WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

Big Breking: ਵਿਜੀਲੈਂਸ ਵੱਲੋਂ ਆਦੇਸ਼ ਯੂਨੀਵਰਸਟੀ ਦਾ ਮੈਡੀਕਲ ਸੁਪਰਡੈਂਟ ਅਤੇ ਪ੍ਰਿੰਸੀਪਲਜ ਗ੍ਰਿਫ਼ਤਾਰ

ਡੀ-ਫਾਰਮੇਸੀ ਡਿਗਰੀ ਘੁਟਾਲੇ ਵਿੱਚ ਹੁਣ ਤੱਕ ਕੁੱਲ 17 ਮੁਲਜ਼ਮ ਗ੍ਰਿਫ਼ਤਾਰ
ਚੰਡੀਗੜ੍ਹ, 15 ਜਨਵਰੀ: ਵਿਜੀਲੈਂਸ ਬਿਊਰੋ ਨੇ ਅੱਜ ਇੱਕ ਵੱਡੀ ਕਾਰਵਾਈ ਕਰਦਿਆਂ ਪੰਜਾਬ ਰਾਜ ਫਾਰਮੇਸੀ ਕੌਂਸਲ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਮਿਲੀਭੁਗਤ ਕਰਕੇ ਅਯੋਗ ਉਮੀਦਵਾਰਾਂ ਨੂੰ ਡੀ-ਫਾਰਮੇਸੀ ਦੀਆਂ ਡਿਗਰੀਆਂ ਵੰਡਣ ਦੇ ਮਾਮਲੇ ਵਿਚ ਬਠਿੰਡਾ ਦੇ ਆਦੇਸ਼ ਇੰਸਟੀਚਿਊਟ ਦੇ ਡਾ ਗੁਰਪ੍ਰੀਤ ਸਿੰਘ ਗਿੱਲ ਜੋਕਿ ਮੈਡੀਕਲ ਸੁਪਰਡੈਂਟ ਦੱਸੇ ਜਾ ਰਹੇ ਹਨ, ਸਹਿਤ ਆਦੇਸ਼ ਇੰਸਟੀਚਿਊਟ ਦੇ ਪ੍ਰਿੰਸੀਪਲ ਸਰਬਜੀਤ ਸਿੰਘ ਬਰਾੜ, ਸਾਲ 2013 ਵਿੱਚ ਬਰਨਾਲਾ ਜ਼ਿਲ੍ਹੇ ਦੇ ਲਾਲਾ ਲਾਜਪਤ ਰਾਏ ਕਾਲਜ, ਸਹਿਣਾ ਵਿਖੇ ਬਤੌਰ ਪ੍ਰਿੰਸੀਪਲ ਰਹੇ ਆਰ.ਐਸ. ਰਾਮਾਕੋੜੀ ਅਤੇ 2011 ਵਿੱਚ ਲਾਲਾ ਲਾਜਪਤ ਕਾਲਜ ਆਫ਼ ਫਾਰਮੇਸੀ ਮੋਗਾ ਦੇ ਪ੍ਰਿੰਸੀਪਲ ਰਹੇ ਬਲਜਿੰਦਰ ਸਿੰਘ ਬਾਜਵਾ ਨੂੰ ਗ੍ਰਿਫਤਾਰ ਕਰ ਲਿਆ ਹੈ। ਜਦੋਂਕਿ ਇਸ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਪੀ.ਐਸ.ਪੀ.ਸੀ. ਦੇ ਸਾਬਕਾ ਰਜਿਸਟਰਾਰ ਮੁਲਜ਼ਮ ਪਰਵੀਨ ਕੁਮਾਰ ਭਾਰਦਵਾਜ ਅਤੇ ਡਾ. ਤੇਜਵੀਰ ਸਿੰਘ ਅਤੇ ਸੁਪਰਡੈਂਟ ਅਸ਼ੋਕ ਕੁਮਾਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।ਇਸ ਤੋਂ ਇਲਾਵਾ ਇਸ ਮਾਮਲੇ ਵਿੱਚ 9 ਫਾਰਮਾਸਿਸਟਾਂ ਨੂੰ ਵੀ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਕਾਂਗਰਸ-‘ਆਪ’ ਵਿਚਾਲੇ ਹੋਇਆ ਗੱਠਜੋੜ, ਮਜੀਠੀਆ ਨੇ ਕੱਸਿਆ ਤੰਜ

