ਸੈਂਸਜ-2027 ਦੀ ਸਵੈ-ਗਣਨਾ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਨਗਰ ਨਿਗਮ ਬਠਿੰਡਾ ਵੱਲੋਂ ਵਿਸ਼ੇਸ਼ ਉਪਰਾਲੇ

Date:

spot_img

👉*ਨਗਰ ਨਿਗਮ ਕਮਿਸ਼ਨਰ ਵੱਲੋਂ ਸੰਸਥਾਵਾਂ ਦੇ ਮੁਖੀਆਂ ਨੂੰ ਸਵੈ-ਗਣਨਾ ਸਬੰਧੀ ਦਿੱਤੀ ਜਾਣਕਾਰੀ ਅਤੇ ਸਿਖਲਾਈ*
👉*ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਵੰਡੇ ਨਿਯੁਕਤੀ ਪੱਤਰ*
Bathinda News: Municipal Corporation Bathinda; ਸੈਂਸਜ-2027 ਦੇ ਦੂਜੇ ਪੜਾਅ ਨੂੰ ਸੁਚਾਰੂ ਅਤੇ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਅਤੇ ਸਵੈ-ਗਣਨਾ ਦੀ ਪ੍ਰਕਿਰਿਆ ਨੂੰ ਲੋਕ ਲਹਿਰ ਦਾ ਰੂਪ ਦੇਣ ਲਈ ਨਗਰ ਨਿਗਮ ਬਠਿੰਡਾ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਕਮਿਸ਼ਨਰ ਨਗਰ ਨਿਗਮ ਬਠਿੰਡਾ ਕਮ ਪ੍ਰਿੰਸੀਪਲ ਸੈਂਸਜ ਅਫ਼ਸਰ ਮੈਡਮ ਲਵਜੀਤ ਕਲਸੀ ਨੇ ਦੱਸਿਆ ਕਿ ਇਸ ਤਹਿਤ ਨਗਰ ਨਿਗਮ ਦਫ਼ਤਰ ਵਿਖੇ ਵੱਖ-ਵੱਖ ਸੰਸਥਾਵਾਂ ਦੇ ਮੁਖੀਆਂ, ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਵਿਸ਼ੇਸ਼ ਜਾਗਰੂਕਤਾ ਅਤੇ ਸਿਖਲਾਈ ਸੈਸ਼ਨ ਕਰਵਾਇਆ ਗਿਆ।ਕਮਿਸ਼ਨਰ ਮੈਡਮ ਲਵਜੀਤ ਕਲਸੀ ਨੇ ਵੱਖ-ਵੱਖ ਸੰਸਥਾਵਾਂ ਦੇ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੇਠ ਕੰਮ ਕਰਦੇ ਕਰਮਚਾਰੀਆਂ, ਅਧਿਆਪਕਾਂ, ਵਿਦਿਆਰਥੀਆਂ, ਮੈਂਬਰਾਂ ਅਤੇ ਆਮ ਲੋਕਾਂ ਨੂੰ ਸਵੈ-ਗਣਨਾ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਨ।

ਇਹ ਵੀ ਪੜ੍ਹੋ 👉ਗਠਜੋੜ ਦੀ ਗੰਢ; ਬਠਿੰਡਾ ’ਤੇ ਭਾਜਪਾ ਦੀ ਨਜ਼ਰ, ਬਾਦਲ ਪਰਿਵਾਰ ਲਈ ਨਵੀਂ ਚੁਣੌਤੀ?

