Muktsar News:ਐਸਐਸਪੀ ਡਾ.ਅਖਿਲ ਚੌਧਰੀ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਲਾਰੈਂਸ ਬਿਸ਼ਨੋਈ ਗੈਂਗ ਦੇ 2 ਗੁਰਗਿਆ ਨੂੰ 3 ਵਿਦੇਸ਼ੀ ਪਿਸਟਲਾਂ ਸਮੇਤ ਕਾਬੂ ਕੀਤਾ ਹੈ। ਸੋਮਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਰਾਹੀਂ ਮਾਮਲੇ ਦੀ ਜਾਣਕਾਰੀ ਦਿੰਦਿਆਂ ਐਸਐਸਪੀ ਡਾ ਚੌਧਰੀ ਨੇ ਦਸਿਆ ਕਿ ਐਸ.ਪੀ (ਡੀ) ਮਨਮੀਤ ਸਿੰਘ ਢਿੱਲੋਂ ਅਤੇ ਡੀ.ਐਸ.ਪੀ (ਡੀ) ਰਮਨਪ੍ਰੀਤ ਸਿੰਘ ਗਿੱਲ ਦੀ ਅਗਵਾਈ ਹੇਠ ਸੀ.ਆਈ.ਏ. ਸਟਾਫ ਦੇ ਇੰਚਰਾਜ਼ ਇੰਸਪੈਕਟਰ ਗੁਰਵਿੰਦਰ ਸਿੰਘ ਦੀ ਟੀਮ ਨੇ ਫਿਰੋਜ਼ਪੁਰ ਰੋਡ, ਨੇੜੇ ਗੌਰਮਿੰਟ ਕਾਲਜ਼ ’ਤੇ ਇੰਨ੍ਹਾਂ ਗੁਰਗਿਆਂ ਕੋਲੋਂ 3 ਵਿਦੇਸ਼ੀ ਪਿਸਟਲਾਂ ਅਤੇ 20 ਜਿੰਦਾਂ ਰੌਂਦਾਂ ਤੋਂ ਇਲਾਵਾ ਇੱਕ ਮੋਬਾਇਲ ਫੋਨ ਸਮੇਤ ਸਿੰਮ ਵੀ ਬਰਾਮਦ ਕੀਤਾ ਹੈ।
ਇੰਨ੍ਹਾਂ ਦੀ ਪਹਿਚਾਣ ਰਵੀ ਕੁਮਾਰ ਵਾਸੀ ਗਾਂਧੀ ਨਗਰ ਅਤੇ ਅਵਤਾਰ ਸਿੰਘ ਉਰਫ ਲੱਬਾ ਬਾਬਾ ਵਾਸੀ ਕੋਟਲੀ ਰੋਡ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਇੰਨ੍ਹਾਂ ਵਿਰੁਧ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਕੇਸ ਦਰਜ ਕੀਤਾ ਗਿਆ ਹੈ। ਐਸਐਸਪੀ ਨੇ ਦਸਿਆ ਕਿ ਮੁੱਢਲੀ ਤਫਤੀਸ਼ ਵਿੱੱਚ ਪਤਾ ਲੱਗਾ ਕਿ ਇਹ ਨੌਜਵਾਨ ਲਾਰੇਂਸ ਬਿਸ਼ਨੋਈ ਗੁਰੱਪ ਦੇ ਗੁਰਗੇ ਸਚਿਨ ਚੜੇਵਾਨ ਨਾਲ ਸਬੰਧ ਰੱਖਦੇ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਮੁਕਤਸਰ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ 2 ਗੁਰਗਿਆ ਨੂੰ 3 ਵਿਦੇਸ਼ੀ ਪਿਸਟਲਾਂ ਸਮੇਤ ਕੀਤਾ ਕਾਬੂ"