ਇੰਨ੍ਹਾਂ ਵਿਰੁਧ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਹੀ ਦਾਖਲੇ, ਰਜਿਸਟਰੇਸ਼ਨ ਵਿੱਚ ਬੇਨਿਯਮੀਆਂ ਕਰਨ ਅਤੇ ਪ੍ਰਾਈਵੇਟ ਕਾਲਜਾਂ ਵਿੱਚ ਪੜ੍ਹ ਰਹੇ ਅਯੋਗ ਵਿਦਿਆਰਥੀਆਂ ਨੂੰ ਡੀ-ਫਾਰਮੇਸੀ ਦੇ ਲਾਇਸੈਂਸ ਜਾਰੀ ਕਰਨ ਦੇ ਦੋਸ਼ ਹੇਠ ਪੀ.ਐਸ.ਪੀ.ਸੀ. ਦੇ ਸਾਬਕਾ ਰਜਿਸਟਰਾਰਾਂ ਅਤੇ ਅਧਿਕਾਰੀਆਂ ਵਿਰੁੱਧ ਐਫ.ਆਈ.ਆਰ. ਨੰਬਰ 17 ਮਿਤੀ 8.12.2023 ਨੂੰ ਆਈ.ਪੀ.ਸੀ. ਦੀ ਧਾਰਾ 420, 465, 466, 468, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਅਪਰਾਧਿਕ ਮੁਕੱਦਮਾ ਦਰਜ ਕੀਤਾ ਜਾ ਚੁੱਕਾ ਹੈ।ਵਿਜੀਲੈਂਸ ਦੇ ਅਧਿਕਾਰੀਆਂ ਨੇ ਇਸਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਹ ਕਾਰਵਾਈ ਵਿਜੀਲੈਂਸ ਬਿਊਰੋ ਲੁਧਿਆਣਾ ਵੱਲੋਂ ਕੀਤੀ ਗਈ ਹੈ।ਇਸ ਮਾਮਲੇ ਵਿਚ ਵਿਜੀਲੈਂਸ ਹੁਣ ਤੱਕ ਅਜਿਹੇ ਜਾਅਲੀ ਸਰਟੀਫਿਕੇਟ ਦੇ ਆਧਾਰ ‘ਤੇ ਇਸ ਤੋਂ ਪਹਿਲਾਂ ਇੱਕ ਦਰਜਨ ਦੇ ਕਰੀਬ ਫਾਰਮਾਸਿਸਟਾਂ ਨੂੰ ਵੀ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ ਜਿਹੜੇ ਇਸ ਦੇ ਆਧਾਰ ‘ਤੇ ਇਸ ਦੇ ਆਧਾਰ ਸੂਬੇ ਦੇ ਵੱਖ ਵੱਖ ਥਾਵਾਂ ‘ਤੇ ਮੈਡੀਕਲ ਸਟੋਰ ਚਲਾ ਰਹੇ ਸਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਆਈ.ਪੀ.ਸੀ. ਦੀ ਧਾਰਾ 409, ਅਤੇ 467 ਦੇ ਨਾਲ-ਨਾਲ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ, 8, 13(1) ਸਮੇਤ 13(2) ਨੂੰ ਵੀ ਸ਼ਾਮਿਲ ਕੀਤਾ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਨੂੰ ਭੰਗ ਕਰਨ ਦੀ ਤਿਆਰੀ

