spot_img

ਮੁੰਡੀਆ ਵੱਲੋਂ ਗਮਾਡਾ ਦੀਆਂ ਸੜਕਾਂ ਦੇ ਕੰਮਕਾਰ ਵਿੱਚ ਢਿੱਲ-ਮੱਠ ਅਤੇ ਗੈਰ ਮਿਆਰਾਂ ਦਾ ਨੋਟਿਸ ਲਿਆ

Date:

spot_img

👉ਪ੍ਰਮੁੱਖ ਸਕੱਤਰ ਨੂੰ ਮਾਮਲੇ ਦੀ ਜਾਂਚ ਅਤੇ ਜਵਾਬਦੇਹੀ ਨਿਸ਼ਚਤ ਕਰਨ ਦੇ ਦਿੱਤੇ ਨਿਰਦੇਸ਼
SAS Nagar News:ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੈਕਟਰ 65/66 ਜੰਕਸ਼ਨ ਤੋਂ ਲੈ ਕੇ ਸੈਕਟਰ 66 ਬੀ ਏਅਰਪੋਰਟ ਰੋਡ ਨੂੰ ਚੌੜਾ ਕਰਨ ਦੇ ਕੰਮ ਦਾ ਨਿਰੀਖਣ ਕੀਤਾ ਗਿਆ।ਸ. ਮੁੰਡੀਆ ਵੱਲੋਂ ਕੀਤੇ ਨਿਰੀਖਣ ਵਿੱਚ ਜਿੱਥੇ ਕੰਮ ਦੀ ਹੌਲੀ ਗਤੀ ਸਾਹਮਣੇ ਆਈ ਉਥੇ ਕੰਮ ਵੀ ਮਿਆਰਾਂ ਮੁਤਾਬਕ ਨਹੀਂ ਹੋ ਰਿਹਾ ਸੀ ਜਿਨ੍ਹਾਂ ਦਾ ਉਨ੍ਹਾਂ ਮੌਕੇ ਉਤੇ ਹੀ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਫਿਟਕਾਰ ਲਗਾਈ।

ਇਹ ਵੀ ਪੜ੍ਹੋ  ਭਗਵੰਤ ਮਾਨ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪਠਾਨਕੋਟ ਦੀ ਲੀਚੀ ਨੇ ਅੰਤਰਾਸ਼ਟਰੀ ਬਾਜ਼ਾਰਾਂ ਵਿੱਚ ਜਗ੍ਹਾ ਬਣਾਈ

ਉਨ੍ਹਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਇਸ ਮਾਮਲੇ ਦੀ ਜਾਂਚ ਕਰਨ ਅਤੇ ਜਵਾਬਦੇਹੀ ਨਿਸ਼ਚਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਾਗਜ਼ਾਂ ਵਿੱਚ ਕੰਮ ਦੀ ਦਿਖਾਈ ਪ੍ਰਗਤੀ ਦੇ ਉਲਟ ਜ਼ਮੀਨ ਉਤੇ ਕੰਮ ਘੱਟ ਹੋਇਆ ਹੈ। ਇਸ ਤੋਂ ਇਲਾਵਾ ਕੰਮ ਦੀ ਗੁਣਵੱਤਾ ਵੀ ਮਿਆਰਾਂ ਮੁਤਾਬਕ ਨਹੀਂ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚਾਹੇ ਵਿਭਾਗ ਦਾ ਕੋਈ ਅਧਿਕਾਰੀ ਜਾਂ ਠੇਕੇਦਾਰ ਇਸ ਲਈ ਜ਼ਿੰਮੇਵਾਰ ਹੋਵੇਗਾ, ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ  Punjab Police ਦਾ ਸਬ ਇੰਸਪੈਕਟਰ 8,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਮੁੰਡੀਆ ਨੇ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਵਚਨਬੱਧ ਹੈ ਉਥੇ ਸਰਕਾਰੀ ਕੰਮਕਾਰ ਵਿੱਚ ਕੋਈ ਵੀ ਢਿੱਲ-ਮੱਠ ਅਤੇ ਲਾਪ੍ਰਵਾਹੀ ਬਰਦਾਸ਼ਤ ਨਹੀਂ ਕਰੇਗੀ।ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਅੱਗੇ ਕਿਹਾ ਕਿ ਪਿਛਲੇ ਕੁਝ ਅਰਸੇ ਤੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸੂਬੇ ਦਾ ਸਭ ਤੋਂ ਵਿਕਸਤ ਹੋਇਆ ਸ਼ਹਿਰ ਹੈ ਜਿੱਥੇ ਕੌਮਾਂਤਰੀ ਹਵਾਈ ਅੱਡੇ ਦੇ ਨਾਲ ਰਿਹਾਇਸ਼ੀ ਵਸੋਂ ਅਤੇ ਕਾਰਪੋਰੇਟ ਦਫਤਰਾਂ ਦੀ ਗਿਣਤੀ ਵਧੀ ਹੈ। ਉਨ੍ਹਾਂ ਕਿਹਾ ਕਿ ਗਮਾਡਾ ਵੱਲੋਂ ਇਸ ਖੇਤਰ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਅਤੇ ਉਹ ਖੁਦ ਸਮੇਂ-ਸਮੇਂ ਉਤੇ ਇੱਥੇ ਚੱਲ ਰਹੇ ਕੰਮਾਂ ਦਾ ਨਿਰੀਖਣ ਕਰਦੇ ਰਹਿਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img

Share post:

Popular

More like this
Related

ਲੋਕ ਨਿਰਮਾਣ ਵਿਭਾਗ ਦੇ 17 SDOs ਨੂੰ ਮਿਲੀ ਤਰੱਕੀ, ਬਣੇ Xen, ਦੇਖੋ ਲਿਸਟ

Chandigarh News: ਪੰਜਾਬ ਸਰਕਾਰ ਨੇ ਲੋਕ ਨਿਰਮਾਣ ਵਿਭਾਗ ਵਿਚ...

Raja Warring ਨੇ Ravneet Bittu ਨੂੰ ਦਿੱਤੀ ਨੇਕ ‘ਸਲਾਹ’!

Chandigarh News: ਲੁਧਿਆਣਾ ਤੋਂ ਇੱਕ ਦੂਜੇ ਦੇ ਵਿਰੁਧ ਲੋਕ...

Fazilka ‘ਚ DSP ਦਫ਼ਤਰ ਦੇ ਬਾਹਰ ਹੋਈ ਫ਼ਾਈਰਿੰਗ; 2 ਕਾਬੂ, ਇੱਕ ਪਿਸਤੌਲ ਬਰਾਮਦ

Fazilka News: Fazilka ਜ਼ਿਲ੍ਹੇ ਦੇ ਜਲਾਲਾਬਾਦ 'ਚ ਸਥਿਤ ਡੀਐਸਪੀ...