ਸਾਵਿਤਰੀ ਬਾਈ ਫੂਲੇ ਪੁਨੇ ਯੂਨੀਵਰਸਿਟੀ ਰਹੀ ‘ਰਨਰ ਅੱਪ’
ਬਠਿੰਡਾ, 23 ਦਸੰਬਰ: ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਖੇਡ ਮੈਦਾਨ ਵਿਖੇ ਆਯੋਜਿਤ ਚਾਰ ਰੋਜ਼ਾ “ਸਾਉਥ-ਵੈਸਟ ਜ਼ੋਨ ਤੀਰ-ਅੰਦਾਜ਼ੀ ਚੈਂਪੀਅਨਸ਼ਿਪ(ਲੜਕੇ-ਲੜਕੀਆਂ)-2023” ਦੇ ਸਮਾਪਨ ਦਾ ਐਲਾਨ ਮੁੱਖ ਮਹਿਮਾਨ ਉਪ ਕੁਲਪਤੀ ਪ੍ਰੋ.(ਡਾ.) ਐਸ.ਕੇ.ਬਾਵਾ ਵੱਲੋਂ ਸ਼ਾਨਦਾਰ ਸਮਾਰੋਹ ਵਿੱਚ ਕੀਤਾ ਗਿਆ। ਇਸ ਮੌਕੇ ਚਾਂਸਲਰ ਗੁਰਲਾਭ ਸਿੰਘ ਸਿੱਧੂ ਤੇ ਪ੍ਰਬੰਧਕੀ ਨਿਰਦੇਸ਼ਕ ਸੁਖਰਾਜ ਸਿੰਘ ਸਿੱਧੂ ਨੇ ਆਪਣੇ ਵਧਾਈ ਸੰਦੇਸ਼ ਵਿੱਚ ਖਿਡਾਰੀਆਂ ਨੂੰ ਤੰਦਰੁਸਤ ਸਿਹਤ ਪ੍ਰਤੀ ਜਾਗਰੂਕ ਕੀਤਾ ਅਤੇ ਹਰ ਰੋਜ਼ ਕੁਝ ਸਮਾਂ ਖੇਡ ਮੈਦਾਨ ਵਿੱਚ ਕਸਰਤ ਤੇ ਅਭਿਆਸ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਤੰਦਰੁਸਤ ਲੋਕ ਹੀ ਤੰਦਰੁਸਤ ਸਮਾਜ ਦੀ ਸਿਰਜਣਾ ਕਰ ਸਕਦੇ ਹਨ। ਖੇਡਾਂ ਦੇ ਮਹੱਤਵ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਖੇਡਾਂ ਸਾਨੂੰ ਸਮੇਂ ਦਾ ਪਾਲਣ, ਅਨੁਸ਼ਾਸਨ ਵਿੱਚ ਰਹਿਣ ਅਤੇ ਭਾਈਚਾਰਾ ਬਣਾਈ ਰੱਖਣ ਲਈ ਪ੍ਰੇਰਦੀਆਂ ਹਨ।ਆਯੋਜਕਾਂ ਨੂੰ ਸਫ਼ਲ ਆਯੋਜਨ ਦੀ ਵਧਾਈ ਅਤੇ ਖਿਡਾਰੀਆਂ ਨੂੰ ਉੱਜਵਲ ਭਵਿੱਖ ਦੀਆਂ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਡਾ. ਬਾਵਾ ਨੇ ਕਿਹਾ ਕਿ ਖਿਡਾਰੀਆਂ ਦੀ ਅਸਲ ਮੰਜ਼ਿਲ ਅਜੇ ਦੂਰ ਹੈ, ਉਨ੍ਹਾਂ ਦੇ ਸੰਘਰਸ਼ ਲਈ ਸਾਰਾ ਆਕਾਸ਼ ਬਾਕੀ ਹੈ। ਉਨ੍ਹਾਂ ਖਿਡਾਰੀਆਂ ਨੂੰ ਓਲੰਪਿਕ ਤਮਗੇ ਨੂੰ ਹੀ ਆਪਣੀ ਟੀਚਾ ਮੰਨਣ ਲਈ ਪ੍ਰੇਰਿਤ ਕੀਤਾ।
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਮੁੱਖ ਆਗੂਆਂ ਦੀ ਮੀਟਿੰਗ ਹੋਈ
ਉਨ੍ਹਾਂ ਕਿਹਾ ਕਿ ਖਿਡਾਰੀ ਮਿਹਨਤ, ਤਿਆਗ, ਸਮਰਪਣ, ਅਤੇ ਅਭਿਆਸ ਰਾਹੀਂ ਆਪਣੀ ਮੰਜ਼ਿਲ ਹਾਸਿਲ ਕਰ ਸਕਦੇ ਹਨ। ਉਨ੍ਹਾਂ ਖਿਡਾਰੀਆਂ ਨੂੰ ਭਾਰਤ ਦਾ ਭਵਿੱਖ ਦੱਸਦੇ ਹੋਏ ਕਿਹਾ ਕਿ ਭਾਰਤ ਨੂੰ ਉਨ੍ਹਾਂ ਤੋਂ ਬਹੁਤ ਉਮੀਦਾਂ ਹਨ। ਉਹਨਾਂ ਚੈਂਪੀਅਨਸ਼ਿਪ ਆਯੋਜਨ ਦੇ ਸਹਿਯੋਗ ਲਈ ਵਰਸਿਟੀ ਪ੍ਰਬੰਧਕਾਂ, ਖੇਡ ਵਿਭਾਗ, ਫੈਕਲਟੀ ਮੈਂਬਰਾਂ, ਸਟਾਫ, ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀਆਂ ਦੀ ਸ਼ਲਾਘਾ ਕੀਤੀ।