ਬੁਲਾਰੇ ਨੇ ਅੱਗੇ ਦੱਸਿਆ ਕਿ ਡੀ-ਫਾਰਮੇਸੀ ਸੰਸਥਾਵਾਂ ਵਿੱਚ ਖਾਲੀ ਪਈਆਂ ਸੀਟਾਂ ਨੂੰ ਭਰਨ ਲਈ ਪ੍ਰਾਈਵੇਟ ਕਾਲਜਾਂ ਦੇ ਮਾਲਕਾਂ ਨੇ ਉਕਤ ਰਜਿਸਟਰਾਰਾਂ ਅਤੇ ਪੀ.ਐਸ.ਪੀ.ਸੀ. ਦੇ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ ਲਾਜ਼ਮੀ ਮਾਈਗ੍ਰੇਸ਼ਨ ਸਰਟੀਫ਼ਿਕੇਟ ਲਏ ਬਿਨਾਂ ਹੋਰਨਾਂ ਸੂਬਿਆਂ ਦੇ ਵਿਦਿਆਰਥੀਆਂ ਤੋਂ ਵੱਡੀਆਂ ਰਿਸ਼ਵਤਾਂ ਲੈ ਕੇ ਨੂੰ ਉਹਨਾਂ ਨੂੰ ਦਾਖ਼ਲ ਕੀਤਾ। ਇਸ ਤੋਂ ਇਲਾਵਾ ਬਹੁਤ ਸਾਰੇ ਵਿਦਿਆਰਥੀਆਂ ਨੇ ਡੀ-ਫਾਰਮੇਸੀ ਕੋਰਸ ਵਿੱਚ ਦਾਖਲਾ ਲੈਣ ਲਈ ਮੈਡੀਕਲ ਜਾਂ ਨਾਨ-ਮੈਡੀਕਲ ਸਟਰੀਮ ਵਿੱਚ ਲੋੜੀਂਦੀ 10+2 ਵਿਦਿਅਕ ਯੋਗਤਾ ਪ੍ਰਾਈਵੇਟ ਤੌਰ ’ਤੇ ਪਾਸ ਕੀਤੀ ਹੋਈ ਸੀ, ਜਦੋਂ ਕਿ ਇਸ ਲਈ ਰੈਗੂਲਰ ਕਲਾਸਾਂ ਅਤੇ ਵਿਗਿਆਨ ਦੇ ਪ੍ਰੈਕਟੀਕਲ ਲਗਾ ਕੇ ਪਾਸ ਹੋਣਾ ਲਾਜ਼ਮੀ ਹੁੰਦਾ ਹੈ। ਜਿਸਦੇ ਚੱਲਦੇ ਜਾਂਚ ਦੌਰਾਨ ਇਹ ਮੁਲਾਜ਼ਮ ਨਿੱਜੀ ਫਾਰਮੇਸੀ ਕਾਲਜਾਂ ਦੇ ਮਾਲਕਾਂ/ਪ੍ਰਿੰਸੀਪਲਾਂ ਨੂੰ ਵੱਖ-ਵੱਖ ਸੰਸਥਾਵਾਂ ਤੋਂ 10+2 ਅਤੇ ਡੀ-ਫਾਰਮੇਸੀ ਦੇ ਜਾਅਲੀ ਸਰਟੀਫਿਕੇਟ ਅਤੇ ਪੀ.ਐਸ.ਪੀ.ਸੀ. ਤੋਂ ਜਾਅਲੀ ਰਜਿਸਟਰੇਸ਼ਨ ਸਰਟੀਫ਼ਿਕੇਟ ਜਾਰੀ ਕਰਨ ਲਈ ਰਿਸ਼ਵਤ ਲੈਣ ਵਿੱਚ ਸ਼ਾਮਲ ਪਾਏ ਗਏ।

 

Related posts

ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਟਰੇਨਿੰਗ ਪਾਰਟਰਨਰਾਂ ਨੂੰ ਸੂਚੀਬੱਧ ਕਰਨ ਦੀ ਪ੍ਰਕਿਰਿਆ ਸ਼ੁਰੂ

punjabusernewssite

ਚੋਣ ਕਮਿਸ਼ਨ ਵੱਲੋਂ ਸ਼ਰਾਬ, ਨਕਦੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼

punjabusernewssite

ਮਾਮਲਾ ਗੁਰਦੁਆਰਾ ਸਾਹਿਰ ਗਿਆਨ ਗੋਦੜੀ ਦੀ ਉਸਾਰੀ ਦਾ, ਐਸ.ਜੀ.ਪੀ.ਸੀ ਨੇ ਮੰਗਿਆ ਜਥੈਦਾਰ ਦਾ ਦਖ਼ਲ

punjabusernewssite