ਸੈਸ਼ਨ ਦੌਰਾਨ ਸਵੈ-ਗਣਨਾ ਦੀ ਆਨਲਾਈਨ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਨਾਗਰਿਕ ਸਰਕਾਰੀ ਪੋਰਟਲ https://se.census.gov.in ਰਾਹੀਂ ਘਰ ਬੈਠੇ ਹੀ ਆਪਣੇ ਪਰਿਵਾਰ ਅਤੇ ਰਿਹਾਇਸ਼ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਖੁਦ ਦਰਜ ਕਰ ਸਕਦੇ ਹਨ। ਹਾਜ਼ਰੀਨ ਨੂੰ ਪੋਰਟਲ ਦੀ ਵਰਤੋਂ, ਡਿਜੀਟਲ ਜਾਣਕਾਰੀ ਦਰਜ ਕਰਨ ਦੀ ਵਿਧੀ ਅਤੇ ਇਸ ਪ੍ਰਕਿਰਿਆ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਸਬੰਧੀ ਵੀ ਸਿਖਲਾਈ ਦਿੱਤੀ ਗਈ।ਇਸ ਮੌਕੇ ਸੈਂਸਜ-2027 ਦੇ ਸਫ਼ਲ ਸੰਚਾਲਨ ਲਈ ਨਿਯੁਕਤ ਕੀਤੇ ਗਏ ਦਸ ਫ਼ੀਲਡ ਟ੍ਰੇਨਰਾਂ ਸ੍ਰੀ ਕਪਿਲ ਕੁਮਾਰ, ਸ੍ਰੀ ਪਰਮੋਦ ਕੁਮਾਰ ਗਰਗ, ਸ੍ਰੀ ਦੀਪਕ ਗਰਗ, ਸ੍ਰੀ ਅਮਿਤ ਗਰਗ, ਸ. ਗਮਦੂਰ ਸਿੰਘ, ਸ੍ਰੀ ਪਰਲਾਦ ਕੁਮਾਰ, ਸ੍ਰੀ ਰਾਕੇਸ਼ ਕੁਮਾਰ, ਸ੍ਰੀ ਅੰਕਿਤ ਰਾਜ, ਸ੍ਰੀ ਪਵਨ ਕੁਮਾਰ ਅਤੇ ਸ੍ਰੀ ਸਰਬਜੀਤ ਸ਼ਰਮਾ ਵੱਲੋਂ ਅਹਿਮ ਜ਼ਿੰਮੇਵਾਰੀ ਨਿਭਾਈ ਜਾ ਰਹੀ ਹੈ।

ਇਹ ਵੀ ਪੜ੍ਹੋ 👉31 ਦਸੰਬਰ ਤੋਂ ਪਹਿਲਾਂ ਬਠਿੰਡਾ ਸ਼ਹਿਰ ਦੀਆਂ ਸਾਰੀਆਂ ਪ੍ਰੀਮਿਕਸ ਸੜਕਾਂ ਹੋਣਗੀਆਂ ਖੱਡਾ ਮੁਕਤ:ਮੇਅਰ ਪਦਮਜੀਤ ਸਿੰਘ ਮਹਿਤਾ

ਇਹ ਫ਼ੀਲਡ ਟ੍ਰੇਨਰ ਸੈਂਸਜ-2027 ਦੀ ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਪੜਾਵਾਂ, ਡਿਜੀਟਲ ਪ੍ਰਕਿਰਿਆ, ਸਵੈ-ਗਣਨਾ ਅਤੇ ਫੀਲਡ ਵਰਕ ਸਬੰਧੀ ਲੋੜੀਂਦੀ ਤਕਨੀਕੀ ਜਾਣਕਾਰੀ ਅਤੇ ਵਿਹਾਰਕ ਸਿਖਲਾਈ ਪ੍ਰਦਾਨ ਕਰ ਰਹੇ ਹਨ, ਤਾਂ ਜੋ ਇਸ ਮਹੱਤਵਪੂਰਨ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।ਇਸ ਦੌਰਾਨ ਸੈਂਸਜ-2027 ਦੇ ਦੂਜੇ ਪੜਾਅ ਲਈ ਨਿਯੁਕਤ ਕੀਤੇ ਗਏ ਗਿਣਤੀਕਾਰਾਂ (Enumerators) ਅਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੀ ਵੰਡੇ ਗਏ। ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੇ ਨਾਲ-ਨਾਲ ਨਿਰਧਾਰਤ ਸਮਾਂ-ਸੀਮਾ ਅੰਦਰ ਕੰਮ ਮੁਕੰਮਲ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਇਹ ਵੀ ਪੜ੍ਹੋ 👉ਡਾ. ਤੇਜਿੰਦਰ ਸਿੰਘ ਰਿਆੜ ਪੀ.ਏ.ਯੂ. ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਹੋਏ ਨਿਯੁਕਤ

