਿਜ਼ਾਈਨ ਪ੍ਰਤੀ ਸਮਰਪਣ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ।

ਇਹ ਵੀ ਪੜ੍ਹੋ ਪੰਜਾਬ ਦੇ ਨਾਮਵਾਰ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਫ਼ਾਈਰਿੰਗ; ਪੁਲਿਸ ਕਰ ਰਹੀ ਹੈ ਜਾਂਚ

ਜ਼ੀ.ਜੈਡ.ਐਸ.ਐਸ.ਏ.ਪੀ. ਦੇ ਮੁਖੀ ਡਾ. ਰਿਪੁ ਦਮਨ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ ’ਤੇ ਮਿਲੀ ਇਹ ਮਾਨਤਾ ਯੂਨੀਵਰਸਿਟੀ ਵਿੱਚ ਦਿੱਤੀ ਜਾ ਰਹੀ ਗੁਣਵੱਤਾਪੂਰਨ ਵਾਸਤੂਕਲਾ ਸਿੱਖਿਆ ਅਤੇ ਵਿਦਿਆਰਥੀਆਂ ਦੀ ਰਚਨਾਤਮਕ ਤੇ ਪੇਸ਼ੇਵਰ ਸਮਰੱਥਾ ਦਾ ਪ੍ਰਮਾਣ ਹੈ। ਵਾਈਸ ਚਾਂਸਲਰ ਪ੍ਰੋ. (ਡਾ.) ਸੰਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਵਿੱਚ ਪ੍ਰਤਿਭਾ, ਰਚਨਾਤਮਕਤਾ, ਨਵੀਨਤਾ ਅਤੇ ਪੇਸ਼ੇਵਰ ਉੱਤਮਤਾ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਮਜ਼ਬੂਤ ਕਰਦੀਆਂ ਹਨ।ਰਜਿਸਟਰਾਰ ਪ੍ਰੋ. ਪਰਮਜੀਤ ਸਿੰਘ ਨੇ ਵੀ ਪੁਰਸਕਾਰ ਜੇਤੂ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

CM Bhagwant Mann ਦਾ ਵੱਡਾ ਐਲਾਨ; ਐਚ.ਆਰ.-2 ਰੋਡ ਹੁਣ ‘ਸ਼ਹੀਦ ਕਰਨਲ ਮਨਪ੍ਰੀਤ ਸਿੰਘ ਮਾਰਗ’ ਦੇ ਨਾਂ ਨਾਲ ਜਾਣੀ ਜਾਵੇਗੀ

👉ਪੰਜਾਬ ਸਰਕਾਰ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਸਤਿਕਾਰ ਕਰ...

CM Nayab Singh Saini ਨੇ ਕਾਰਗਿਲ ਯੁੱਧ ਦੇ ਅਮਰ ਸ਼ਹੀਦ ਨਾਇਕ ਮਲਕੀਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

👉ਪਟਿਆਲਾ ਦੇ ਪਿੰਡ ਹਡਾਨਾ ਵਿੱਚ ਸ਼ਹੀਦ ਦੀ 26ਵੀਂ ਬਰਸੀ...

CM Nayab Saini ਨੇ ਪਟਿਆਲਾ ਵਿਖੇ ਸਵਰਗੀ ਸਰਦਾਰਨੀ ਇੰਦਰਜੀਤ ਕੌਰ ਦੀ ਅੰਤਮ ਅਰਦਾਸ ‘ਚ ਕੀਤੀ ਸ਼ਿਰਕਤ

👉ਓਐਸਡੀ ਡਾ. ਪ੍ਰਭਲੀਨ ਸਿੰਘ ਦੀ ਮਾਤਾ ਦੇ ਦਿਹਾਂਤ 'ਤੇ...