ਡਾਇਰੈਕਟਰ ਸਪੋਰਟਸ ਡਾ. ਬਲਵਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਚਾਰ ਰੋਜ਼ਾ ਚੈਂਪੀਅਨਸ਼ਿਪ ਵਿੱਚ 122 ਯੂਨੀਵਰਸਿਟੀਆਂ ਦੇ ਲਗਭਗ 1200 ਤੀਰ ਅੰਦਾਜ਼ਾਂ ਨੇ ਤਗਮਿਆਂ ਤੇ ਨਿਸ਼ਾਨੇ ਲਗਾਏ। ਉਨ੍ਹਾਂ ਦੱਸਿਆ ਕਿ ਚੈਂਪੀਅਨਸ਼ਿਪ ਦਾ ਤਾਜ ਸ੍ਰੀ ਜਗਦੀਸ਼ ਪ੍ਰਸ਼ਾਦ ਝਾਬਰਮੱਲ ਟਿਬਰੀਵਾਲਾ ਯੂਨੀਵਰਸਿਟੀ ਮੁੰਬਈ ਦੇ ਸਿਰ ਸਜਿਆ ਜਿਸ ਦੇ ਖਿਡਾਰੀਆਂ ਨੇ 6 ਸੋਨ, 6 ਚਾਂਦੀ ਤੇ ਦੋ ਕਾਂਸੇ ਦੇ ਤਮਗੇ ਜਿੱਤ ਕੇ ਸਖਤ ਮੁਕਾਬਲੇ ਵਿੱਚ ਸਾਵਿਤਰੀ ਬਾਈ ਫੂਲੇ ਪੁਨੇ ਯੂਨੀਵਰਸਿਟੀ ਨੂੰ ਹਰਾਇਆ। ਜਿਸ ਨੇ 5 ਸੋਨ, ਚਾਰ ਚਾਂਦੀ ਤੇ ਇੱਕ ਕਾਂਸੇ ਦਾ ਤਮਗਾ ਜਿੱਤਿਆ ਅਤੇ ਮਹਾਰਾਜ ਗੰਗਾ ਯੂਨੀਵਰਸਿਟੀ ਬੀਕਾਨੇਰ ਨੇ ਤੀਜਾ ਸਥਾਨ ਹਾਸਿਲ ਕੀਤਾ।
ਸ਼ਹੀਦੀ ਦਿਹਾੜਿਆਂ ਦੌਰਾਨ ਸ੍ਰੀ ਭਗਵੰਤ ਮਾਨ ਵੱਲੋਂ ਮਾਤਮੀ ਬਿਗਲ ਦੇ ਫੈਸਲੇ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਇਤਰਾਜ਼
ਫਾਈਨਲ ਮੁਕਾਬਲੇ ਵਿੱਚ ਸ੍ਰੀ ਜਗਦੀਸ਼ ਪ੍ਰਸ਼ਾਦ ਝਾਬਰਮੱਲ ਟਿਬਰੀਵਾਲਾ ਯੂਨੀਵਰਸਿਟੀ ਮੁੰਬਈ ਦੀ ਖਿਡਾਰਨ ਰਾਗਿਨੀ ਮਾਰਕੋ ਨੇ ਚਾਰ ਸੋਨ ਤਗਮੇ ਤੇ ਇੱਕ ਚਾਂਦੀ ਦਾ ਤਗਮਾ ਜਿੱਤ ਕੇ ਇਤਿਹਾਸ ਰਚਿਆ। ਸਿਮਰਨਜੀਤ ਕੌਰ ਨੇ ਦੋ ਸੋਨ, ਇੱਕ ਚਾਂਦੀ ਤੇ ਇੱਕ ਕਾਂਸੇ ਦਾ ਤਗਮਾ ਜਿੱਤਿਆ। ਮੁਸਕਾਨ ਕਿਰਾਰ ਨੇ ਪੰਜ ਚਾਂਦੀ ਤੇ ਇੱਕ ਕਾਂਸੇ ਦਾ ਤਗਮਾ ਜਿੱਤ ਕੇ ਰਿਕਾਰਡ ਬੁੱਕ ਵਿੱਚ ਨਾਮ ਦਰਜ ਕਰਵਾਇਆ।ਇਨਾਮ ਵੰਡ ਸਮਾਰੋਹ ਵਿੱਚ ਪਰੋ. ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਔਲਖ, ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ, ਵੱਖ-ਵੱਖ ਵਿਭਾਗਾਂ ਦੇ ਡੀਨ, ਫੈਕਲਟੀ ਮੈਂਬਰਾਂ, ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀਆਂ ਨੇ ਸ਼ਿਰਕਤ ਕੀਤੀ। ਅੰਤਰ ਰਾਸ਼ਟਰੀ ਪੱਧਰ ਤੇ ਤਮਗੇ ਜਿੱਤਣ ਦੀ ਉਮੀਦ ਨਾਲ ਚੈਂਪੀਅਨਸ਼ਿਪ ਦੀ ਸਮਾਪਤੀ ਹੋਈ।
Share the post "ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਕਰਵਾਈ “ਸਾਉਥ ਵੈਸਟ ਜ਼ੋਨ ਤੀਰ ਅੰਦਾਜ਼ੀ ਚੈਂਪੀਅਨਸ਼ਿਪ-2023” ਮੁੰਬਈ ਨੇ ਜਿੱਤੀ"