Monday, February 9, 2026

ਮੁਕਤਸਰ ਪੁਲਿਸ ਵੱਲੋਂ ਅੰਤਰਰਾਜੀ ਗੈਰਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਬੇਨਕਾਬ,3 ਪਿਸਤੌਲ ਤੇ 5 ਮੈਗਜ਼ੀਨ ਸਹਿਤ 2 ਕਾਬੂ

Date:

spot_img

Sri Muktsar Sahib News: ਐਸ.ਐਸ.ਪੀ. ਡਾ. ਅਖਿਲ ਚੌਧਰੀ ਦੀ ਰਹਿਨੁਮਾਈ ਅਤੇ ਐਸ.ਪੀ.(ਡੀ) ਮਨਮੀਤ ਸਿੰਘ ਢਿੱਲੋਂ ਦੀ ਅਗਵਾਈ ਤੇ ਡੀ.ਐਸ.ਪੀ.(ਲੰਬੀ)ਜਸਪਾਲ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਇਕ ਇੰਟੈਲੀਜੈਂਸ ਅਧਾਰਤ ਕਾਰਵਾਈ ਦੌਰਾਨ ਅੰਤਰਰਾਜੀ ਗੈਰਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨੂੰ ਬੇਨਕਾਬ ਕਰਦਿਆਂ ਵੱਡੀ ਸਫਲਤਾ ਹਾਸਿਲ ਕੀਤੀ ਗਈ ਹੈ। ਮੀਡੀਆ ਨੂੰ ਜਾਣਕਾਰੀ ਦਿੰਦਿਆਂ ਪੁਲਿਸ ਬੁਲਾਰੇ ਨੇ ਦਸਿਆ ਕਿ ਥਾਣਾ ਕਬਰਵਾਲਾ ਦੀ ਪੁਲਿਸ ਪਾਰਟੀ ਵੱਲੋਂ ਪਿੰਡ ਪੱਕੀ ਟਿੱਬੀ ਨੇੜੇ ਗਸ਼ਤ ਅਤੇ ਚੈਕਿੰਗ ਦੌਰਾਨ ਦੋ ਸ਼ੱਕੀ ਨੌਜਵਾਨਾਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ।

ਇਹ ਵੀ ਪੜ੍ਹੋ ਮਾਨ ਕੈਬਨਿਟ ਵਿਚੋਂ ਇਸ ਮੰਤਰੀ ਦੀ ਹੋਈ ਛੁੱਟੀ, ਦਿੱਤਾ ਅਸਤੀਫਾ

ਉਨ੍ਹਾਂ ਦੀ ਤਲਾਸ਼ੀ ਦੌਰਾਨ 03 ਨਜਾਇਜ਼ .32 ਬੋਰ ਪਿਸਤੌਲਾਂ ਅਤੇ 05 ਮੈਗਜ਼ੀਨ ਬਰਾਮਦ ਕੀਤੇ ਗਏ।ਗ੍ਰਿਫ਼ਤਾਰ ਦੋਸ਼ੀਆਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ ਕੋਚ ਵਾਸੀ ਪਿੰਡ ਠੱਤੀ ਰਾਈ ਥਾਣਾ ਸਮਾਲਸਰ ਜ਼ਿਲ੍ਹਾ ਮੋਗਾ ਅਤੇ ਸੁਖਪ੍ਰੀਤ ਸਿੰਘ ਵਾਸੀ ਪਿੰਡ ਸੇਖਾ ਖੁਰਦ ਥਾਣਾ ਸਮਾਲਸਰ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਮਨਪ੍ਰੀਤ ਵਿਰੂਧ ਪਹਿਲਾਂ ਵੀ ਤਿੰਨ ਪਰਚੇ ਦਰਜ਼ ਹਨ। ਪੁਲਿਸ ਅਧਿਕਾਰੀਆਂ ਮੁਤਾਬਕ ਮੁੱਢਲੀ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਮੁਲਜਮ ਇਹ ਨਾਜਾਇਜ਼ ਹਥਿਆਰ ਮੱਧ ਪ੍ਰਦੇਸ਼ ਤੋਂ ਪ੍ਰਾਪਤ ਕਰਕੇ ਉਨ੍ਹਾਂ ਨੂੰ ਫਰੀਦਕੋਟ ਵਿੱਚ ਆਪਣੇ ਸੰਪਰਕ ਵਿਅਕਤੀ ਤੱਕ ਪਹੁੰਚਾਉਣ ਦੀ ਯੋਜਨਾ ਬਣਾਈ ਸੀ, ਜੋ ਕਿ ਫਰੀਦਕੋਟ ਜੇਲ੍ਹ ਵਿੱਚ ਬੰਦ ਇੱਕ ਗੈਂਗ ਮੈਂਬਰ ਦੇ ਹੁਕਮਾਂ ‘ਤੇ ਕਰ ਰਹੇ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img

Popular

More like this
Related

ਕਾਲਜ਼ ਦੇ ਕਲਾਸਰੂਮ ‘ਚ ਵਿਦਿਆਰਥਣ ਦੇ ਕ+ਤ+ਲ ਤੋਂ ਬਾਅਦ ਨੌਜਵਾਨ ਵੱਲੋਂ ਆਤਮ+ਹੱਤਿਆ

Tarn Taran News: ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਵਿਚ...

Delhi Public School Bathinda ‘ਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣਾ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ-ਐਡਵੋਕੇਟ ਧਾਮੀ

👉ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ’ਚ...

Bathinda ‘ਚ ਬਿਨ੍ਹਾਂ ਮੰਨਜੂਰੀ ਪੀ.ਜੀ ਚਲਾਉਣ ਵਾਲਿਆਂ ਵਿਰੁਧ Police ਦੀ ਸਖ਼ਤੀ, ਪਰਚੇ ਦਰਜ਼

Bathinda News: Bathinda ਸ਼ਹਿਰ 'ਚ ਧੜਾ-ਧੜ ਖੁੱਲੇ ਪੇਇੰਗ ਗੇਸਟ...

Punjab ਦੇ ਦੋ ਹੋਰ ਨੌਜਵਾਨਾਂ ਦੀ ਵਿਦੇਸ਼ਾਂ ‘ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ+ਤ

Punjab News: ਚੰਗੇ ਭਵਿੱਖ ਦੀ ਉਮੀਦ ਨੂੰ ਲੈ ਕੇ...