Chandigarh News: ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਤੇ ਕੇਂਦਰੀ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿਚ ਨਗਰ ਨਿਗਮ ਚੋਣਾਂ ਦਾ ਐਲਾਨ ਹੋ ਗਿਆ ਹੈ। ਚੰਡੀਗੜ੍ਹ ਚੋਣ ਕਮਿਸ਼ਨਰ ਵਿਜੇ ਦੇਵ ਨੇ ਸ਼ੁੱਕਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਰਾਹੀਂ ਇਸਦਾ ਐਲਾਨ ਕਰਦਿਆਂ ਦਸਿਆ ਕਿ ਵੋਟਾਂ 23 ਦਸੰਬਰ ਨੂੰ ਪੈਣਗੀਆਂ ਅਤੇ ਉਸੇ ਦਿਨ ਹੀ ਵੋਟਾਂ ਦੀ ਗਿਣਤੀ ਅਤੇ ਨਤੀਜ਼ੇ ਐਲਾਨੇ ਜਾਣਗੇ। ਚੋਣ ਕਮਿਸ਼ਨਰ ਮੁਤਾਬਕ ਸਿਟੀ ਬਿਉਟੀਫੁੱਲ ਦੇ 35 ਵਾਰਡਾਂ ਲਈ ਆਪਣੇ ਨੁਮਾਇੰਦੇ ਚੁਣਨ ਵਾਸਤੇ 4,60,209 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਉਨ੍ਹਾਂ ਦਸਿਆ ਕਿ ਅੱਜ ਤੋਂ ਹੀ ਸ਼ਹਿਰ ਵਿਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।
ਇਹ ਵੀ ਪੜ੍ਹੋ 👉ਭਾਰਤ ਤੇ ਅਮਰੀਕਾ ਤੋਂ ਬਾਅਦ ਹੁਣ Canada ਨੇ ਵੀ Godly Brar ਨੂੰ ਐਲਾਨਿਆ ਮੋਸਟ ਵਾਂਟੇਡ
ਚੋਣ ਸ਼ਡਿਊਲ ਅਨੁਸਾਰ, ਨਾਮਜ਼ਦਗੀ ਪੱਤਰ 26 ਨਵੰਬਰ ਤੋਂ 3 ਦਸੰਬਰ ਤੱਕ ਦਾਖਲ ਕੀਤੇ ਜਾ ਸਕਦੇ ਹਨ। ਜਾਂਚ 4 ਦਸੰਬਰ ਨੂੰ ਹੋਵੇਗੀ, ਅਤੇ ਉਮੀਦਵਾਰ 7 ਦਸੰਬਰ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਹਨ। ਵੋਟਾਂ ਲਈ ਕੁੱਲ 576 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਜਾਣਗੇ। ਵੋਟਿੰਗ ਪ੍ਰਕਿਰਿਆ ਦੀ ਨਿਗਰਾਨੀ ਲਈ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਲਾਈਵ ਵੈੱਬਕਾਸਟਿੰਗ ਉਪਲਬਧ ਹੋਵੇਗੀ। ਦਸਣਾ ਬਣਦਾ ਹੈ ਕਿ ਚੰਡੀਗੜ੍ਹ ‘ਚ ਨਿਗਮ ਦੇ ਜਨਰਲ ਹਾਊਸ ਦੀ ਚੋਣ ਪੰਜ ਸਾਲਾਂ ਦੀ ਮਿਆਦ ਲਈ ਕੀਤੀ ਜਾਂਦੀ ਹੈ। ਹਾਲਾਂਕਿ ਮੇਅਰ ਦੀ ਚੋਣ ਕੋਂਸਲਰਾਂ ਵੱਲੋਂ ਹਰ ਸਾਲ ਕੀਤੀ ਜਾਂਦੀ ਹੈ। ਪਿਛਲੀਆਂ ਨਗਰ ਨਿਗਮ ਚੋਣਾਂ ਦਸੰਬਰ 2021 ਵਿੱਚ ਹੋਈਆਂ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