ਇਸ ਦੇ ਨਾਲ ਹੀ ਘਰਾਂ ਦੀ ਗਣਨਾ, ਪਰਿਵਾਰਾਂ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਇਕੱਤਰ ਕਰਨ, ਸਟਾਫ਼ ਦੀ ਟ੍ਰੇਨਿੰਗ, ਤਕਨੀਕੀ ਤਿਆਰੀਆਂ ਅਤੇ ਪ੍ਰਸ਼ਾਸਨਿਕ ਪ੍ਰਬੰਧਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ, ਤਾਂ ਜੋ ਜਨਗਣਨਾ ਦਾ ਸਮੁੱਚਾ ਕਾਰਜ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।ਇਸ ਮੌਕੇ ਅਸਿਸਟੈਂਟ ਕਮਿਸ਼ਨਰ ਨਗਰ ਨਿਗਮ ਬਠਿੰਡਾ ਸ੍ਰੀ ਸੁਨੀਲ ਮਹਿਤਾ, ਜ਼ਿਲ੍ਹਾ ਇੰਚਾਰਜ ਸੈਂਸਜ ਸੈੱਲ ਸ. ਹਰਵਿੰਦਰ ਸਿੰਘ , ਜ਼ਿਲ੍ਹਾ ਮਾਸਟਰ ਟ੍ਰੇਨਰ ਸ੍ਰੀ ਮੁਕੇਸ਼ ਬਾਂਸਲ ਅਤੇ ਸੈਂਸਜ ਸੁਪਰਡੈਂਟ ਸ੍ਰੀ ਪ੍ਰਦੀਪ ਕੁਮਾਰ ਮਿੱਤਲ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਇਸ ਤੋਂ ਇਲਾਵਾ ਨਗਰ ਨਿਗਮ ਦੀ ਸੈਂਸਜ ਟੀਮ ਦੇ ਮੈਂਬਰਾਂ ਸ੍ਰੀ ਬਲਵਾਨ ਸਿੰਘ, ਸ੍ਰੀ ਰਾਜਲ ਬਾਂਸਲ, ਸ੍ਰੀ ਲਲਿਤ ਕੁਮਾਰ, ਸ੍ਰੀ ਲਖਵੀਰ ਸਿੰਘ ਅਤੇ ਸ੍ਰੀ ਇਸ਼ੂ ਬਾਂਸਲ ਹਾਜ਼ਰ ਸਨ ।’

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

Bathinda ਵਿੱਚ ਸਾਹ ਲੈਣਾ ਵੀ ਹੋਇਆ ਔਖਾ, AQI ਖ਼ਤਰਨਾਕ ਸ਼੍ਰੇਣੀ ਵਿਚ ਪੁੱਜਿਆ

Bathinda News: ਦੀਵਾਲੀ ਤੋਂ ਬਾਅਦ ਮੌਸਮ ਵਿੱਚ ਆਏ ਬਦਲਾਅ...

CM Nayab Singh Saini ਨੇ ਪਿੰਡ ਭੈਣੀ ਮਹਾਰਾਜਪੁਰ ਵਿੱਚ ਰੁਕ ਕੇ ਪਿੰਡ ਵਾਸੀਆਂ ਦਾ ਹਾਲ-ਚਾਲ ਜਾਣਿਆ, ਸੁਣੀਆਂ ਸਮੱਸਿਆਵਾਂ

👉ਪਿੰਡ ਵਾਸੀਆਂ ਨਾਲ ਕੀਤਾ ਸਿੱਧਾ ਸੰਵਾਦ Haryana News:ਮੁੱਖ ਮੰਤਰੀ ਸ੍ਰੀ...