Muktsar News:ਮਾਨਯੋਗ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਅਤੇ ਗੌਰਵ ਯਾਦਵ ਡੀ.ਜੀ.ਪੀ ਪੰਜਾਬ ਜੀ ਵੱਲੋਂ ਦੀਆ ਹਦਾਇਤਾਂ ਤਹਿਤ ਡਾ. ਅਖਿਲ ਚੌਧਰੀ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਜੀ ਵੱਲੋਂ ਨਸ਼ਿਆਂ ਖਿਲਾਫ ਮਹਿਮ ਵਿੱਡੀ ਗਈ ਹੈ, ਜਿਸ ਤਹਿਤ ਨਸ਼ੇ ਵੇਚਣ ਵਾਲੇ ਸੌਦਾਗਰਾ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਉਹਨਾਂ ਨੂੰ ਜੇਲ੍ਹਾ ਵਿੱਚ ਸੁੱਟਿਆ ਜਾ ਰਿਹਾ ਹੈ।ਇਸੇ ਤਹਿਤ ਹੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਿੰਨਾ ਨਸ਼ਾ ਤਸਕਰਾਂ ਖਿਲਾਫ ਐਨ.ਡੀ.ਪੀ.ਐਸ ਐਕਟ ਦੇ ਕਮਰਸ਼ੀਅਲ ਮਾਤਰਾ ਦੇ ਮੁਕੱਦਮੇ ਦਰਜ ਹਨ ਉਹਨਾਂ ਵੱਲੋਂ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਪ੍ਰਾਪਰਟੀ ਨੂੰ ਫਰੀਜ਼ ਕਰਵਾਉਣ ਲਈ 68-ਐਫ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜਿਆ ਜਾ ਰਿਹਾ ਹੈ।
ਇਸੇ ਤਹਿਤ ਹੀ ਮਨਮੀਤ ਸਿੰਘ ਢਿੱਲੋਂ ਐਸ.ਪੀ(ਡੀ),ਅਵਤਾਰ ਸਿੰਘ ਡੀ.ਐਸ.ਪੀ ਗਿੱਦੜਬਾਹਾ ਅਤੇ ਦੀਪਿਕਾ ਰਾਣੀ ਮੁੱਖ ਅਫਸਰ ਥਾਣਾ ਗਿੱਦੜਬਾਹਾ ਵੱਲੋਂ ਪਿੰਡ ਦੋਲਾ ਦੇ ਨਸ਼ਾ ਤਸਕਰ ਦੀ ਪ੍ਰਾਪਰਟੀ ਨੂੰ ਸੀਲ ਕੀਤਾ ਗਿਆ ਹੈ।ਇਸ ਮੌਕੇ ਮਨਮੀਤ ਸਿੰਘ ਢਿੱਲੋ ਐਸ.ਪੀ (ਡੀ) ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਹਰਪਾਲ ਸਿੰਘ ਪੁੱਤਰ ਲੇਖਾ ਸਿੰਘ ਵਾਸੀ ਪਿੰਡ ਦੋਲਾ , ਜਿਸ ਦੇ ਖਿਲਾਫ ਮੁਕੱਦਮਾ ਨੰਬਰ 35 ਮਿਤੀ 19.03.2024 ਅ/ਧ 22(c)/61 ਐਨ.ਡੀ.ਪੀ.ਐਸ ਐਕਟ ਥਾਣਾ ਗਿੱਦੜਬਾਹਾ ਵਿਖੇ ਦਰਜ ਹੈ ਜਿਸ ਵਿੱਚ ਇਸ ਪਾਸੋਂ ਕਮਰਸ਼ੀਅਲ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆ ਸਨ। ਹਰਪਾਲ ਸਿੰਘ ਪੁੱਤਰ ਲੇਖਾ ਸਿੰਘ ਵਾਸੀ ਪਿੰਡ ਦੋਲਾ ਵੱਲੋਂ ਨਸ਼ਾ ਤਸਕਰੀ ਕਰਕੇ ਪ੍ਰਾਪਰਟੀ ਬਣਾਈ ਗਈ ਹੈ। ਜਿਸ ਪ੍ਰਾਪਰਟੀ ਦੀ ਕੁੱਲ ਕੀਮਤ 10,05,400 ਰੁਪਏ ਬਣਦੀ ਹੈ, ਜਿਸ ਦੀ ਅਟੈਚਮੈਂਟ ਲਈ 68 ਐਫ ਅੇਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਭੇਜਿਆ ਸੀ।
ਇਹ ਵੀ ਪੜ੍ਹੋ ਨਸ਼ਾ ਤਸਕਰਾਂ ਦੇ ਘਰ ‘ਤੇ ਮੁੜ ਚੱਲਿਆ ਪੰਜਾਬ ਪੁਲਿਸ ਦਾ ਬੁਲਡੋਜ਼ਰ
ਜਿਸ ਦੇ ਆਰਡਰ ਮੌਸੂਲ ਹੋਣ ਤੇ ਉਸਦੇ ਪ੍ਰਾਪਰਟੀ ਦੇ ਬਾਹਰ ਨੋਟਿਸ ਲਗਾਇਆ ਗਿਆ ਹੈ ਕਿ ਹੁਣ ਉਹ ਇਹ ਪ੍ਰਾਪਰਟੀ ਵੇਚ ਨਹੀ ਸਕੇਗਾ ਅਤੇ ਜਿਸਦਾ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਚੱਲੇਗਾ। ਇਸ ਮੌਕੇ ਐਸ.ਪੀ (ਡੀ) ਨੇ ਦੱਸਿਆ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਜਾਂ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ ਤੁਸੀ ਇਸਦੀ ਜਾਣਕਾਰੀ ਸਾਡੇ ਹੈਲਪ ਲਾਈਨ ਨੰਬਰ 80549-42100 ਤੇ ਵਟਸ ਐਪ ਮੈਸੇਜ ਜਾਂ ਫੋਨ ਕਰਕੇ ਦੇ ਸਕਦੇ ਹੋ।ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "Muktsar Police ਨੇ ਨਸ਼ਾ ਤਸਕਰ ਦੀ 10 ਲੱਖ 05 ਹਜ਼ਾਰ 400ਰੁਪਏ ਦੀ ਪ੍ਰਾਪਰਟੀ ਨੂੰ ਕੀਤਾ ਸੀਲ,ਲਗਾਇਆ ਨੋਟਿਸ"