ਨਗਰ ਨਿਗਮ ਤੇ ਕੋਂਸਲ ਚੋਣਾਂ: ਸਿਆਸੀ ਪਾਰਟੀਆਂ ਤੇ ਵਰਕਰਾਂ ਸਹਿਤ ਕੋਈ ਵੀ ਪੋਲਿੰਗ ਬੂਥਾਂ ਦੇ ਬਾਹਰ ਕਰ ਸਕਦਾ ਹੈ ਵੀਡੀਓਗ੍ਰਾਫੀ

0
179
+1

ਚੰਡੀਗੜ੍ਹ, 20 ਦਸੰਬਰ : ਭਲਕੇ 21 ਦਸੰਬਰ ਨੂੰ ਪੰਜਾਬ ਭਰ ਵਿਚ 5 ਨਗਰ ਨਿਗਮਾਂ ਤੇ 43 ਨਗਰ ਕੋਂਸਲਾਂ ਤੋਂ ਇਲਾਵਾ ਦਰਜ਼ਨਾਂ ਥਾਵਾਂ ‘ਤੇ ਹੋ ਰਹੀਆਂ ਉਪ ਚੋਣਾਂ ਤੋਂ ਪਹਿਲਾਂ ਰਾਜ ਚੋਣ ਕਮਿਸ਼ਨ ਨੇ ਇੱਕ ਅਹਿਮ ਐਲਾਨ ਕੀਤਾ ਹੈ। ਇਸ ਐਲਾਨ ਦੇ ਤਹਿਤ ਹੁਣ ਇੰਨ੍ਹਾਂ ਚੋਣਾਂ ਵਿਚ ਉਮੀਦਵਾਰਾਂ, ਸਿਆਸੀ ਪਾਰਟੀਆਂ ਦੇ ਵਰਕਰਾਂ ਅਤੇ ਇੱਥੋਂ ਤੱਕ ਆਮ ਲੋਕਾਂ ਨੂੰ ਵੀ ਪੋਲਿੰਗ ਸਟੇਸ਼ਨਾਂ ਦੇ ਬਾਹਰ ਵੀਡੀਓਗ੍ਰਾਫੀ ਕਰਨ ਦੀ ਇਜਾਜ਼ਤ ਹੋਵੇਗੀ।

ਇਹ ਵੀ ਪੜ੍ਹੋ ਆਪ ਦੇ ਸੰਸਦ ਮੈਂਬਰਾਂ ਨੇ ਕਿਸਾਨ ਆਗੂ ਡੱਲੇਵਾਲ ਦੇ ਹੱਕ ਵਿਚ ਚੁੱਕੀ ਅਵਾਜ਼

ਇੱਥੇ ਜਾਰੀ ਇੱਕ ਬਿਆਨ ਵਿਚ ਕਮਿਸ਼ਨ ਨੇ ਦਸਿਆ ਕਿ ਮਿਤੀ 10.10.2024 ਦੇ ਹੁਕਮਾਂ ਅਨੁਸਾਰ ਇਹ ਇਜਾਜ਼ਤ ਦਿੱਤੀ ਗਈ ਹੈ।ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਪੋਲਿੰਗ ਸਟੇਸ਼ਨਾਂ ਦੇ ਅੰਦਰ ਕਿਸੇ ਵੀ ਨਿੱਜੀ ਵਿਅਕਤੀ ਨੂੰ ਵੀਡੀਓਗ੍ਰਾਫੀ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਕਮਿਸ਼ਨ ਵੱਲੋਂ ਇਹ ਹਦਾਇਤਾਂ ਮਾਣਯੋਗ ਹਾਈਕੋਰਟ (ਡੀਬੀ) ਵੱਲੋਂ 24.5.2012 ਨੂੰ 2012 ਦੇ ਸੀਡਬਲਿਊਪੀ 9601 ਦੇ ਕ੍ਰਿਸ਼ਨ ਕੁਮਾਰ ਅਤੇ ਹੋਰ ਬਨਾਮ ਸਟੇਟ ਆਫ ਪੰਜਾਬ ਦੇ ਹੁਕਮਾਂ ਤਹਿਤ ਦਿੱਤੀਆਂ ਗਈ ਆਂ ਹਨ। ਉਕਤ ਕੇਸ ਦਾ ਸੰਚਾਲਨ ਭਾਗ ਹੇਠ ਲਿਖੇ ਅਨੁਸਾਰ ਹੈ:

ਇਹ ਵੀ ਪੜ੍ਹੋ ਪੰਜਾਬ ਦੇ ਵਿਚ ਹੁਣ ਤਹਿਸੀਲਦਾਰ 9 ਵਜੇਂ ਰਜਿਸਟਰੀਆਂ ਕਰਦੇ ਮਿਲਣਗੇ, ਸਰਕਾਰ ਨੇ ਜਾਰੀ ਕੀਤੇ ਇਹ ਹੁਕਮ

‘‘ਪਟੀਸ਼ਨਰ ਜਾਂ ਕੋਈ ਹੋਰ ਵਿਅਕਤੀ ਆਪਣੇ ਖਰਚੇ ’ਤੇ ਪੋਲਿੰਗ ਸਟੇਸ਼ਨ ਦੇ ਬਾਹਰ ਵੀਡੀਓਗ੍ਰਾਫੀ ਦਾ ਪ੍ਰਬੰਧ ਕਰਨ ਲਈ ਸੁਤੰਤਰ ਹੈ ਅਤੇ ਜੇਕਰ ਉਹ ਅਜਿਹੀ ਇੱਛਾ ਪ੍ਰਗਟ ਕਰਦੇ ਹਨ, ਤਾਂ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਨਹੀਂ ਜਾਵੇਗਾ। ਹਾਲਾਂਕਿ, ਇਹ ਸਪੱਸ਼ਟ ਕੀਤਾ ਗਿਆ ਹੈ ਕਿ ਪੋਲਿੰਗ ਬੂਥਾਂ ਦੇ ਅੰਦਰ ਪੋਲਿੰਗ ਦੀ ਗੁਪਤਤਾ ਬਣਾਈ ਰੱਖਣ ਲਈ ਵੀਡੀਓਗ੍ਰਾਫੀ ਦੀ ਇਜਾਜ਼ਤ ਨਹੀਂ ਹੋਵੇਗੀ ।’’ਉਕਤ ਹੁਕਮਾਂ ਅਨੁਸਾਰ, ਸਿਆਸੀ ਪਾਰਟੀਆਂ ਦੇ ਨਿੱਜੀ ਵਿਅਕਤੀਆਂ/ਵਰਕਰਾਂ ਦੁਆਰਾ ਆਪਣੇ ਖਰਚੇ ’ਤੇ ਵੀਡੀਓਗ੍ਰਾਫੀ ਦੀ ਇਜਾਜ਼ਤ ਦਿੱਤੀ ਜਾਂਦੀ ਹੈ, ਪਰ ਇਹ ਵੀਡੀਓਗ੍ਰਾਫੀ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਤੋਂ ਬਾਹਰ ਕੀਤੀ ਜਾਣੀ ਚਾਹੀਦੀ ਹੈ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

+1

LEAVE A REPLY

Please enter your comment!
Please enter your name here